India

ਸਿਹਤ ਮੰਤਰਾਲੇ ਨੇ ਕੋਵਿਡ ਮਰੀਜ਼ਾਂ ਦੀ ਡਿਸਚਾਰਜ ਨੀਤੀ ’ਚ ਕੀਤਾ ਬਦਲਾਅ

ਨਵੀਂ ਦਿੱਲੀ – ਹਾਲ ਹੀ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਵਿਡ-19 ਦੇ ਮੁੱਦੇ ’ਤੇ ਉੱਚ ਪੱਧਰੀ ਸਮੀਖਿਆ ਬੈਠਕ ਕੀਤੀ। ਕੇਂਦਰੀ ਸਿਹਤ ਮੰਤਰਾਲੇ ਦੇ ਸੰਯੁਕਤ ਸਕੱਤਰ ਲਵ ਅਗਰਵਾਲ ਨੇ ਬੁੱਧਵਾਰ ਨੂੰ ਕਿਹਾ ਕਿ ਕੋਵਿਡ-19 ਦੀ ਸਥਿਤੀ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਮੀਖਿਆ ਬੈਠਕ ਤੋਂ ਬਾਅਦ ਅਸੀਂ ਕੋਵਿਡ ਦੇ ਹਲਕੇ ਤੇ ਦਰਮਿਆਨੇ ਮਾਮਲਿਆਂ ਦੇ ਨਾਲ ਆਪਣੀ ਡਿਸਚਾਰਜ ਨੀਤੀ ਨੂੰ ਸੋਧਿਆ ਹੈ। ਸਿਹਤ ਮੰਤਰਾਲੇ ਦੇ ਸੰਯੁਕਤ ਸਕੱਤਰ ਲਵ ਅਗਰਵਾਲ ਨੇ ਕਿਹਾ ਹੈ ਕਿ ਹਲਕੇ ਲੱਛਣਾਂ ਵਾਲੇ ਮਰੀਜ਼ਾਂ ਨੂੰ ਘੱਟੋ-ਘੱਟ ਸੱਤ ਦਿਨਾਂ ‘ਚ ਛੁੱਟੀ ਦੇ ਦਿੱਤੀ ਜਾਵੇਗੀ। ਅਜਿਹੇ ਮਾਮਲਿਆਂ ‘ਚ ਡਿਸਚਾਰਜ ਤੋਂਂ ਪਹਿਲਾਂ ਕੋਈ ਕੋਵਿਡ-19 ਟੈਸਟ ਦੀ ਲੋੜ ਨਹੀਂ ਹੈ। ਦਰਮਿਆਨੇ ਮਾਮਲਿਆਂਂ ‘ਚ ਜੇਕਰ ਇਲਾਜ ਨਾਲ ਲੱਛਣ ਘੱਟ ਹੋਣੇ ਸ਼ੁਰੂ ਹੋ ਜਾਂਦੇ ਹਨ ਅਤੇ ਮਰੀਜ਼ ਲਗਾਤਾਰ ਤਿੰਨ ਦਿਨਾਂ ਤਕ ਡਾਕਟਰੀ ਆਕਸੀਜਨ ਤੋਂ ਬਿਨਾਂ ਠੀਕ ਹੋ ਜਾਂਦਾ ਹੈ ਤਾਂ ਅਜਿਹੇ ਮਰੀਜ਼ਾਂ ਨੂੰ ਛੁੱਟੀ ਦੇ ਦਿੱਤੀ ਜਾਵੇਗੀ। ਲਵ ਅਗਰਵਾਲ ਨੇ ਕਿਹਾ ਕਿ ਦੇਸ਼ ਵਿਚ ਹੁਣ ਤਕ ਐਂਟੀ-ਕੋਵਿਡ ਵੈਕਸੀਨ ਦੀਆਂਂ 153 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। 