Punjab

ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਸੀਐੱਮ ਮਾਨ ਦਾ ਬਿਆਨ, ਕਿਹਾ- ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ

ਪੰਜਾਬ ਦੇ ਮੁੱਖ-ਮੰਤਰੀ ਭਗਵੰਤ ਸਿੰਘ ਮਾਨ। (ਫੋਟੋ: ਏ ਐਨ ਆਈ)

ਚੰਡੀਗੜ੍ਹ – ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਅਣਪਛਾਤਿਆਂ ਨੇ ਗੋਲੀਆਂ ਮਾਰ ਕੇ ਇਸ ਘਟਨਾ ਨੂੰ ਅੰਜ਼ਾਮ ਦਿੱਤਾ ਗਿਆ ਹੈ। ਪਿੰਡ ਜਵਾਹਰਕੇ ‘ਚ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤੀ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਮੂਸੇਵਾਲਾ ਦੀ ਥਾਰ ‘ਤੇ ਕਈ ਰਾਊਂਡ ਫਾਇਰ ਕੀਤੇ ਗਏ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ‘ਸਿੱਧੂ ਮੂਸੇਵਾਲਾ ਦੇ ਬੇਹੱਦ ਭਿਆਨਕ ਕਤਲ ਤੋਂ ਡੂੰਘੇ ਦੁੱਖ ਅਤੇ ਸਦਮੇ ‘ਚ ਹਾਂ..ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ..ਮੇਰੀ ਦਿਲੋਂ ਹਮਦਰਦੀ ਅਤੇ ਪ੍ਰਾਰਥਨਾਵਾਂ ਪਰਿਵਾਰ ਅਤੇ ਦੁਨੀਆ ਭਰ ‘ਚ ਵਸਦੇ ਉਸਦੇ ਪ੍ਰਸ਼ੰਸਕਾਂ ਦੇ ਨਾਲ ਹਨ..ਸਾਰਿਆਂ ਨੂੰ ਸ਼ਾਂਤ ਰਹਿਣ ਦੀ ਅਪੀਲ ਕਰਦਾ ਹਾਂ.. ‘

Related posts

ਪੰਜਾਬ ਬੰਦ ਦੌਰਾਨ ਪੂਰਾ ਸਹਿਯੋਗ ਕਰਨ ਲਈ ਪੰਜਾਬ ਵਾਸੀਆਂ ਦਾ ਧੰਨਵਾਦ

admin

ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦਿੜ੍ਹਬਾ ਅਨਾਜ ਮੰਡੀ ਵਿੱਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਪ੍ਰਬੰਧਾਂ ਦਾ ਅਚਨਚੇਤ ਨਿਰੀਖਣ

Bunty

ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਦੇ ਵਿੱਚ 69.65 ਫੀਸਦੀ ਵੋਟਿੰਗ !

admin