International

ਸਿੱਖ ਵੱਖਵਾਦੀ ਦੀ ਹੱਤਿਆ ਦੀ ਸਾਜ਼ਿਸ਼ ਬਾਰੇ ਭਾਰਤੀ ਜਾਂਚ ਦੇ ਨਤੀਜਿਆਂ ਦੀ ਉਡੀਕ ਕਰਾਂਗੇ: ਅਮਰੀਕਾ

ਵਾਸ਼ਿੰਗਟਨ – ਅਮਰੀਕਾ ਨੇ ਕਿਹਾ ਹੈ ਕਿ ਉਹ ਵੱਖਵਾਦੀ ਸਿੱਖ ਦੀ ਹੱਤਿਆ ਦੀ ਸਾਜ਼ਿਸ਼ ਵਿੱਚ ਭਾਰਤੀ ਅਧਿਕਾਰੀ ਦੀ ਸ਼ਮੂਲੀਅਤ ਦੇ ਦੋਸ਼ਾਂ ਦੀ ਭਾਰਤ ਦੀ ਜਾਂਚ ਦੇ ਨਤੀਜਿਆਂ ਦੀ ਉਡੀਕ ਕਰੇਗਾ। ਵਿਦੇਸ਼ ਵਿਭਾਗ ਦੇ ਬੁਲਾਰੇ ਮੈਥਿਊ ਮਿਲਰ ਨੇ ਆਪਣੀ ਰੋਜ਼ਾਨਾ ਪ੍ਰੈਸ ਕਾਨਫਰੰਸ ਵਿੱਚ ਪੱਤਰਕਾਰਾਂ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ, ‘ਵਿਦੇਸ਼ ਮੰਤਰੀ ਨੇ ਆਪਣੇ ਵਿਦੇਸ਼ੀ ਹਮਰੁਤਬਾ ਕੋਲ ਇਹ ਗੱਲ ਉਠਾਈ ਹੈ ਅਤੇ ਕਿਹਾ ਹੈ ਕਿ ਅਸੀਂ ਇਸ ਮਾਮਲੇ ਨੂੰ ਬਹੁਤ ਗੰਭੀਰਤਾ ਨਾਲ ਲੈ ਰਹੇ ਹਾਂ। ਭਾਰਤ ਨੇ ਕਿਹਾ ਹੈ ਕਿ ਉਹ ਜਾਂਚ ਕਰੇਗਾ। ਉਨ੍ਹਾਂ ਨੇ ਜਾਂਚ ਕਰਾਉਣ ਦਾ ਜਨਤਕ ਤੌਰ ’ਤੇ ਐਲਾਨ ਕੀਤਾ ਹੈ। ਹੁਣ ਅਸੀਂ ਜਾਂਚ ਦੇ ਨਤੀਜਿਆਂ ਦੀ ਉਡੀਕ ਕਰਾਂਗੇ।’ਅਮਰੀਕਾ ਵਿੱਚ ਸੰਘੀ ਵਕੀਲਾਂ ਨੇ ਦੋਸ਼ ਲਾਇਆ ਹੈ ਕਿ ਭਾਰਤੀ ਨਾਗਰਿਕ ਨੇ ਅਮਰੀਕਾ ਵਿੱਚ ਸਿੱਖ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਦੀ ਹੱਤਿਆ ਦੀ ਸਾਜ਼ਿਸ਼ ਰਚੀ ਸੀ। ਸਰਕਾਰੀ ਵਕੀਲਾਂ ਨੇ ਇਹ ਵੀ ਦੋਸ਼ ਲਾਇਆ ਕਿ ਉਹ ਭਾਰਤੀ ਵਿਅਕਤੀ ਭਾਰਤੀ ਅਧਿਕਾਰੀ ਨਾਲ ਰਲਿਆ ਹੋਇਆ ਸੀ।

Related posts

ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਮੌਰੀਟਾਨੀਆ ਦੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ

Bunty

ਮਰਦਾਂ ਦੀਆਂ ਖੁਦਕੁਸ਼ੀਆਂ ਖਿਲਾਫ ਜਾਗਰੂਕਤਾ ਲਈ ਮਹੀਨੇ ‘ਚ 710 ਕਿਲੋਮੀਟਰ ਤੁਰੇ ਗੁਰਮੀਤ ਸਿੰਘ ਸਿੱਧੂ

admin

ਬੰਗਲਾਦੇਸ਼ ਨੇ ਗਿ੍ਰਫਤਾਰ ਇਸਕਾਨ ਮੈਂਬਰ ਚਿਨਮਯ ਕ੍ਰਿਸ਼ਨ ਦਾਸ ਦਾ ਬੈਂਕ ਖਾਤਾ ਕੀਤਾ ਫ੍ਰੀਜ਼

Bunty