Punjab

ਸਿੱਖ ਇਤਿਹਾਸ ਬਾਰੇ ਗਲਤ ਤੱਥ ਪੇਸ਼ ਕਰਨ ਵਾਲੀ ਸਕੂਲੀ ਕਿਤਾਬਾਂ ਸਬੰਧੀ ਪੜਤਾਲੀਆਂ ਕਮੇਟੀ ਦੀ ਰਿਪੋਰਟ ਆਉਣ ’ਤੇ ਸਖ਼ਤ ਕਾਰਵਾਈ ਹੋਵੇਗੀ – ਹਰਜਿੰਦਰ ਸਿੰਘ ਧਾਮੀ

ਸ੍ਰੀ ਅਨੰਦਪੁਰ ਸਾਹਿਬ – ਹੋਲੇ ਮਹੱਲੇ ਦੀ ਅਰੰਭਤਾ ਮੌਕੇ ਅੱਜ ਸਿੱਖ ਪੰਥ ਦੀਆਂ ਨਾਮਵਰ ਸਖਸ਼ੀਅਤਾਂ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ਼ੁੰਦਰੀਕਰਨ ਪ੍ਰੋਜੈਕਟ ਦਾ ਟੱਪਾ ਲਗਾਇਆ ਗਿਆ । ਇਸ ਪ੍ਰੋਜੈਕਟ ਬਾਬਾ ਮਹਿੰਦਰ ਸਿੰਘ ਮੁੱਖੀ ਕਾਰ ਸੇਵਾ ਨਿਸ਼ਕਾਮ ਸੇਵਕ ਜਥਾ ਯੂ. ਕੇ. ਵਾਲਿਆਂ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਕੀਤੀ ਜਾਵੇਗਾ । ਪ੍ਰੋਜੈਕਟ ਦੀ ਆਰੰਭਤਾ ਦੀ ਅਰਦਾਸ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਕੀਤੀ ਗਈ । ਉਪਰੰਤ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਜੂਨੀਅਰ ਮੀਤ ਪ੍ਰਧਾਨ ਪ੍ਰਿੰ: ਸੁਰਿੰਦਰ ਸਿੰਘ, ਬਾਬਾ ਮਹਿੰਦਰ ਸਿੰਘ ਅਤੇ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਟੱਪਾ ਲਗਾਕੇ ਕੀਤੀ । ਇਸ ਮੌਕੇ  ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਹੋਲਾ ਮਹੱਲਾ ਦੇ ਪਾਵਨ ਅਤੇ ਇਤਿਹਾਸਕ ਮੌਕੇ ’ਤੇ ਤਖ਼ਤ ਸਾਹਿਬ ਸ਼ੁੰਦਰੀਕਰਨ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ ਹੈ । ਉਨ੍ਹਾਂ ਕਿਹਾ ਕਿ ਸੰਗਤ ਦੀ ਸਹੂਲਤ ਅਤੇ ਸਮੇਂ ਦੀ ਲੋੜ ਤਹਿਤ ਇਹ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ । ਜਿਸ ਦੀ ਸੇਵਾ ਬਾਬਾ ਮਹਿੰਦਰ ਸਿੰਘ  ਮੁੱਖੀ ਨਿਸ਼ਕਾਮ ਸੇਵਕ ਜਥਾ ਯੂ. ਕੇ. ਨੂੰ ਦਿੱਤੀ ਗਈ ਹੈ ।  