Punjab

ਸਿੱਖਿਆ ਸੁਧਾਰਾਂ ਲਈ ਜ਼ਮੀਨੀ ਹਕੀਕਤਾਂ ਜਾਣਨ ਵਾਸਤੇ ਲਈ ਜਾ ਰਹੀ ਹੈ ਫੀਡਬੈਕ: ਮੀਤ ਹੇਅਰ

ਗੜਸ਼ੰਕਰ – ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੜਸ਼ੰਕਰ ਦਾ ਦੌਰਾ ਕਰਕੇ ਵਿਦਿਆਰਥੀਆਂ ਤੇ ਅਧਿਆਪਕਾਂ ਨਾਲ ਗੱਲਬਾਤ ਕੀਤੀ। ਸ੍ਰੀ ਮੀਤ ਹੇਅਰ ਨੇ ਕਿਹਾ ਕਿ ਸਿੱਖਿਆ ਵਿਭਾਗ ਸਾਡੀ ਸਰਕਾਰ ਦਾ ਤਰਜੀਹੀ ਖੇਤਰ ਹੈ ਅਤੇ ਇਸ ਵਿੱਚ ਸੁਧਾਰ ਲਈ ਜ਼ਮੀਨੀ ਪੱਧਰ ਉੱਤੇ ਫੀਡਬੈਕ ਲਈ ਜਾ ਰਹੀ ਹੈ। ਜ਼ਮੀਨੀ ਹਕੀਕਤਾਂ ਜਾਣ ਕੇ ਹੀ ਬਿਹਤਰ ਨੀਤੀ ਤਿਆਰ ਕੀਤੀ ਜਾ ਸਕਦੀ ਹੈ।ਉਨਾਂ ਵਿਦਿਆਰਥੀਆਂ ਨਾਲ ਗੱਲਬਾਤ ਕਰਕੇ ਸੁਝਾਅ ਵੀ ਮੰਗੇ। ਇਸੇ ਤਰਾਂ ਅਧਿਆਪਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ।ਉਨਾਂ ਕਿਹਾ ਕਿ ਸਿੱਖਿਆ ਖੇਤਰ ਦੇਸ਼ ਦੇ ਭਵਿੱਖ ਨਾਲ ਜੁੜਿਆ ਵਿਭਾਗ ਹੈ ਅਤੇ ਇਸ ਵਿੱਚ ਵੱਡੇ ਸੁਧਾਰ ਕੀਤੇ ਜਾ ਰਹੇ ਹਨ।
ਸਿੱਖਿਆ ਮੰਤਰੀ ਵੱਲੋਂ ਸਾਰੇ ਸਕੂਲ ਕੰਪਲੈਕਸ ਦਾ ਦੌਰਾ ਕਰਦਿਆਂ ਜਿੱਥੇ ਕਲਾਸ ਰੂਮ, ਕੰਪਿਊਟਰ ਲੈਬ, ਖੇਡ ਮੈਦਾਨ ਦੇਖੇ ਗਏ। ਸਿੱਖਿਆ ਮੰਤਰੀ ਨੇ ਵਿਦਿਆਰਥੀਆਂ ਨਾਲ ਕਲਾਸ ਰੂਮ ਵਿੱਚ ਜਾ ਕੇ ਗੱਲਬਾਤ ਕਰ ਕੇ ਉਨਾਂ ਦੀ ਪੜਾਈ ਬਾਰੇ ਜਾਣਕਾਰੀ ਵੀ ਲਈ।
ਇਸ ਮੌਕੇ ਸ੍ਰੀ ਮੀਤ ਹੇਅਰ ਨੇ ਸਕੂਲੀ ਵਿਦਿਆਰਥੀਆਂ ਸੰਗ ਆਪਣਾ ਜਨਮ ਦਿਨ ਵੀ ਮਨਾਇਆ। ਸਿੱਖਿਆ ਮੰਤਰੀ ਨੇ ਬੱਚਿਆਂ ਦੀ ਹਾਜ਼ਰੀ ਵਿੱਚ ਕੇਕ ਕੱਟ ਕੇ ਬੱਚਿਆਂ ਦਾ ਮੂੰਹ ਮਿੱਠਾ ਕਰਵਾਇਆ। ਇਸ ਮੌਕੇ ਹਲਕਾ ਵਿਧਾਇਕ ਜੈ ਕ੍ਰਿਸ਼ਨ ਰੋੜੀ ਵੀ ਹਾਜ਼ਰ ਸਨ।

Related posts

HAPPY DIWALI 2025 !

admin

ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਨਾਲ ਪੰਜਾਬ ਪੁਲਿਸ ‘ਚ ਮਚੀ ਹਥੜਾ-ਦਫ਼ੜੀ !

admin

ਹਾਈਕੋਰਟ ਵਲੋਂ ਨਸ਼ਾ ਐਕਟ ਅਧੀਨ ਘਰਾਂ ਅਤੇ ਦੁਕਾਨਾਂ ਢਾਹੁਣ ‘ਤੇ ਰੋਕ

admin