Sport

ਸਿੰਧ ਸਰਕਾਰ ਨੇ ਸਕੂਲ ਵਿਦਿਆਰਥੀਆਂ ਦੇ ਡਰੱਗ ਟੈਸਟ ਕਰਾਉਣ ਦਾ ਐਲਾਨ ਕੀਤਾ

ਕਰਾਚੀ – ਪਾਕਿਸਤਾਨ ਦੇ ਸੂਬਾ ਸਿੰਧ ਸਰਕਾਰ ਨੇ ਵਿਦਿਆਰਥੀਆਂ ’ਚ ਵੱਧ ਰਹੇ ਨਸ਼ਿਆ ਖ਼ਿਲਾਫ਼ ਖਾਸ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ ਤੇ ਇਸ ਤਹਿਤ ਸਾਰੇ ਨਿੱਜੀ ਅਤੇ ਸਰਕਾਰੀ ਸਕੂਲਾਂ ਵਿੱਚ ਡਰੱਗ ਟੈਸਟ ਕੀਤੇ ਜਾਣਗੇ। ਸਿੰਧ ਦੇ ਸੂਚਨਾ ਮੰਤਰੀ ਸ਼ਰਜੀਲ ਮੇਮਨ ਨੇ ਇੱਥੇ ਪੱਤਰਕਾਰਾਂ ਨੂੰ ਦੱਸਿਆ ਕਿ ਸਰਕਾਰ ਨੇ ਹਾਲ ਹੀ ਵਿੱਚ ਹਾਈ-ਪ੍ਰੋਫਾਈਲ ਡਰੱਗ ਸਪਲਾਇਰ ਨੂੰ ਗਿ੍ਰਫਤਾਰ ਕੀਤਾ ਸੀ। ਉਸ ਤੋਂ ਕੁਝ ਜਾਣਕਾਰੀ ਮਿਲੀ ਹੈ ਕਿ ਕਿਵੇਂ ਵਿਦਿਅਕ ਅਦਾਰਿਆਂ ਵਿੱਚ ਆਈਸ/ਕ੍ਰਿਸਟਲ ਦੀ ਵਰਤੋਂ ਫੈਲਾਈ ਜਾ ਰਹੀ ਹੈ। ਮੈਮਨ ਨੇ ਕਿਹਾ ਕਿ ਸਰਕਾਰ ਨੇ ਸਾਰੇ ਪ੍ਰਾਈਵੇਟ ਅਤੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਡਰੱਗ ਟੈਸਟ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਹਾਲ ਦੇ ਸਰਵੇਖਣਾਂ ਤੋਂ ਪਤਾ ਲੱਗਾ ਹੈ ਕਿ ਮਹਿੰਗੇ ਸਕੂਲਾਂ ਨਾਲ ਸਬੰਧਤ ਵਿਦਿਆਰਥੀਆਂ ਵਿੱਚ ਸਿੰਥੈਟਿਕ ਨਸ਼ਿਆਂ ਦੀ ਵਰਤੋਂ ਜ਼ਿਆਦਾ ਹੋ ਰਹੀ ਹੈ।

Related posts

ਟੀ-20 ਵਿਸ਼ਵ ਕੱਪ 2026 : ਨਿਊਜ਼ੀਲੈਂਡ ਨੇ ਕੈਨੇਡਾ ਨੂੰ ਹਰਾ ਕੇ ਸੁਪਰ 8 ‘ਚ ਜਗ੍ਹਾ ਬਣਾਈ

admin

ਮਾਨਸਾ ਦੇ ਖਾਲਸਾ ਕ੍ਰਿਕਟ ਗਰਾਊਂਡ ਦੀ ਆਪਣੀ ਵਿਲੱਖਣ ਪਹਿਚਾਣ – ਮੀਤ ਹੇਅਰ

admin

ਟੀ-20 ਵਿਸ਼ਵ ਕੱਪ : ਆਸਟ੍ਰੇਲੀਆ ਨੂੰ ਹੁਣ ਸਿਰਫ਼ ਜ਼ਿੰਬਾਬਵੇ ਦੇ ਬੁਰੀ ਤਰ੍ਹਾਂ ਨਾਲ ਹਾਰਨ ਤੋਂ ਹੀ ਉਮੀਦਾਂ !

admin