Punjab

ਸਿੱਖੀ ‘ਚ ਪਤਿਤਪੁਣੇ ਨੂੰ ਠੱਲ੍ਹ ਪਾਉਣ ਲਈ ਹੁਣ ਸ਼੍ਰੋਮਣੀ ਕਮੇਟੀ ਵੀ ਇਸਾਈਆਂ ਵਾਂਗ ਵੰਡੇਗੀ ਲਿਟਰੇਚਰ

ਜਗਰਾਉਂ – ਸਿੱਖੀ ‘ਚ ਪਤਿਤਪੁਣੇ ਨੂੰ ਠੱਲ੍ਹ ਪਾਉਣ ਲਈ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੀ ਇਸਾਈਆਂ ਵਾਂਗ ਸਿੱਖ ਧਰਮ ਦੇ ਮਹਾਨ ਵਿਰਸੇ ‘ਚ ਪਰੋਇਆ ਲਿਟਰੇਚਰ ਘਰ-ਘਰ ਵੰਡੇਗੀ। ਇਹ ਦਾਅਵਾ ਅੱਜ ਜਗਰਾਉਂ ਵਿਖੇ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਮੁੱਖ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਦੇ ਘਰ ਪੁੱਜੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੱਲਬਾਤ ਦੌਰਾਨ ਕਿਹਾ ਕਿ ਸਿੱਖੀ ਨੂੰ ਅਪਣਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੇਵਲ ਅਪੀਲ ਕਰ ਸਕਦੀ ਹੈ, ਨਾ ਕਿ ਉਸ ਦੇ ਕੋਲ ਕੋਈ ਅਜਿਹਾ ਕਾਨੂੰਨ ਹੈ ਕਿ ਇਸ ਨੂੰ ਧੱਕੇ ਨਾਲ ਅਪਣਾਉਣ ਲਈ ਉਸ ਕਾਨੂੰਨ ਦਾ ਸਹਾਰਾ ਲਿਆ ਜਾ ਸਕੇ। ਐਡਵੋਕੇਟ ਧਾਮੀ ਨੇ ਪਤਿੱਤਪੁਣੇ ਰਾਹੀਂ ਸਿੱਖੀ ਨੂੰ ਲੱਗ ਰਹੇ ਖੋਰੇ ‘ਤੇ ਗੱਲ ਕਰਦਿਆਂ ਕਿਹਾ ਕਿ ਇਸ ਨੂੰ ਨਕਾਰਿਆ ਨਹੀ ਜਾ ਸਕਦਾ, ਪਰ ਜਿੰਨਾ ਪਤਿਤਪੁਣੇ ‘ਤੇ ਪ੍ਰਚਾਰ ਹੋ ਰਿਹਾ ਹੈ ਅਜਿਹਾ ਅਜਿਹਾ ਕੁਝ ਵੀ ਨਹੀਂ । ਫਿਰ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਦੀ ਰੋਕਥਾਮ ਲਈ ਆਪਣੇ ਪ੍ਰਚਾਰ ਨੂੰ ਹੋਰ ਤੇਜ਼ ਕਰ ਦਿੱਤਾ ਹੈ। ਇਸ ਦੇ ਵਿੱਚ ਹੁਣ ਹਰ ਘਰ ਚਾਹੇ ਉਸ ਵਿੱਚ ਕਿਸੇ ਵੀ ਧਰਮ ਦਾ ਕੋਈ ਵਿਅਕਤੀ ਰਹਿੰਦਾ ਹੈ ਨੂੰ ਸਿੱਖ ਇਤਿਹਾਸ ਤੇ ਛਪਵਾਏ ਗਏ ਕਿਤਾਬਚੇ ਨੂੰ ਵੰਡਿਆ ਜਾਵੇਗਾ ।ਇਸ ਦੇ ਨਾਲ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਗੁਰਦੁਆਰਿਆਂ ਦੇ ਗ੍ਰੰਥੀ ਸਿੰਘਾਂ ਵੱਲੋਂ ਬੱਚਿਆਂ ਨੂੰ ਧਾਰਮਿਕ ਸਿੱਖਿਆ ਦੇਣ ਦੇ ਉਪਰਾਲਿਆਂ ਤੇ ਦੋ ਦੋ ਹਜ਼ਾਰ ਰੁਪਏ ਦੇ ਇਨਾਮ ਦਿੱਤੇ ਜਾਣਗੇ। ਇਸ ਤੋਂ ਪਹਿਲਾਂ ਵੱਡੇ ਪੱਧਰ ਤੇ ਅੰਮ੍ਰਿਤ ਪਾਨ ਕਰਵਾਉਣ ਲਈ ਵੱਡੇ ਵੱਡੇ ਸਮਾਗਮਾਂ ਦੀ ਲੜੀ ਲਗਾਤਾਰ ਚੱਲ ਰਹੀ ਹੈ। ਇਸ ਸਾਰੇ ਵੱਡੇ ਪ੍ਰਬੰਧਾਂ ਦੇ ਬਾਵਜੂਦ ਜੇ ਇਹ ਕਿਹਾ ਜਾਵੇ ਕਿ ਸਿੱਖੀ ਅਪਣਾਉਣ ਲਈ ਧੱਕਾ ਕੀਤਾ ਜਾ ਸਕਦਾ ਤਾਂ ਅਜਿਹਾ ਕੁਝ ਨਹੀਂ ਹੈ, ਕਿਉਂਕਿ ਉਸ ਕੋਲ ਕੋਈ ਕਾਨੂੰਨ ਨਹੀਂ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੇਵਲ ਅਪੀਲ ਕਰ ਸਕਦੀ ਹੈ । ਕਾਨੂੰਨ ਲਾਗੂ ਕਰਨਾ ਸਰਕਾਰਾਂ ਦਾ ਕੰਮ ਹੁੰਦਾ ਹੈ। ਉਨ੍ਹਾਂ ਆਪਣੇ ਵੱਲੋਂ ਬਤੌਰ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਜੋਂ ਕੀ ਕੀ ਕੰਮ ਕਰਨੇ ਹਨ ਤੇ ਬੋਲਦੇ ਕਿਹਾ ਕਿ ਉਹ ਪਿਛਲੇ ਤਿੰਨ ਸਾਲਾਂ ਤੋਂ ਕੀ ਹੋ ਰਿਹਾ ਹੈ, ਕਿ ਖਾਮੀਆਂ ਹਨ, ਕੀ ਪ੍ਰਾਪਤੀਆਂ ਹਨ। ਸਭ ਕੁਝ ਦੇਖ ਰਹੇ ਹਨ। ਹੁਣ ਅਗਲੇ ਸਾਲ ਨਵੰਬਰ ਮਹੀਨੇ ਉਨ੍ਹਾਂ ਵੱਲੋਂ ਕੀ ਕੀਤਾ ਗਿਆ ਦਾ ਸਾਰਾ ਰਿਕਾਰਡ ਮੀਡੀਆ ਸਾਹਮਣੇ ਰੱਖਣਗੇ । ਪ੍ਰਧਾਨ ਐਡਵੋਕੇਟ ਧਾਮੀ ਦੀ ਜਗਰਾਉਂ ਫੇਰੀ ਦਾ ਮਕਸਦ ਸਿੱਖ ਸੰਘਰਸ਼ ਦਾ ਹਿੱਸਾ ਰਹੇ ਸਿੱਖਾਂ ਦੇ ਮਸਲਿਆਂ ਸਬੰਧੀ ਵਿਚਾਰ ਵਟਾਂਦਰਾ ਕਰਨਾ ਸੀ। ਇੱਥੇ ਇਹ ਵੀ ਵਰਨਣਯੋਗ ਹੈ ਕਿ ਭਾਈ ਗਰੇਵਾਲ ਜੋ ਸ਼੍ਰੋਮਣੀ ਕਮੇਟੀ ਮੈਂਬਰ ਵੀ ਹਨ ਨੇ ਸਿੱਖ ਸੰਘਰਸ਼ ਦੌਰਾਨ ਖ਼ੁਦ ਜੋਧਪੁਰ ਜੇਲ੍ਹ ਕੱਟੀ ਸੀ। ਉਨ੍ਹਾਂ ਇਸ ਮੁਲਾਕਾਤ ਤੋਂ ਬਾਅਦ ਭਾਈ ਗਰੇਵਾਲ ਵੱਲੋਂ ਨਿਭਾਈਆਂ ਪੰਥਕ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਭਾਈ ਗਰੇਵਾਲ ਨੇ ਸਿੱਖ ਸੰਘਰਸ਼ ਦੌਰਾਨ ਕਈ ਮੁਸ਼ਕਿਲਾਂ ਦਾ ਸਾਹਮਣਾ ਕੀਤਾ ਹੈ, ਅਤੇ ਉਨ੍ਹਾਂ ਹਮੇਸ਼ਾ ਹੀ ਸੰਘਰਸ਼ੀ ਸਿੱਖਾਂ ਦੇ ਮਸਲਿਆਂ ਦੀ ਗੱਲ ਕੀਤੀ ਹੈ ।ਇਸ ਮੌਕੇ ਭਾਈ ਗਰੇਵਾਲ ਵੱਲੋਂ ਐਡਵੋਕੇਟ ਧਾਮੀ ਸਮੇਤ ਸ਼ਖ਼ਸੀਅਤਾਂ ਨੂੰ ਸਨਮਾਨਤ ਕੀਤਾ ਗਿਆ। ਇਸ ਮੌਕੇ ਸਾਬਕਾ ਵਿਧਾਇਕ ਐੱਸ ਆਰ ਕਲੇਰ, ਯੂਥ ਆਗੂ ਕਮਲਜੀਤ ਸਿੰਘ ਮੱਲ੍ਹਾ, ਪਰਤਾਪ ਸਿੰਘ’ ਚਰਨਜੀਤ ਸਿੰਘ ਭੰਡਾਰੀ, ਦੀਪਇੰਦਰ ਸਿੰਘ ਭੰਡਾਰੀ, ਹਰਦੇਵ ਸਿੰਘ ਬੌਬੀ ਆਦਿ ਹਾਜ਼ਰ ਸਨ।