ਸਵਾਲਾਂ ਦਾ ਜਵਾਬ ਦਿੰਦਿਆਂ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਕੂਲੀ ਪਾਠਕ੍ਰਮ ਨਾਲ ਸਬੰਧਤ ਪੁਸਤਕ ’ਚ ਸਿੱਖ ਇਤਿਹਾਸ ਅਤੇ ਗੁਰੂ ਸਾਹਿਬਾਨ ਸਬੰਧੀ ਗਲਤ ਤੱਥ ਪੇਸ਼ ਕਰਨ ਦੀ ਜਾਂਚ ਲਈ ਪੜਤਾਲੀਆ ਕਮੇਟੀ ਦਾ ਗਠਨ ਕੀਤਾ ਗਿਆ ਹੈ ਜਿਸ ਦੀ ਰਿਪੋਰਟ ਆਉਣ ’ਤੇ ਦੋਸੀਆਂ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ । ਇਕ ਪ੍ਰਸ਼ਨ ਦੇ ਜਵਾਬ ’ਚ ਉਨ੍ਹਾਂ ਕਿਹਾ ਕਿ ਸੰਗਤਾਂ ਦੇ ਸਹਿਯੋਗ ਨਾਲ ਧਰਮ ਪ੍ਰਚਾਰ ਦੀ ਮੁਹਿੰਮ ਤੇਜ ਕੀਤੀ ਜਾਵੇਗੀ । ਵੱਖ ਵੱਖ ਸਿੱਖ ਜਥੇਬੰਦੀਆਂ, ਸੰਪਰਦਾ ਨੂੰ ਜੋੜਣ ਲਈ ਵੀ ਯਤਨ ਕੀਤੇ ਜਾ ਰਹੇ ਹਨ । ਸ਼ੁੰਦਰੀਕਰਨ ਪ੍ਰੋਜੈਕਟ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਨਿਸ਼ਕਾਮ ਸੇਵਕ ਜਥੇ ਦੇ ਭਾਈ ਇੰਦਰਜੀਤ ਸਿੰਘ, ਸ. ਪਰਮਿੰਦਰ ਸਿੰਘ ਯੂ. ਕੇ. ਨੇ ਦੱਸਿਆ ਕਿ ਪ੍ਰੋਜੈਕਟ ’ਚ ਤਖ਼ਤ ਸਾਹਿਬ ਦਾ ਪ੍ਰਬੰਧਕੀ ਬਲਾਕ, ਜੋੜਾ ਘਰ, ਤਖ਼ਤ ਸਾਹਿਬ ਦੇ ਜਥੇਦਾਰ ਦੀ ਰਿਹਾਇਸ ਤੇ ਦਫਤਰ, ਗੁਰਦੁਆਰਾ ਦੁਮਾਲਗੜ੍ਹ ਮੰਜੀ ਸਾਹਿਬ ਦੀ ਪ੍ਰਕਰਮਾ ਨੂੰ ਤਖ਼ਤ ਸਾਹਿਬ ਦੀ ਪ੍ਰਕਰਮਾ ਨਾਲ ਜੋੜਣਾ, ਤਖ਼ਤ ਸਾਹਿਬ ਦੀ ਹੇਠਲੀ ਮੰਜਿਲ ’ਚ ਸਥਿਤ ਰਾਜਾ ਬੁੰਗਾ ਅਤੇ ਤਖ਼ਤ ਸਾਹਿਬ ਦੇ ਸਾਹਮਣੇ ਸਥਿਤ ਸਰੋਵਰ ਕੋਲ ਦਰਸ਼ਨੀ ਡਿਊਢੀ ਆਦਿ ਦੀ ਉਸਾਰੀ ਕਰਨਾ ਸ਼ਾਮਲ ਹੈ । ਇਸ ਮੌਕੇ ਉਨ੍ਹਾਂ ਦੇ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਪ੍ਰਿੰ: ਸੁਰਿੰਦਰ ਸਿੰਘ, ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਜਸਵੀਰ ਸਿੰਘ ਮਾਂਗੇਆਣਾ, ਸਰਵਨ ਸਿੰਘ ਕੁਲਾਰ, ਵਧੀਕ ਸਕੱਤਰ ਸ. ਪ੍ਰਤਾਪ ਸਿੰਘ, ਮੈਨੇਜਰ ਸ. ਮਲਕੀਤ ਸਿੰਘ, ਵਧੀਕ ਮੈਨੇਜਰ ਹਰਦੇਵ ਸਿੰਘ ਆਦਿ ਹਾਜਰ ਸਨ ।

Related posts

ਪੰਜਾਬ ਸਰਕਾਰ ਵਲੋਂ ਵੱਡਾ ਪ੍ਰਸ਼ਾਸਨਿਕ ਫੇਰ ਬਦਲ

admin

ਸ਼ਹਿਨਾਜ਼ ਗਿੱਲ ਵਲੋਂ “ਇੱਕ ਕੁੜੀ” ਨੂੰ ਰਿਲੀਜ਼ ਕਰਨ ਦੀ ਤਿਆਰੀ

admin

ਸਿੱਖ ਕੌਮ ਦੇ ਪ੍ਰਸਿੱਧ ਕਥਾਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਸਨਮਾਨਿਤ

admin