Punjab

ਸਿੱਧੂ ਨੂੰ ਪਾਵਰਕਾਮ ਪੈਨਸ਼ਨਰ ਐਸੋਸੀਏਸ਼ਨ ਦਾ ਮੀਤ ਪ੍ਰਧਾਨ ਚੁਣੇ ਜਾਣ ‘ਤੇ ਖੁਸ਼ੀ ਦਾ ਪ੍ਰਗਟਾਵਾ !

ਪੰਜਾਬ ਸਟੇਟ ਪਾਵਰ ਅਤੇ ਟਰਾਂਸਮਿਸ਼ਨ ਕਾਰਪੋਰੇਸ਼ਨ ਪੈਨਸ਼ਨਰ ਐਸੋਸੀਏਸ਼ਨ ਪੰਜਾਬ ਦੇ ਤੀਜੇ ਸੂਬਾ ਡੈਲੀਗੇਟ ਇਜਲਾਜ ਦਾ ਦ੍ਰਿਸ਼।

ਮਾਨਸਾ – ਪੰਜਾਬ ਸਟੇਟ ਪਾਵਰ ਅਤੇ ਟਰਾਂਸਮਿਸ਼ਨ ਕਾਰਪੋਰੇਸ਼ਨ ਪੈਨਸ਼ਨਰ ਐਸੋਸੀਏਸ਼ਨ ਪੰਜਾਬ ਦਾ ਤੀਜਾ ਸੂਬਾ ਡੈਲੀਗੇਟ ਇਜਲਾਜ ਗੁਰਾਇਆ ਵਿਖੇ ਮਿਲਨ ਪੈਲੇਸ ਵਿੱਚ ਸੰਪੰਨ ਹੋਇਆ ਜਿਸ ਵਿੱਚ ਮੰਡਲ ਮਾਨਸਾ ਦੇ ਪ੍ਰਧਾਨ ਲਖਨ ਲਾਲ, ਸਕੱਤਰ ਦਰਸ਼ਨ ਸਿੰਘ ਜੋਗਾ, ਵਿੱਤ ਸਕੱਤਰ ਬਲਦੇਵ ਸਿੰਘ ਬਰਨਾਲਾ ਡੈਲੀਗੇਟ ਬਤੌਰ ਸ਼ਾਮਲ ਹੋਏ। ਉਹਨਾਂ ਦੱਸਿਆ ਕਿ ਡੈਲੀਗੇਟ ਇਜਲਾਸ 12 ਜੁਲਾਈ 2025 ਦਿਨ ਸ਼ਨੀਵਾਰ ਨੂੰ 10:30 ਵਜੇ ਜਥੇਬੰਦੀ ਦਾ ਝੰਡਾ ਲਹਿਰਾਕੇ ਸ਼ੁਰੂ ਕੀਤਾ ਗਿਆ। ਇਸ ਇਜਲਾਸ ਵਿੱਚ ਮਾਨਸਾ ਤੋਂ ਅਮਰਜੀਤ ਸਿੰਘ ਸਿੱਧੂ ਤੀਸਰੀ ਵਾਰ ਸੂਬਾ ਮੀਤ ਪ੍ਰਧਾਨ ਚੁਣੇ ਗਏ ਹਨ ਜਿਸ ਨਾਲ ਮਾਨਸਾ ਮੰਡਲ ਦੇ ਪੈਨਸ਼ਨਰਾਂ ਵਿੱਚ ਖੁਸ਼ੀ ਦੀ ਲਹਿਰ ਹੈ।