86.62 ਕਰੋੜ ਲੋਕਾਂ ਨੂੰ ਪਹਿਲੀ ਖ਼ੁਰਾਕ, 64.19 ਕਰੋੜ ਲੋਕਾਂ ਨੂੰ ਦੋਵੇਂ ਖੁਰਾਕਾਂ ਅਤੇ 18.86 ਲੱਖ ਲੋਕਾਂ ਨੂੰ ਪ੍ਰੀ-ਡੋਜ਼ ਦਿੱਤੀ ਜਾ ਚੁੱਕੀ ਹੈ। ਲਵ ਅਗਰਵਾਲ ਨੇ ਅੱਗੇ ਕਿਹਾ ਕਿ ਦੁਨੀਆ ਭਰ ਵਿਚ ਕੋਵਿਡ-19 ਦੇ ਵੱਡੀ ਗਿਣਤੀ ਵਿੱਚ ਮਾਮਲੇ ਸਾਹਮਣੇ ਆ ਰਹੇ ਹਨ। ਦੇਸ਼ ਵਿੱਚ 159 ਮਾਮਲੇ ਪ੍ਰਤੀ ਦਿਨ ਵੱਧ ਰਹੇ ਹਨ। ਯੂਰਪ ਦੇ ਅੱਠ ਦੇਸ਼ਾਂ ਨੇ ਪਿਛਲੇ ਦੋ ਹਫ਼ਤਿਆਂ ਵਿੱਚ ਦੋ ਗੁਣਾ ਤੋਂਂ ਜ਼ਿਆਦਾ ਵਾਧਾ ਦਰਜ ਕੀਤਾ ਹੈ। ਦੇਸ਼ ਵਿੱਚ ਸਰਗਰਮ ਮਾਮਲਿਆਂ ਦੀ ਗਿਣਤੀ 9,55,319 ਦੇ ਨੇੜੇ ਹੈ। ਪਿਛਲੇ ਹਫ਼ਤੇ ਦੁਨੀਆ ਭਰ ਵਿਚ ਔਸਤਨ 25,13,144 ਰੋਜ਼ਾਨਾ ਮਾਮਲੇ ਸਾਹਮਣੇ ਆਏ ਹਨ। ਸਿਹਤ ਮੰਤਰਾਲੇ ਦੇ ਸੰਯੁਕਤ ਸਕੱਤਰ ਲਵ ਅਗਰਵਾਲ ਨੇ ਇਹ ਵੀ ਦੱਸਿਆ ਕਿ 30 ਦਸੰਬਰ ਨੂੰ ਦੇਸ਼ ਵਿਚ ਪਾਜ਼ੇਟਿਵ ਰੇਟ 1.1 ਫੀਸਦੀ ਸੀ, ਜੋ ਵਧ ਕੇ 11.05 ਫ਼ੀਸਦੀ ਹੋ ਗਿਆ ਹੈ। ਮਹਾਰਾਸ਼ਟਰ, ਪੱਛਮੀ ਬੰਗਾਲ, ਦਿੱਲੀ, ਤਾਮਿਲਨਾਡੂ, ਕਰਨਾਟਕ, ਉੱਤਰ ਪ੍ਰਦੇਸ਼, ਕੇਰਲ ਅਤੇ ਗੁਜਰਾਤ ਤੋਂ ਆਉਣ ਵਾਲੇ ਕੋਰੋਨਾ ਦੇ ਅੰਕੜੇ ਚਿੰਤਾ ਦਾ ਵਿਸ਼ਾ ਹਨ। ਜਿੱਥੋਂਂਤੱਕ ਓਮੀਕ੍ਰੋਨ ਦਾ ਸਬੰਧ ਹੈ, ਇਹ ਵੇਰੀਐਂਟ ਦੇਸ਼ ਵਿਚ ਇਕ ਹੋਰ ਮੌਤ ਦਾ ਕਾਰਨ ਬਣਿਆ ਹੈ। ਦੁਨੀਆ ਭਰ ਵਿੱਚ ਇਸ ਵੇਰੀਐਂਟ ਕਰਕੇ 115 ਲੋਕਾਂ ਦੀ ਮੌਤ ਹੋ ਚੁੱਕੀ ਹੈ।

Related posts

ਭਾਰਤ ਦੇ 94 ਸ਼ਹਿਰਾਂ ‘ਚ ਟ੍ਰੈਫਿਕ ਜਾਮ ਦੇ ਹੱਲ ਲਈ ਰਿੰਗ ਰੋਡ ਬਨਾਉਣ ਦੀ ਯੋਜਨਾ !

admin

ਮਹਾਕੁੰਭ: ਮੁਕਤੀ ਦੀ ਭਾਲ ‘ਚ ਸ਼ਰਧਾਲੂਆਂ ਵਲੋਂ ਸੰਗਮ ‘ਚ ਡੁੱਬਕੀਆਂ !

admin

50ਵੇਂ ਦਿਨ ਵੀ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਭੁੱਖ ਹੜਤਾਲ ਜਾਰੀ

admin