Breaking NewsLatest NewsPunjab

ਸਿਸੋਦੀਆ ਦੇ ਥਾਪੜੇ ਤੋਂ ਬਾਅਦ ਬੀਬੀ ਮਾਣੂੰਕੇ ਨੇ ‘ਸਖੀਆਂ’ ਨੂੰ ਕੀਤਾ ਲਾਮਬੰਦ

ਜਗਰਾਉਂ ਦੀ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ।

ਜਗਰਾਉਂ  – ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਭਾਰੀ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਜਗਰਾਉਂ ਫੇਰੀ ਦੌਰਾਨ ਮਿਲੇ ਥਾਪੜੇ ਤੋਂ ਬਾਅਦ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਆਪਣੀਆਂ ਗਤੀਵਿਧੀਆਂ ਵਿੱਚ ਤੇਜ਼ੀ ਲਿਆਉਂਦਿਆਂ ਅੱਜ ਹਲਕੇ ਦੀਆਂ ‘ਸਖੀਆਂ’ ਨਾਲ ਮੀਟਿੰਗ ਕਰਕੇ ਪਾਰਟੀ ਦੀਆਂ ਪ੍ਰਾਪਤੀਆਂ ਨੂੰ ਘਰ ਘਰ ਜਾ ਕੇ ਜਾਗ੍ਰਿਤ ਕਰਨ ਲਈ ਲਾਮਬੰਦ ਕੀਤਾ।