ਪ੍ਰੈਸ ਨੂੰ ਬਿਆਨ ਜਾਰੀ ਕਰਦੇ ਹੋਏ ਸਕੱਤਰ ਦਰਸ਼ਨ ਸਿੰਘ ਜੋਗਾ ਨੇ ਦੱਸਿਆ ਕਿ ਅਮਰਜੀਤ ਸਿੱਧੂ ਪਹਿਲਾਂ ਵੀ ਸੂਬਾ ਸਕੱਤਰ ਦੇ ਅਹੁਦੇ ਉਪਰ ਕੰਮ ਬਾਖੂਬੀ ਕਰ ਚੁੱਕੇ ਹਨ ਅਤੇ ਸਾਨੂੰ ਵਿਸ਼ਵਾਸ ਹੈ ਕਿ ਆਉਣ ਵਾਲੇ ਸਮੇਂ ਵਿੱਚ ਸੂਬਾ ਮੀਤ ਪ੍ਰਧਾਨ ਦੇ ਅਹੁਦੇ ਉਪਰ ਵੀ ਉਸੇ ਤਰ੍ਹਾਂ ਕੰਮ ਕਰਨਗੇ। ਇਜਲਾਸ ਵਿੱਚ ਸੂਬਾ ਮੀਤ ਪ੍ਰਧਾਨ ਚੁਣੇ ਜਾਣ ਤੋਂ ਬਾਦ ਪਹੁੰਚੇ ਡੈਲੀਗੇਟਾਂ ਨੂੰ ਸੰਬੋਧਨ ਕਰਦੇ ਹੋਏ ਸਿੱਧੂ ਨੇ ਵਿਸ਼ਵਾਸ ਦਵਾਇਆ ਅਤੇ ਸਰਕਾਰ ਤੋਂ ਮੰਗ ਕੀਤੀ ਕਿ ਛੇਵੇਂ ਤਨਖਾਹ ਕਮਿਸ਼ਨ ਵੱਲੋਂ ਪੈਨਸ਼ਨਰਾਂ ਲਈ ਸਿਫਾਰਸ਼ ਕੀਤੇ 2.59 ਦਾ ਗੁਣਾਂਕ ਤੁਰੰਤ ਲਾਗੂ ਕੀਤਾ ਜਾਵੇ, ਜਨਵਰੀ 2004 ਤੋਂ ਬਾਅਦ ਭਰਤੀ ਕੀਤੇ ਹੋਏ ਮੁਲਾਜਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ, ਕੈਸ਼ਲੈੱਸ ਮੈਡੀਕਲ ਸਕੀਮ ਦੁਆਰਾ ਚਾਲੂ ਕੀਤੀ ਜਾਵੇ, ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਜਾਰੀ ਕੀਤੀਆਂ ਜਾਣ, ਮੈਡੀਕਲ ਭੱਤਾ 2000 ਕੀਤਾ ਜਾਵੇ ਅਤੇ ਜੀਜੀਆਂ ਟੈਕਸ ਡਿਵੈਲਪਮੈਂਟ ਦੇ ਨਾਮ ਤੇ ਕੱਟਿਆ ਜਾਂਦਾ 200/- ਰੁਪਏ ਬੰਦ ਕੀਤਾ ਜਾਵੇ। ਇਸ ਸਮੇਂ ਅਮਰਜੀਤ ਸਿੰਘ ਸਿੱਧੂ ਦੀ ਸੂਬਾ ਕਮੇਟੀ ਲਈ ਕੀਤੀ ਗਈ ਚੋਣ ਤੇ ਮਾਨਸਾ ਦੇ ਪੈਨਸ਼ਨਰਾਂ ਵੱਲੋਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਇਸ ਇਜਲਾਸ ਵਿੱਚ ਅਸ਼ਵਨੀ ਕੁਮਾਰ ਸ਼ਰਮਾ ਸੂਬਾ ਪ੍ਰਧਾਨ ਅਤੇ ਧਨਵੰਤ ਸਿੰਘ ਭੱਠਲ ਜਨਰਲ ਸਕੱਤਰ ਚੁਣੇ ਗਏ ਹਨ।

Related posts

ਮੁੱਖ-ਮੰਤਰੀ ਵਲੋਂ ਕਾਰੋਬਾਰੀਆਂ ਨੂੰ ਪੰਜਾਬ ‘ਚ ਵੱਧ ਤੋਂ ਵੱਧ ਨਿਵੇਸ਼ ਕਰਨ ਦਾ ਸੱਦਾ

admin

ਡੀਜੀਪੀ ਵਲੋਂ ਪੰਜਾਬ ਵਿੱਚ ਸ਼ਾਂਤੀ ਲਈ ਪੁਲਿਸ ਨੂੰ ਹਾਈ-ਅਲਰਟ ‘ਤੇ ਰਹਿਣ ਦੇ ਹੁਕਮ !

admin

ਭਾਈ ਬਲਵੰਤ ਸਿੰਘ ਰਾਜੋਆਣਾ ਕੇਸ: 29 ਸਾਲਾਂ ਤੋਂ ਤਰੀਕ ਤੇ ਤਰੀਕ !

admin