Related posts

ਨਵਜੋਤ ਕੌਰ ਨੇ ‘ਸੁੱਘੜ ਸੁਨੱਖੀ ਮੁਟਿਆਰ’, ਵਿਸ਼ਵਪ੍ਰੀਤ ਕੌਰ ਨੇ ‘ਰੂਪ ਦੀ ਰਾਣੀ’ ਤੇ ਅਰਪਨਜੋਤ ਕੌਰ ਨੇ ‘ਗੁਣਵੰਤੀ ਮੁਟਿਆਰ’ ਖਿਤਾਬ ਜਿੱਤਿਆ

admin

ਖ਼ਾਲਸਾ ਹਾਕੀ ਅਕੈਡਮੀ ਨੇ ‘ਤੀਜੇ ਹਾਕੀ ਇੰਡੀਆ ਸਬ-ਜੂਨੀਅਰ ਮਹਿਲਾ ਅਕੈਡਮੀ ਚੈਂਪੀਅਨਸ਼ਿਪ’ ’ਚ ਚਾਂਦੀ ਦਾ ਤਗਮਾ ਜਿੱਤਿਆ

admin

ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਧਾਨ ਸਭਾ ਕੰਪਲੈਕਸ ਲੋਕਾਂ ਲਈ 29 ਤੱਕ ਖੁੱਲ੍ਹਾ ਰਹੇਗਾ

admin