Punjab

ਸਿੱਟ ਸ੍ਹਾਮਣੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਪੇਸ਼ੀ !

ਸੁਖਬੀਰ ਸਿੰਘ ਬਾਦਲ, ਪ੍ਰਧਾਨ ਸ਼੍ਰੋਮਣੀ ਅਕਾਲੀ ਦਲ।

ਚੰਡੀਗੜ੍ਹ – ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਸਾਹਮਣੇ ਸੋਮਵਾਰ 20 ਜੁਲਾਈ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪੇਸ਼ ਹੋਏ। ਚੰਡੀਗੜ੍ਹ ਸਥਿਤ ਪੰਜਾਬ ਪੁਲਿਸ ਦੇ ਇੰਸਟੀਚਿਊਟ ਵਿੱਚ ਉਨ੍ਹਾਂ ਤੋਂ ਕਰੀਬ ਦੋ ਘੰਟਿਆਂ ਤੱਕ ਪੁੱਛਗਿੱਛ ਕੀਤੀ ਗਈ।

ਐੱਸਆਈਟੀ ਸਾਹਮਣੇ ਪੇਸ਼ ਹੋਣ ਤੋਂ ਪਹਿਲਾਂ ਸੁਖਬੀਰ ਬਾਦਲ ਨੇ ਸਰਕਾਰ ‘ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ, “ਇਹ ਸਾਰੀ ਕਾਰਵਾਈ ਸਿਰਫ਼ ਸਿਆਸੀ ਮਕਸਦਾਂ ਲਈ ਕੀਤੀ ਜਾ ਰਹੀ ਹੈ। ਸਰਕਾਰ ਸ਼੍ਰੋਮਣੀ ਅਕਾਲੀ ਦਲ ਤੋਂ ਘਬਰਾਈ ਹੋਈ ਹੈ ਅਤੇ ਲੋਕਾਂ ਦਾ ਧਿਆਨ ਅਸਲ ਮੁੱਦਿਆਂ ਤੋਂ ਹਟਾਉਣ ਲਈ ਅਜਿਹੇ ਕਦਮ ਚੁੱਕ ਰਹੀ ਹੈ। ਉਹ ਇਸ ਕਾਰਵਾਈ ਤੋਂ ਡਰਨ ਵਾਲੇ ਨਹੀਂ ਹਨ। ਅੱਜ ਜਿਹੜੇ ਪੁਲਿਸ ਅਧਿਕਾਰੀ ਪੁੱਛਗਿੱਛ ਕਰ ਰਹੇ ਹਨ, ਭਵਿੱਖ ਵਿੱਚ ਇਨ੍ਹਾਂ ਨੂੰ ਹੀ ਮੌਜੂਦਾ ਸਰਕਾਰ ਦੇ ਨੇਤਾਵਾਂ ਤੋਂ ਵੀ ਸਵਾਲ ਪੁੱਛਣੇ ਪੈ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੇ ਕੰਮਕਾਜ ਤੋਂ ਨਾਰਾਜ਼ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਇਸ ਦਾ ਜਵਾਬ ਦੇਣਗੇ। ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਵਿਕਾਸ ਦੀ ਬਜਾਏ ਸਿਆਸਤ ‘ਤੇ ਵੱਧ ਧਿਆਨ ਦਿੱਤਾ ਹੈ। ਲੋਕਾਂ ਨੂੰ ਇਨਸਾਫ਼ ਨਹੀਂ ਮਿਲਿਆ ਅਤੇ ਅਕਾਲੀ ਦਲ ਹੀ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰੇਗਾ। ਸਰਕਾਰ ਕੋਲ ਹੁਣ ਸਮਾਂ ਘੱਟ ਬਚਿਆ ਹੈ ਅਤੇ ਲੋਕਾਂ ਦਾ ਧਿਆਨ ਹੋਰ ਮੁੱਦਿਆਂ ਤੋਂ ਹਟਾਉਣ ਲਈ ਇਹ ਜਾਂਚਾਂ ਅਤੇ ਪੁੱਛਗਿੱਛ ਕੀਤੀ ਜਾ ਰਹੀ ਹੈ। ਅਸੀਂ ਇਸ ਕਾਰਵਾਈ ਦੀ ਕੋਈ ਪਰਵਾਹ ਨਹੀਂ ਕਰਦੇ ਅਤੇ ਕਾਨੂੰਨੀ ਪ੍ਰਕਿਰਿਆ ਵਿੱਚ ਪੂਰਾ ਸਹਿਯੋਗ ਦੇਵਾਂਗੇ।”

