PunjabReligion

ਸਿੰਘ ਸਾਹਿਬਾਨ ਵਲੋਂ ‘ਸਤਿਕਾਰ ਸੋਧ ਐਕਟ’ ‘ਚ ਸੋਧ ਲਈ ਸਰਕਾਰ ਨੂੰ ਇੱਕ ਮਹੀਨੇ ਦਾ ਸਮਾਂ

ਸਿੰਘ ਸਾਹਿਬ , ਗਿਆਨੀ ਕੁਲਦੀਪ ਸਿੰਘ ਗੜਗੱਜ, ਕਾਰਜਕਾਰੀ ਜਥੇਦਾਰ, ਸ੍ਰੀ ਅਕਾਲ ਤਖਤ ਸਾਹਿਬ।

ਅੰਮ੍ਰਿਤਸਰ – ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਮੀਦ ਪ੍ਰਗਟਾਈ ਹੈ ਕਿ ਪੰਜਾਬ ਸਰਕਾਰ ਨਿਰਧਾਰਿਤ ਇੱਕ ਮਹੀਨੇ ਦੇ ਸਮੇਂ ਵਿੱਚ ‘ਸਤਿਕਾਰ ਸੋਧ ਐਕਟ’ ਵਿਚਲੇ ਇਤਰਾਜ਼ਾਂ ਨੂੰ ਦੂਰ ਕਰੇਗੀ।

ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਦੱਸਿਆ ਕਿ, “ਅੱਜ ਇੱਥੇ ਹਾਜ਼ਰ ਹੋਏ ਲਗਭਗ 84 ਵਿਧਾਇਕਾਂ ਨੇ, ਜਿਨ੍ਹਾਂ ਵਿੱਚ ਸਾਰੀਆਂ ਪਾਰਟੀਆਂ ਦੇ ਵਿਧਾਇਕ ਸ਼ਾਮਲ ਸਨ, ਹੱਥ ਖੜ੍ਹੇ ਕਰਕੇ ਸਹਿਮਤੀ ਦਿੱਤੀ ਹੈ ਕਿ ਇਸ ਐਕਟ ਵਿੱਚ ਸੋਧ ਹੋਣੀ ਚਾਹੀਦੀ ਹੈ। ਬਹੁਤ ਸਾਰੇ ਵਿਧਾਇਕਾਂ ਨੇ ਇਹ ਵੀ ਮੰਨਿਆ ਹੈ ਕਿ ਉਨ੍ਹਾਂ ਨੇ ਇਸ ਐਕਟ ਨੂੰ ਪ੍ਰਵਾਨਗੀ ਦੇਣ ਤੋਂ ਪਹਿਲਾਂ ਇਸ ਨੂੰ ਪੜ੍ਹਿਆ ਜਾਂ ਸੁਣਿਆ ਤੱਕ ਨਹੀਂ ਸੀ। ਇੱਥੇ ਆਏ ਸਾਰੇ ਵਿਧਾਇਕਾਂ ਨੇ ਜੈਕਾਰਿਆਂ ਦੇ ਨਾਲ ਹੱਥ ਖੜੇ ਕਰਕੇ ਇਸ ਫੈਸਲੇ ਨੂੰ ਸਹਿਮਤੀ ਦਿੱਤੀ ਹੈ। ਇਸ ਕਰਕੇ ਉਨ੍ਹਾਂ ਨੂੰ ਉਮੀਦ ਹੈ ਕਿ ਸਰਕਾਰ ਇੱਕ ਮਹੀਨੇ ਤੋਂ ਪਹਿਲਾਂ ਹੀ ਐਕਟ ਵਿਚਲੇ ਇਤਰਾਜ਼ਾਂ ਨੂੰ ਠੀਕ ਕਰ ਦੇਵੇਗੀ। ਇਸ ਐਕਟ ਵਿੱਚਲੀਆਂ ਇਤਰਾਜ਼ਯੋਗ ਮੱਦਾਂ ਬਾਰੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਰਾਹੀਂ ਸਰਕਾਰ ਨੂੰ ਜਾਣੂ ਕਰਵਾਇਆ ਜਾ ਚੁੱਕਾ ਹੈ। ਇਹਨਾਂ ਇਤਰਾਜ਼ਾਂ ਤੋਂ ਇਲਾਵਾ ਅੱਜ ਇੱਕ ਹੋਰ ਅਹਿਮ ਗੱਲ ਇਸ ਕਾਨੂੰਨ ਵਿੱਚ ਸ਼ਾਮਲ ਕਰਨ ਵਾਸਤੇ ਆਖੀ ਗਈ ਹੈ ਕਿ ਬੇਅਦਬੀ ਮਾਮਲਿਆਂ ਵਿੱਚ ਸਿੱਖ ਵਿਰੋਧੀ ਡੇਰਿਆਂ ਨੂੰ ਵੀ ਸ਼ਾਮਲ ਕੀਤਾ ਜਾਵੇ। ਜੇਕਰ ਕੋਈ ਅਜਿਹੇ ਡੇਰੇ ਵਾਲਾ ਬੇਅਦਬੀ ਕਰਦਾ ਹੈ ਤਾਂ ਉਸ ਡੇਰੇ ਦੇ ਮੁਖੀ ਸਮੇਤ ਹੋਰ ਜ਼ਿੰਮੇਵਾਰ ਵਿਅਕਤੀ ਵੀ ਇਸ ਕਾਨੂੰਨ ਦੇ ਘੇਰੇ ਵਿੱਚ ਆਉਣਗੇ।”

Related posts

ਕੈਪਟਨ ਦੇ ਨਵੀਂ ਪਾਰਟੀ ਦੇ ਐਲਾਨ ‘ਤੇ ਭੜਕੀ ਕਾਂਗਰਸ, ਰੰਧਾਵਾ ਬੋਲੇ

Bunty

ਸ਼ਹੀਦ ਭਾਈ ਦਿਲਵਰ ਸਿੰਘ ਦੇ ਬਰਸੀ ਸਮਾਗਮਾਂ ਵਿੱਚ ਪੁੱਜਣ ਦੀ ਅਪੀਲ – ਸ਼੍ਰੋਮਣੀ ਅਕਾਲੀ ਦਲ ( ਅ )

admin

ਕਿੱਤਾਮੁੱਖੀ ਸੰਵਾਦ ਹੁਨਰ ਦੀ ਭੂਮਿਕਾ ਵਿਸ਼ੇ ’ਤੇ ਵਰਕਸਾਪ ਕਰਵਾਈ

admin