ਕਾਨਪੁਰ – 1984 ਵਿੱਚ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ ਹੋਏ ਸਿੱਖਾਂ ਦੀ ਨਸਲਕੁਸ਼ੀ ਮਾਮਲੇ ਵਿੱਚ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਸ਼ੁਰੂ ਹੋ ਗਈ ਹੈ। ਸਰਕਾਰੀ ਪੱਧਰ ਤੋਂ ਮਿਲੀਆਂ ਹਦਾਇਤਾਂ ਅਨੁਸਾਰ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਵੱਖ-ਵੱਖ ਕੇਸ ਦਰਜ ਕਰਕੇ ਗ੍ਰਿਫ਼ਤਾਰੀਆਂ ਕਰੇਗੀ। ਫਿਲਹਾਲ, ਨਿਰਾਲਾ ਨਗਰ ਕਤਲੇਆਮ ‘ਤੇ ਧਿਆਨ ਕੇਂਦਰਿਤ ਕੀਤਾ ਗਿਆ ਹੈ, ਜਿਸ ‘ਚ 27 ‘ਚੋਂ ਚਾਰ ਦੋਸ਼ੀ ਫੜੇ ਜਾ ਚੁੱਕੇ ਹਨ।