Breaking NewsLatest NewsPunjab

ਸਿੰਘ ਸਾਹਿਬ ਦੀ ਹੁਣ ਪਾਕਿਸਤਾਨ ਦੀ ਫੇਰੀ

ਅੰਮਿ੍ਤਸਰ – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰਰੀਤ ਸਿੰਘ ਇੰਗਲੈਂਡ ਦੀ ਫੇਰੀ ਤੋਂ ਬਾਅਦ ਹੁਣ ਪਾਕਿਸਤਾਨ ਫੇਰੀ ਲਈ ਜਾਣ ਦੀਆਂ ਤਿਆਰੀਆਂ ਕਰ ਰਹੇ ਹਨ। ਇਸ ਸਬੰਧੀ ਵੀਜ਼ਾ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਜਿਹੜੇ ਦਸ ਵਿਅਕਤੀ ਪਾਕਿਸਤਾਨ ਜਾ ਰਹੇ ਹਨ, ਉਨ੍ਹਾਂ ਵਿਚ ਪਰਿਵਾਰਕ ਮੈਂਬਰ ਸ਼ਾਮਲ ਹਨ।

ਗਿਆਨੀ ਹਰਪ੍ਰਰੀਤ ਸਿੰਘ ਅਟਾਰੀ ਸਰਹੱਦ ਰਾਹੀਂ 21 ਸਤੰਬਰ ਨੂੰ ਪਾਕਿਸਤਾਨ ਲਈ ਰਵਾਨਾ ਹੋਣਗੇ, ਜਿੱਥੇ ਉਹ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ 22 ਸਤੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ ਜੋਤ ਅਸਥਾਨ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਜਾ ਰਹੇ ਸਮਾਗਮ ਵਿਚ ਸ਼ਾਮਲ ਹੋਣਗੇ। ਜਥੇਦਾਰ ਉੱਥੇ ਪੁੱਜ ਕੇ ਇਤਿਹਾਸਕ ਗੁਰਦੁਆਰਿਆਂ ਦੇ ਦਰਸ਼ਨ ਕਰਨ ਲਈ ਜਾਣਗੇ ਤੇ ਸਥਾਨਕ ਸਿੱਖਾਂ ਨਾਲ ਮੁਸ਼ਕਿਲਾਂ ਬਾਰੇ ਵਿਚਾਰ ਕਰਨਗੇ। ਉਮੀਦ ਹੈ ਕਿ ਜਿਹੜੇ ਇਤਿਹਾਸਕ ਗੁਰਦੁਆਰੇ ਦਰਸ਼ਨਾਂ ਲਈ ਨਹੀਂ ਖੋਲ੍ਹੇ ਗਏ, ਜਿਨ੍ਹਾਂ ਦੀ ਕਾਰਸੇਵਾ ਅਤੇ ਸੇਵਾ ਸੰਭਾਲ ਸ਼ੁਰੂ ਕਰਵਾਉਣ ਲਈ ਯਤਨ ਕੀਤੇ ਜਾਣਗੇ। ਇਸ ਬਾਰੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਤੇ ਮੈਬਰਾਂ, ਓਕਾਫ ਬੋਰਡ ਤੇ ਸਰਕਾਰ ਦੇ ਨਾਲ ਵੀ ਜਥੇਦਾਰ ਗੱਲਬਾਤ ਕਰਨਗੇ। ਦੱਸਣਯੋਗ ਹੈ ਕਿ ਸ਼ੋ੍ਮਣੀ ਕਮੇਟੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਕੀਤੇ ਜਾਣ ਵਾਲੇ ਨਾਨਕਸ਼ਾਹੀ ਕੈਲੰਡਰ ਮੁਤਾਬਕ ਗੁਰੂ ਨਾਨਕ ਸਾਹਿਬ ਦਾ ਜੋਤੀ ਜੋਤ ਦਿਵਸ ਇਕ ਅਕਤੂਬਰ ਦਾ ਹੈ ਜਦਕਿ ਮੂਲ ਨਾਨਕਸ਼ਾਹੀ ਕੈਲੰਡਰ ਮੁਤਾਬਕ ਪਾਕਿਸਤਾਨ ਕਮੇਟੀ ਵੱਲੋਂ ਇਹ ਦਿਵਸ 22 ਸਤੰਬਰ ਨੂੰ ਮਨਾਇਆ ਜਾ ਰਿਹਾ ਹੈ।

Related posts

ਨਵਜੋਤ ਕੌਰ ਨੇ ‘ਸੁੱਘੜ ਸੁਨੱਖੀ ਮੁਟਿਆਰ’, ਵਿਸ਼ਵਪ੍ਰੀਤ ਕੌਰ ਨੇ ‘ਰੂਪ ਦੀ ਰਾਣੀ’ ਤੇ ਅਰਪਨਜੋਤ ਕੌਰ ਨੇ ‘ਗੁਣਵੰਤੀ ਮੁਟਿਆਰ’ ਖਿਤਾਬ ਜਿੱਤਿਆ

admin

ਖ਼ਾਲਸਾ ਹਾਕੀ ਅਕੈਡਮੀ ਨੇ ‘ਤੀਜੇ ਹਾਕੀ ਇੰਡੀਆ ਸਬ-ਜੂਨੀਅਰ ਮਹਿਲਾ ਅਕੈਡਮੀ ਚੈਂਪੀਅਨਸ਼ਿਪ’ ’ਚ ਚਾਂਦੀ ਦਾ ਤਗਮਾ ਜਿੱਤਿਆ

admin

ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਧਾਨ ਸਭਾ ਕੰਪਲੈਕਸ ਲੋਕਾਂ ਲਈ 29 ਤੱਕ ਖੁੱਲ੍ਹਾ ਰਹੇਗਾ

admin