ਇਸ ਦੌਰਾਨ ਭਾਰੀ ਮੀਂਹ ਦੇ ਬਾਵਜੂਦ ਅਕਾਲੀ ਦਲ ਦੇ ਕਈ ਸਮਰਥਕ ਪੰਜਾਬ ਪੁਲਿਸ ਦੇ ਇੰਸਟੀਚਿਊਟ ਦੇ ਬਾਹਰ ਇਕੱਠੇ ਹੋਏ। ਸਮਰਥਕਾਂ ਨੇ ਨਾਅਰੇਬਾਜ਼ੀ ਕੀਤੀ ਅਤੇ ਉਨ੍ਹਾਂ ਲਈ ਲੰਗਰ ਦਾ ਵੀ ਪ੍ਰਬੰਧ ਕੀਤਾ ਗਿਆ ਸੀ। ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਚੰਡੀਗੜ੍ਹ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ। ਪੁੱਛਗਿੱਛ ਤੋਂ ਪਹਿਲਾਂ ਸੁਖਬੀਰ ਬਾਦਲ ਨੇ ਆਪਣੇ ਸੋਸ਼ਲ ਮੀਡੀਆ ਖਾਤੇ ‘ਤੇ ਇੱਕ ਤਸਵੀਰ ਸਾਂਝੀ ਕਰਦਿਆਂ “ਚੜ੍ਹਦੀ ਕਲਾ” ਲਿਖਿਆ, ਜਿਸ ਨੂੰ ਉਨ੍ਹਾਂ ਦੇ ਸਮਰਥਕਾਂ ਨੇ ਹੌਸਲੇ ਦੇ ਸੰਦੇਸ਼ ਵਜੋਂ ਦੇਖਿਆ।