ਇਸ ਮੌਕੇ ਔਰਤਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਆਖਿਆ ਕਿ ‘ਆਪ’ ਸਰਕਾਰ ਵੱਲੋਂ ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਰਹਿਨੁਮਾਈ ਹੇਠ ਸ਼ੁਰੂ ਕੀਤੀ ਗਈ ‘ਮਾਵਾਂ-ਧੀਆਂ ਸਤਿਕਾਰ ਯੋਜਨਾਂ’ ਨੇ ਮਹਿਲਾ ਸਸ਼ਕਤੀਕਰਨ ਦੀ ਨਵੀਂ ਮਿਸਾਲ ਕਾਇਮ ਕੀਤੀ ਹੈ ਅਤੇ ਇਹ ਯੋਜਨਾਂ ਬੇਹੱਦ ਸਫ਼ਲ ਰਹੀ ਹੈ। ਪੰਜਾਬ ਸਰਕਾਰ ਵੱਲੋਂ ‘ਸਖੀਆਂ’ ਦੀ ਸਖ਼ਤ ਮਿਹਨਤ ਨੂੰ ਮਾਨਤਾ ਦਿੰਦਿਆਂ 1.37 ਲੱਖ ਸਖੀਆਂ ਨੂੰ 52.20 ਕਰੋੜ ਰੁਪਏ ਦੀ ਪ੍ਰੋਤਸਾਹਨ ਰਾਸ਼ੀ ਜਾਰੀ ਕੀਤੀ ਗਈ ਹੈ ਅਤੇ ਇਸ ਯੋਜਨਾਂ ਤਹਿਤ ਹੁਣ ਤੱਕ 70.92 ਲੱਖ ਮਹਿਲਾਵਾਂ ਨੂੰ ਸਨਮਾਨ ਰਾਸ਼ੀ ਮਿਲ ਚੁੱਕੀ ਹੈ ਅਤੇ ਹਾਲ ਹੀ ਵਿੱਚ 5.30 ਲੱਖ ਹੋਰ ਮਹਿਲਾਵਾਂ ਦੇ ਖਾਤਿਆਂ ਵਿੱਚ 181.50 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਜਾ ਚੁੱਕੀ ਹੈ। ਪੰਜਾਬ ਸਰਕਾਰ ਵੱਲੋਂ ਇਸ ਯੋਜਨਾਂ ਨਾਲ ਇੱਕ ਕਰੋੜ ਮਹਿਲਾਵਾਂ ਨੂੰ ਜੋੜਨ ਦਾ ਟੀਚਾ ਹੈ। ਵਿਧਾਇਕਾ ਮਾਣੂੰਕੇ ਨੇ ‘ਸਖੀਆਂ’ ਦੀ ਮੀਟਿੰਗ ਦੌਰਾਨ ਹੋਰ ਆਖਿਆ ਕਿ ਇਹ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੀ ਮਹਿਲਾਵਾਂ ਪ੍ਰਤੀ ਵਚਨਬੱਧਤਾ ਦਾ ਸਪੱਸ਼ਟ ਸਬੂਤ ਹੈ, ਕਿ ਪੰਜਾਬ ਦੀਆਂ ਮਹਿਲਾਵਾਂ ਨੂੰ ਸਨਮਾਨ ਦਿੰਦਿਆਂ ਉਹਨਾਂ ਦੇ ਖਾਤਿਆਂ ਵਿੱਚ ਸਿੱਧੇ ਤੌਰਤੇ ਸਨਮਾਨ ਰਾਸ਼ੀ ਪਾਈ ਗਈ ਹੈ। ਉਹਨਾਂ ਸਮੂਹ ‘ਸਖੀਆਂ’ ਨੂੰ ਅਪੀਲ ਕਰਦਿਆਂ ਆਖਿਆ ਕਿ ਜ਼ਮੀਨੀ ਪੱਧਰ ਤੇ ਕੰਮ ਵਿੱਚ ਹੋਰ ਤੇਜੀ ਲਿਆਂਦੀ ਜਾਵੇ ਅਤੇ ਪੰਜਾਬ ਸਰਕਾਰ ਵੱਲੋਂ ਕਰਵਾਏ ਗਏ ਲੋਕ ਪੱਖੀ ਕੰਮਾਂ ਨੂੰ ਘਰ-ਘਰ ਜਾ ਕੇ ਲੋਕਾਂ ਨੂੰ ਜਾਗ੍ਰਿਤ ਕੀਤਾ ਜਾਵੇ ਅਤੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਲੋਕਾਂ ਨੂੰ ਜਾਣੂੰ ਕਰਵਾਕੇ ਪਾਰਟੀ ਨਾਲ ਜੋੜਿਆ ਜਾਵੇ। ਵਿਧਾਇਕਾ ਮਾਣੂੰਕੇ ਨੇ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ 600 ਯੂਨਿਟ ਬਿਜਲੀ ਮੁਫਤ ਦਿੱਤੀ ਜਾ ਰਹੀ ਹੈ, ਕਿਸਾਨ ਭਰਾਵਾਂ ਨੂੰ ਖੇਤੀਬਾੜੀ ਲਈ ਵੀ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ, ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਭਰ ਦੇ ਹਜ਼ਾਰਾਂ ਨੌਜੁਆਨਾਂ ਨੂੰ ਮੌਤ ਦੇ ਮੂੰਹ ਵਿੱਚ ਜਾਣ ਤੋਂ ਬਚਾਇਆ ਗਿਆ ਹੈ ਅਤੇ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਲਈ ਉਪਰਾਲੇ ਜਾਰੀ ਹਨ, ਕਿਸਾਨ ਭਰਾਵਾਂ ਨੂੰ ਖੇਤੀਬਾੜੀ ਲਈ ਨਹਿਰੀ ਪਾਣੀ ਟੇਲਾਂ ਤੱਕ ਦਿੱਤਾ ਜਾ ਰਿਹਾ ਹੈ ਅਤੇ ਹੋਰ ਵੀ ਪਾਈਪ-ਲਾਈਨ ਵਿਛਾਈ ਜਾ ਰਹੀ ਹੈ, ਪਿੰਡਾਂ ਅਤੇ ਸ਼ਹਿਰਾਂ ਦੀਆਂ ਸੜਕਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ ਅਤੇ ਨਵੀਆਂ ਸੜਕਾਂ ਵੀ ਬਣਾਈਆਂ ਜਾ ਰਹੀਆਂ ਹਨ, ‘ਮਾਵਾਂ-ਭੈਣਾ ਸਤਿਕਾਰ ਯੋਜਨਾਂ’ ਤਹਿਤ ਔਰਤਾਂ ਦੇ ਖਾਤਿਆਂ ਵਿੱਚ 1000-1500 ਰੁਪਏ ਦੀ ਰਾਸ਼ੀ ਪਾਈ ਜਾ ਰਹੀ ਹੈ, ਸੜਕਾਂ ਤੇ ਰੋਜ਼ਾਨਾਂ ਹੁੰਦੇ ਹਾਦਸੇ ਰੋਕਣ ਲਈ ‘ਸੜਕ ਸੁਰੱਖਿਆ ਫੋਰਸ’ ਦੀ ਤੈਨਾਤੀ ਕਰਕੇ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਈਆਂ ਜਾ ਰਹੀਆਂ ਹਨ, ਗੈਂਗਸਟਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਗਈ ਹੈ, ਪੁਰਾਣੀਆਂ ਸਰਕਾਰਾਂ ਵੱਲੋਂ ਸੜਕਾਂ ਉਪਰ ਲਗਾਏ ਗਏ ਟੋਲ ਪਲਾਜ਼ਿਆਂ ਦੀ ਮਿਆਦ ਵਧਾਉਣ ‘ਤੇ ਰੋਕ ਲਗਾਕੇ ਬੇਲੋੜੇ ਟੋਲ ਪਲਾਜ਼ੇ ਖਤਮ ਕਰ ਦਿੱਤੇ ਗਏ ਹਨ, ‘ਸਿੱਖਿਆ ਕ੍ਰਾਂਤੀ’ ਯੋਜਨਾਂ ਤਹਿਤ ਪੰਜਾਬ ਭਰ ਦੇ ਸਰਕਾਰੀ ਸਕੂਲਾਂ ਦਾ ਨਵੀਨੀਕਰਨ ਕਰਕੇ ਸਕੂਲਾਂ ਦੀ ਨੁਹਾਰ ਬਦਲੀ ਗਈ ਹੈ, ‘ਬਿਜਲੀ ਕ੍ਰਾਂਤੀ’ ਮੁਹਿੰਮ ਤਹਿਤ ਪੰਜਾਬ ਭਰ ਵਿੱਚ ਬਿਜਲੀ ਦੇ ਨਵੇਂ ਗਰਿੱਡ ਲਗਾਏ ਜਾ ਰਹੇ ਹਨ ਅਤੇ ਵੱਡੇ ਪ੍ਰੋਜੈਕਟ ਲਗਾਕੇ ਬਿਜਲੀ ਖੇਤਰ ਵਿੱਚ ਵੱਡੇ ਸੁਧਾਰ ਕੀਤੇ ਗਏ ਹਨ, ਨਵੇਂ ‘ਸਕੂਲ ਆਫ਼ ਐਮੀਨੈਂਸ’ ਖੋਲੇ ਜਾ ਰਹੇ ਹਨ ਆਦਿ ਤੋਂ ਇਲਾਵਾ ਪੰਜਾਬ ਦੇ ਲੋਕਾਂ ਦਾ ਜੀਵਨ-ਪੱਧਰ ਉਚਾ ਚੁੱਕਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਹਨਾ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ 2027 ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਨਾਉਣ, ਕਿਉਂਕਿ ਪੰਜਾਬ ਦੀ ਹਾਲਤ ਕੇਵਲ ਆਮ ਆਦਮੀ ਪਾਰਟੀ ਹੀ ਸੁਧਾਰ ਸਕਦੀ ਹੈ। ਇਸ ਮੌਕੇ ਵਿਧਾਨ ਸਭਾ ਹਲਕਾ ਜਗਰਾਉਂ ਦੀਆਂ ਸਮੂਹ ਸਖੀਆਂ ਅਤੇ ਆਮ ਆਦਮੀ ਪਾਰਟੀ ਦੇ ਮਹਿਲਾ ਆਗੂ ਤੇ ਮਹਿਲਾ ਵਲੰਟੀਅਰ ਵੀ ਹਾਜ਼ਰ ਸਨ।

Related posts

ਨੀਮ ਫ਼ੌਜੀ ਬਲਾਂ ਨੂੰ ਪਹਿਲੀ ਵਾਰ ਮਿਲਣਗੀਆਂ ਬੀਆਈਐੱਸ ਮਾਰਕ ਸਵਦੇਸ਼ੀ ਬੁਲਟ ਪਰੂਫ ਜੈਕਟਾਂ

Bunty

ਕੋਰੋਨਾ ਖ਼ਿਲਾਫ਼ ਮਿਲਿਆ ਇਕ ਹੋਰ ਹਥਿਆਰ, ਦੇਸ਼ ’ਚ ਜ਼ਾਇਡਸ ਕੈਡਿਲਾ ਦੀ ਤਿੰਨ ਡੋਜ਼ ਵਾਲੀ ਵੈਕਸੀਨ ਨੂੰ ਹਰੀ ਝੰਡੀ

Bunty

ਭਾਜਪਾ ਪੰਜਾਬ ਚੋਣਾਂ ਆਪਣੇ ਬਲਬੂਤੇ ’ਤੇ ਹੀ ਲੜੇਗੀ – ਨਿਤਿਨ ਨਬੀਨ

admin