India

ਸਿੱਧੂ ਦੇ ਪਾਕਿ ਨਾਲ ਵਪਾਰ ਸ਼ੁਰੂ ਕਰਨ ਦੇ ਵਪਾਰ ’ਤੇ ਮਨੀਸ਼ ਤਿਵਾਰੀ ਬੋਲੇ

ਨਵੀਂ ਦਿੱਲੀ – ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੁਆਰਾ ਭਾਰਤ-ਪਾਕਿਸਤਾਨ ਵਿਚਕਾਰ ਵਪਾਰ ਸ਼ੁਰੂ ਕਰਨ ਵਾਲੇ ਬਿਆਨ ’ਤੇ ਕਾਂਗਰਸ ਨੇਤਾ ਮਨੀਸ਼ ਤਿਵਾਰੀ ਨੇ ਜਵਾਬ ਦਿੱਤਾ ਹੈ। ਮਨੀਸ਼ ਤਿਵਾਰੀ ਨੇ ਕਿਹਾ ਕਿ ਜਦੋਂ ਤਕ ਪਾਕਿਸਤਾਨ, ਭਾਰਤ ’ਚ ਅੱਤਵਾਦੀਆਂ ਨੂੰ ਭੇਜਣਾ ਬੰਦ ਨਹੀਂ ਕਰਦਾ ਅਤੇ ਡ੍ਰੋਨ ਦੇ ਮਾਧਿਅਮ ਨਾਲ ਸਾਡੇ ਖੇਤਰਾਂ ’ਚ ਡਰੱਗਜ਼ ਅਤੇ ਹਥਿਆਰ ਸੁੱਟਣੇ ਬੰਦ ਨਹੀਂ ਕਰਦਾ, ਉਦੋਂ ਤਕ ਪਾਕਿਸਤਾਨ ਨਾਲ ਵਪਾਰ ਸਬੰਧੀ ਕੋਈ ਵੀ ਗੱਲਬਾਤ ਕਰਨਾ ਬੇਕਾਰ ਅਤੇ ਵਿਅਰਥ ਹੈ। ਦੱਸ ਦੇਈਏ ਕਿ ਹਾਲ ਹੀ ਵਿੱਚ ਨਵਜੋਤ ਸਿੰਘ ਸਿੱਧੂ ਨੇ ਭਾਰਤ ਅਤੇ ਪਾਕਿਸਤਾਨ ਵਿਚਾਲੇ ਵਪਾਰ ਖੋਲ੍ਹਣ ਦੀ ਵਕਾਲਤ ਕੀਤੀ ਸੀ। ਉਨ੍ਹਾਂ ਅੰਮ੍ਰਿਤਸਰ ‘ਚ ਕਿਹਾ ਸੀ ਕਿ ਭਾਰਤ ਅਤੇ ਪਾਕਿਸਤਾਨ ਵਿਚਾਲੇ ਵਪਾਰ ਖੋਲ੍ਹਿਆ ਜਾਣਾ ਚਾਹੀਦਾ ਹੈ ਤਾਂ ਜੋ ਕਿਸਾਨਾਂ ਨੂੰ ਉਨ੍ਹਾਂ ਦੀਆਂ ਫਸਲਾਂ ਦਾ ਸਹੀ ਮੁੱਲ ਮਿਲ ਸਕੇ। ਇੰਨਾ ਹੀ ਨਹੀਂ, ਸਿੱਧੂ ਨੇ ਕਿਹਾ ਸੀ ਕਿ ਉਹ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਪਸੰਦ ਕਰਦੇ ਹਨ, ਜਿਨ੍ਹਾਂ ਨੇ ਭਾਰਤ ਤੋਂ ਪਾਕਿਸਤਾਨ ਤੱਕ ਅਮਨ-ਇਮਾਨ ਬੱਸ ਸੇਵਾ ਸ਼ੁਰੂ ਕੀਤੀ ਸੀ। ਨਵੋਜਤ ਨੇ ਕਿਹਾ, ‘ਜੇ ਦੂਜੇ ਵਿਸ਼ਵ ਯੁੱਧ ਤੋਂ ਬਾਅਦ ਯੂਰਪ ਵਿਚ ਸਰਹੱਦਾਂ ਖੋਲ੍ਹੀਆਂ ਜਾ ਸਕਦੀਆਂ ਹਨ, ਤਾਂ ਇੱਥੇ ਕਿਉਂ ਨਹੀਂ? ਸਿੱਧੂ ਨੇ ਕਿਹਾ ਕਿ ਸਰਹੱਦਾਂ ‘ਤੇ ਚੌਕਸੀ ਰੱਖੀ ਜਾਵੇ ਪਰ ਵਪਾਰ ਮੁੰਬਈ-ਕਰਾਚੀ ਬਾਰਡਰ ‘ਤੇ ਹੋ ਸਕਦਾ ਹੈ, ਫਿਰ ਅੰਮ੍ਰਿਤਸਰ-ਲਾਹੌਰ ਬਾਰਡਰ ‘ਤੇ ਕਾਰੋਬਾਰ ਕਿਉਂ ਬੰਦ ਕਰ ਦਿੱਤਾ ਗਿਆ ਹੈ।ਇਸ ਦੌਰਾਨ ਨਵਜੋਤ ਨੇ ਕਿਹਾ ਸੀ ਕਿ ਜੇਕਰ ਵਪਾਰ ਹੋਵੇਗਾ ਤਾਂ 34 ਦੇਸ਼ਾਂ ਨੂੰ ਫਾਇਦਾ ਹੋਵੇਗਾ। ਜੇਕਰ ਕੇਂਦਰ ਸਰਕਾਰ ਇਸ ਨੂੰ ਖੋਲ੍ਹ ਦਿੰਦੀ ਹੈ ਤਾਂ ਪੰਜਾਬ ਦੀ ਆਰਥਿਕਤਾ ਨੂੰ ਵੱਡਾ ਹੁਲਾਰਾ ਮਿਲੇਗਾ।

Related posts

ਬ੍ਰਿਕਸ ਸਮੇਂ ਦੇ ਅਨੁਸਾਰ ਆਪਣੇ ਆਪ ਨੂੰ ਬਦਲ ਸਕਦਾ ਹੈ: ਪ੍ਰਧਾਨ ਮੰਤਰੀ

admin

ਕਾਨੂੰਨ ਤੇ ਸੰਵਿਧਾਨ ਦੀ ਵਿਆਖਿਆ ਸਮਾਜ ਦੀਆਂ ਲੋੜਾਂ ਮੁਤਾਬਕ ਹੋਵੇ: ਗਵਈ

admin

ਲੋਕਾਂ ਦੀ ਸੇਵਾ ਲਈ ਹਾਲੇ ਹੋਰ 30-40 ਸਾਲ ਜਿਉਣ ਦੀ ਉਮੀਦ ਕਰਦਾ ਹਾਂ: ਦਲਾਈਲਾਮਾ

admin