ਵਰਨਣਯੋਗ ਹੈ ਕਿ ਐੱਸਆਈਟੀ ਨੇ ਜੁਲਾਈ 2026 ਦੇ ਸ਼ੁਰੂ ਵਿੱਚ ਡੀਆਈਜੀ ਹਰਜੀਤ ਸਿੰਘ ਦੀ ਅਗਵਾਈ ਵਾਲੀ ਨਵੀਂ ਐੱਸ਼ਆਈਟੀ ਨੇ ਜਾਂਚ ਨੂੰ ਅੱਗੇ ਵਧਾਉਂਦਿਆਂ ਫਰੀਦਕੋਟ ਦੇ ਬੁਰਜ ਜਵਾਹਰ ਸਿੰਘ ਵਾਲਾ, ਬਰਗਾੜੀ ਅਤੇ ਬਹਿਬਲ ਕਲਾਂ ਵਿੱਚ ਅਪਰਾਧ ਵਾਲੀਆਂ ਥਾਵਾਂ ਦਾ ਦੌਰਾ ਕੀਤਾ ਸੀ। ਟੀਮ ਨੇ ਬਾਜਾਖਾਨਾ ਪੁਲਿਸ ਸਟੇਸ਼ਨ ਤੋਂ ਕੇਸ ਡਾਇਰੀ ਅਤੇ ਦਸਤਾਵੇਜ਼ਾਂ ਦੀ ਜਾਂਚ ਕਰਕੇ ਸਬੂਤ ਇਕੱਠੇ ਕੀਤੇ। ਜੂਨ 2026 ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਐੱਸ਼ਆਈਟੀ ਕੋਲ ਆਪਣੇ ਬਿਆਨ ਦਰਜ ਕਰਵਾਏ ਸਨ। ਇਹ ਬਿਆਨ ਸੁਖਬੀਰ ਬਾਦਲ ਵੱਲੋਂ ਦਸੰਬਰ 2024 ਵਿੱਚ ਅਕਾਲ ਤਖ਼ਤ ਸਾਹਿਬ ਤੋਂ ਮੰਗੀ ਗਈ ਬਿਨਾਂ ਸ਼ਰਤ ਮੁਆਫ਼ੀ ਦੇ ਸੰਦਰਭ ਵਿੱਚ ਲਏ ਗਏ ਸਨ। ਆਗੂਆਂ ਤੇ ਅਧਿਕਾਰੀਆਂ ਤੋਂ ਪੁੱਛਗਿੱਛ: ਜਾਂਚ ਦੇ ਲਗਾਤਾਰ ਵਧਦੇ ਘੇਰੇ ਤਹਿਤ ਐੱਸ਼ਆਈਟੀ ਨੇ ਭਾਜਪਾ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ, ਸਾਬਕਾ ਓਐੱਸ਼ਡੀ ਗਗਨਦੀਪ ਸਿੰਘ ਬਰਾੜ, ਤਤਕਾਲੀ ਡਿਪਟੀ ਕਮਿਸ਼ਨਰ ਮਾਲਵਿੰਦਰ ਸਿੰਘ ਜੱਗੀ ਅਤੇ ਅਕਾਲੀ ਆਗੂ ਮਨਤਾਰ ਸਿੰਘ ਬਰਾੜ ਤੋਂ ਵੀ ਸਵਾਲ-ਜਵਾਬ ਕੀਤੇ। 2015 ਦੇ ਮਾਮਲਿਆਂ ‘ਤੇ ਆਧਾਰਿਤ ਜਾਂਚ ਇਹ ਪੂਰੀ ਕਾਰਵਾਈ ਸਾਲ 2015 ਵਿੱਚ ਬਾਜਾਖਾਨਾ ਥਾਣੇ ਵਿਖੇ 14 ਅਕਤੂਬਰ ਅਤੇ 21 ਅਕਤੂਬਰ ਨੂੰ ਦਰਜ ਕੀਤੀਆਂ ਗਈਆਂ ਦੋ ਵੱਖ-ਵੱਖ ਐੱਫ਼ਆਈਆਰ ਦੇ ਆਧਾਰ ‘ਤੇ ਕੀਤੀ ਜਾ ਰਹੀ ਹੈ। ਸਾਲ 2015 ‘ਚ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਅਤੇ ਉਸ ਤੋਂ ਬਾਅਦ ਹੋਏ ਬਹਿਬਲ ਕਲਾਂ ਗੋਲੀਬਾਰੀ ਕਾਂਡ ਨੇ ਪੰਜਾਬ ਦੀ ਰਾਜਨੀਤੀ ਨੂੰ ਪੂਰੀ ਤਰ੍ਹਾਂ ਹਿਲਾ ਕੇ ਰੱਖ ਦਿੱਤਾ ਸੀ। ਹੁਣ ਐੱਸ਼ਆਈਟੀ ਮੁੱਖ ਚਿਹਰਿਆਂ ਨੂੰ ਆਹਮੋ-ਸਾਹਮਣੇ ਬਿਠਾ ਕੇ ਪੁੱਛਗਿੱਛ ਕਰ ਰਹੀ ਹੈ ਤਾਂ ਜੋ ਮਾਮਲੇ ਦੇ ਅਸਲ ਤੱਥ ਸਾਹਮਣੇ ਲਿਆਂਦੇ ਜਾ ਸਕਣ।

Related posts

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਉਤਸ਼ਾਹ ਨਾਲ਼ ਮਨਾਇਆ ਗਿਆ

admin

ਪਾਵਰਕੌਮ ਅਤੇ ਟਰਾਂਸਕੋ ਪੈਨਸ਼ਨਰਜ਼ ਐਸੋਸੀਏਸ਼ਨ ਦੀ ਜਥੇਬੰਦਕ ਚੋਣ ਮੁਕੰਮਲ !

admin

ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਕੈਡਿਟ ਦਿਲਪ੍ਰੀਤ ਕੌਰ ਨੇ ਐਨ.ਡੀ.ਏ. ਦੀ ਸਾਂਝੀ ਮੈਰਿਟ ਵਿੱਚ 27ਵਾਂ ਸਥਾਨ ਕੀਤਾ ਹਾਸਲ

Bunty