India

ਸਿੱਖ ਭਾਈਚਾਰੇ ਵੱਲੋਂ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਲੜਨ ਦੀ ਤਿਆਰੀ!

ਸ੍ਰੀਨਗਰ – ਜੰਮੂ ਅਤੇ ਕਸ਼ਮੀਰ ਵਿੱਚ ਚੋਣਾਂ ਦਾ ਬਿਗੁਲ ਵੱਜਣ ਤੋਂ ਬਾਅਦ ਕਸ਼ਮੀਰ ਵਿੱਚ ਵਸਦੇ ਸਿੱਖਾਂ ਵੱਲੋਂ ਚੋਣਾਂ ਲੜਨ ਦੀ ਯੋਜਨਾ ਬਣਾਈ ਜਾ ਰਹੀ ਹੈ। ਆਲ ਪਾਰਟੀ ਸਿੱਖ ਕੋਆਰਡੀਨੇਸ਼ਨ ਕਮੇਟੀ (ਏ.ਪੀ.ਐੱਸ.ਸੀ.ਸੀ.) ਨੇ ਕਿਹਾ ਕਿ ਜੰਮੂ-ਕਸ਼ਮੀਰ ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਕੁਝ ਸੀਟਾਂ ’ਤੇ ਸਿੱਖ ਉਮੀਦਵਾਰਾਂ ਨੂੰ ਉਤਾਰਿਆ ਜਾਵੇਗਾ। ਏ.ਪੀ.ਐੱਸ.ਸੀ.ਸੀ. ਦੇ ਪ੍ਰਧਾਨ ਜਗਮੋਹਨ ਸਿੰਘ ਰੈਨਾ ਨੇ ਮੰਗਲਵਾਰ ਨੂੰ ਇੱਥੇ ਇੱਕ ਪ੍ਰੈਸ ਕਾਨਫਰੰਸ ’ਚ ਕਿਹਾ,“ਅਸੀਂ ਕਸ਼ਮੀਰ ਦੀਆਂ ਕੁਝ ਵਿਧਾਨ ਸਭਾ ਸੀਟਾਂ ’ਤੇ ਸਿੱਖ ਉਮੀਦਵਾਰ ਉਤਾਰਨ ਦਾ ਫ਼ੈਸਲਾ ਕੀਤਾ ਹੈ, ਜਿੱਥੇ ਸਾਡੇ ਭਾਈਚਾਰੇ ਦੀ ਮਜ਼ਬੂਤ ਮੌਜੂਦਗੀ ਹੈ। ਅਸੀਂ ਬਹੁਗਿਣਤੀ ਭਾਈਚਾਰੇ ਨੂੰ ਸਿੱਖ ਉਮੀਦਵਾਰਾਂ ਦਾ ਸਮਰਥਨ ਕਰਨ ਦੀ ਬੇਨਤੀ ਕਰਦੇ ਹਾਂ।’’ ਜਗਮੋਹਨ ਸਿੰਘ ਰੈਨਾ ਨੇ ਕਿਹਾ ਕਿ ਹੁਣ ਤੱਕ ਜੰਮੂ ਅਤੇ ਕਸ਼ਮੀਰ ਵਿੱਚ ਕਈ ਸਿਆਸੀ ਪਾਰਟੀਆਂ ਆਈਆਂ ਹਨ
ਪਰ ਕਿਸੇ ਨੇ ਵੀ ਸਿੱਖਾਂ ਦੀ ਬਾਂਹ ਨਹੀਂ ਫੜੀ। ਸਿੱਖਾਂ ਨੂੰ ਸਿਰਫ਼ ਆਪਣੇ ਵੋਟ ਬੈਂਕ ਲਈ ਵਰਤਿਆ ਹੈ, ਜਿਸ ਦਾ ਸਿੱਟਾ ਹੈ ਕਿ ਸਿੱਖਾਂ ਦੀਆਂ ਸਮੱਸਿਆਵਾਂ ਜਿਵੇਂ ਦੀਆਂ ਤਿਵੇਂ ਹਨ ਅਤੇ ਸਿੱਖਾਂ ਨੂੰ ਘੱਟ ਗਿਣਤੀ ਹੋਣ ਦੇ ਬਾਵਜੂਦ ਘੱਟ ਗਿਣਤੀ ਦਾ ਦਰਜਾ ਨਹੀਂ ਮਿਲਿਆ। ਉਨ੍ਹਾਂ ਜੰਮੂ ਕਸ਼ਮੀਰ ਵਿੱਚ ਵਸਦੇ ਬਹੁ ਗਿਣਤੀ ਭਾਈਚਾਰੇ ਨੂੰ ਅਪੀਲ ਕੀਤੀ ਹੈ ਕਿ ਇਸ ਵਾਰ ਕਸ਼ਮੀਰੀਅਤ ਦੇ ਭਲੇ ਲਈ ਸਿੱਖ ਭਾਈਚਾਰੇ ਨੂੰ ਸਮਰਥਨ ਦਿੱਤਾ ਜਾਵੇ।
ਉਨ੍ਹਾਂ ਕਿਹਾ ਕਿ ਪਿਛਲੇ 77 ਸਾਲਾਂ ’ਚ ਭਾਈਚਾਰੇ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਇੱਥੋਂ ਦੀ ਸਰਕਾਰ ਤੋਂ ਮਦਦ ਮੰਗੀ ਗਈ ਸੀ ਪਰ ਕਿਸੇ ਨੇ ਮਦਦ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਅਸੀਂ ਪਹਿਲਾਂ ਕਦੇ ਵੀ ਬਹੁਗਿਣਤੀ ਭਾਈਚਾਰੇ ਤੋਂ ਕੁਝ ਨਹੀਂ ਮੰਗਿਆ ਪਰ ਹੁਣ ਅਸੀਂ ਸਿੱਖ ਉਮੀਦਵਾਰਾਂ ਨੂੰ ਵਿਧਾਨ ਸਭਾ ’ਚ ਭੇਜਣ ਲਈ ਉਨ੍ਹਾਂ ਦੀ ਮਦਦ ਚਾਹੁੰਦੇ ਹਾਂ, ਜਿੱਥੇ ਉਹ ਸਾਡੇ ਸਾਰਿਆਂ ਲਈ ਗੱਲ ਕਰਨਗੇ।’’ ਉਨ੍ਹਾਂ ਕਿਹਾ ਕਿ ਕਸ਼ਮੀਰ ’ਚ ਉਮੀਦਵਾਰਾਂ ਦੇ ਨਾਵਾਂ ਨੂੰ ਜਲਦ ਹੀ ਅੰਤਿਮ ਰੂਪ ਦਿੱਤਾ ਜਾਵੇਗਾ।

Related posts

ਪੰਜਾਬੀ ਗਾਇਕ ਜੈਜ਼ੀ ਬੀ ਦੇ ਵਲੋਂ ਪੇਸ਼ਕਾਰੀ !

admin

ਕਿਸਾਨਾਂ-ਕੇਂਦਰ ਵਿਚਾਲੇ 6ਵੇਂ ਦੌਰ ਦੀ ਮੀਟਿੰਗ ਐੱਮਐੱਸਪੀ ਕਾਨੂੰਨੀ ਗਾਰੰਟੀ ‘ਤੇ ਅੜੀ ਰਹੀ: ਅਗਲੀ ਮੀਟਿੰਗ 19 ਮਾਰਚ ਨੂੰ !

admin

ਅਮਰੀਕਾ ਤੋਂ ਕੱਢੇ ਗ਼ੈਰ ਕਾਨੂੰਨੀ ਪ੍ਰਵਾਸੀਆਂ ਵਿਚੋਂ ਜਿਆਦਾਤਰ ਪੰਜਾਬੀ !

admin