ਨਵੀਂ ਦਿੱਲੀ – ਅੱਜ ਦੇਰ ਸ਼ਾਮ ਸਿੰਘੂ ਬਾਰਡਰ ’ਤੇ ਸਥਿਤੀ ਉਸ ਵੇਲੇ ਤਣਾਅਪੂਰਨ ਹੋ ਗਈ ਜਦੋਂ ਨਿਹੰਗ ਸਿੰਘਾਂ ਵੱਲੋਂ ਕਤਲ ਕੀਤੇ ਗਏ ਲਖਬੀਰ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਮੁਆਵਜ਼ਾ ਤੇ ਇਨਸਾਫ ਦਿਵਾਉਣ ਲਈ ਹਿੰਦ ਮਜ਼ਦੂਰ ਕਿਸਾਨ ਕਮੇਟੀ ਵੱਲੋਂ ਦਿੱਲੀ ਦੇ ਸਿੰਘੂ ਬਾਰਡਰ ਵੱਲ ਕੂਚ ਕੀਤਾ ਗਿਆ। ਦਿੱਲੀ ਪੁਲਿਸ ਵੱਲੋਂ ਹਿੰਦ ਮਜ਼ਦੂਰ ਕਿਸਾਨ ਕਮੇਟੀ ਦੇ ਵਰਕਰਾਂ ’ਤੇ ਹਲਕਾ ਲਾਠੀਚਾਰਜ ਕੀਤਾ ਗਿਆ।
ਜ਼ਿਕਰਯੋਗ ਹੈ ਕਿ ਕਮੇਟੀ ਇਹ ਮੰਗ ਕਰ ਰਹੀ ਹੈ ਕਿ ਲਖਬੀਰ ਸਿੰਘ ਦੇ ਇਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਤੇ ਪਰਿਵਾਰ ਨੂੰ 50 ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇ। ਪੁਲਿਸ ਨੇ ਉਨ੍ਹਾਂ ਨੂੰ ਅੱਗੇ ਵਧਣ ਤੋਂ ਰੋਕਿਆ ਤੇ ਹਲਕਾ ਲਾਠੀਚਾਰਜ ਕੀਤਾ ਗਿਆ, ਜਿਸ ਕਾਰਨ ਸਥਿਤੀ ਤਣਾਅਪੂਰਨ ਹੋ ਗਈ। ਇਸ ਮੌਕੇ ਕਮੇਟੀ ਮੈਂਬਰਾਂ ਦਾ ਕਹਿਣਾ ਹੈ ਕਿ ਜਦੋਂ ਤਕ ਸਾਨੂੰ ਇਨਸਾਫ ਨਹੀਂ ਮਿਲੇਗਾ ਅਸੀਂ ਇਥੇ ਹੀ ਧਰਨਾ ਦੇਵਾਂਗੇ।