Punjab

ਸਿੱਧੂ ਮੂਸੇਵਾਲਾ ਦੀ ਮੌਤ ਨਾਲ ਪਰਿਵਾਰ ਅਤੇ ਚਾਹੁਣ ਵਾਲਿਆਂ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ-ਮੁੱਖ ਮੰਤਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (ਫੋਟੋ: ਏ ਐਨ ਆਈ)
ਮੂਸਾ – ਪ੍ਰਸਿੱਧ ਗਾਇਕ ਸਵਰਗੀ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਨੌਜਵਾਨ ਗਾਇਕ ਦੇ ਤੁਰ ਜਾਣ ਨਾਲ ਪਰਿਵਾਰਕ ਮੈਂਬਰਾਂ ਅਤੇ ਉਨਾਂ ਦੇ ਚਾਹੁਣ ਵਾਲਿਆਂ ਨੂੰ ਗਹਿਰਾ ਸਦਮਾ ਪਹੁੰਚਿਆ ਅਤੇ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ।
ਸਿੱਧੂ ਮੂਸੇਵਾਲਾ ਨਮਿੱਤ ਭੋਗ ਅਤੇ ਅੰਤਿਮ ਅਰਦਾਸ ਮੌਕੇ ਮੁੱਖ ਮੰਤਰੀ ਦੀ ਤਰਫੋਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਪਰਿਵਾਰ ਨੂੰ ਸ਼ੋਕ ਸੰਦੇਸ਼ ਸੌਂਪਿਆ ਗਿਆ ਜਿਸ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨ ਗਾਇਕ ਦੀ ਦਿਲ ਦਹਿਲਾਉਣ ਵਾਲੀ ਅਤੇ ਬੇਵਕਤੀ ਮੌਤ ਨੇ ਪਰਿਵਾਰ ਦੇ ਮੈਂਬਰਾਂ ਅਤੇ ਦੁਨੀਆ ਭਰ ਵਿਚ ਉਨਾਂ ਦੇ ਚਾਹੁਣ ਵਾਲਿਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਉਨਾਂ ਕਿਹਾ ਕਿ ਸੂਬਾ ਸਰਕਾਰ ਦੁੱਖ ਦੀ ਇਸ ਘੜੀ ਵਿੱਚ ਪਰਿਵਾਰ ਨਾਲ ਖੜੀ ਹੈ। ਉਨਾਂ ਕਿਹਾ ਕਿ ਸਮੁੱਚੀ ਸੂਬਾ ਸਰਕਾਰ ਸੰਗੀਤ ਜਗਤ ਦੇ ਹੀਰੇ ਨੂੰ ਸ਼ਰਧਾ ਦੇ ਫੁੱਲ ਭੇਟ ਕਰਦੀ ਹੈ ਜਿਸ ਨੇ ਸੰਗੀਤ ਅਤੇ ਮੋਨਰੰਜਨ ਦੇ ਖੇਤਰ ਵਿਚ ਆਪਣੇ ਦਮ ਉਤੇ ਮੁਕਾਮ ਹਾਸਲ ਕੀਤਾ।
ਮੁੱਖ ਮੰਤਰੀ ਨੇ ਕਿਹਾ ਕਿ ਭਰ ਜਵਾਨੀ ਵਿਚ ਪੁੱਤ ਦਾ ਇਸ ਦੁਨੀਆ ਤੋਂ ਰੁਖਸਤ ਹੋ ਜਾਣਾ ਪਰਿਵਾਰ ਲਈ ਅਸਹਿ ਅਤੇ ਅਕਹਿ ਹੈ ਅਤੇ ਉਨਾਂ ਦੇ ਤੁਰ ਜਾਣ ਨਾਲ ਸੰਗੀਤ ਜਗਤ ਵਿਚ ਅਜਿਹਾ ਖਲਾਅ ਪੈਦਾ ਹੋ ਗਿਆ ਜਿਸ ਨੂੰ ਭਵਿੱਖ ਵਿਚ ਪੂਰਨਾ ਬਹੁਤ ਮੁਸ਼ਕਲ ਹੈ।
ਮੁੱਖ ਮੰਤਰੀ ਨੇ ਕਿਹਾ, “ਸ਼ੁਭਦੀਪ ਸਿੰਘ ਸਿੱਧੂ ਨੇ ਪੰਜਾਬੀ ਗਾਇਕੀ ਦੀ ਹੀ ਨਹੀਂ ਸਗੋਂ ਆਪਣੇ ਪਿੰਡ ਮੂਸਾ ਦੀ ਮਿੱਟੀ ਦੀ ਖੁਸ਼ਬੋ ਨੂੰ ਹੱਦਾਂ-ਸਰਹੱਦਾਂ ਤੋਂ ਵੀ ਪਾਰ ਦੁਨੀਆ ਦੇ ਕੋਨੇ-ਕੋਨੇ ਤੱਕ ਪਹੁੰਚਾਇਆ। ਸਿੱਧੂ ਮੂਸੇਵਾਲਾ ਨੇ ਭਾਵੇਂ ਗਾਇਕ ਵਜੋਂ ਵਿਸ਼ਵ ਪੱਧਰ ’ਤੇ ਨਾਮਣਾ ਖੱਟਿਆ ਪਰ ਆਪਣੇ ਜੱਦੀ ਕਿੱਤੇ ਖੇਤੀ ਨਾਲ ਜੁੜੇ ਰਹਿਣ ਅਤੇ ਆਖਰੀ ਦਮ ਤੱਕ ਮਾਪਿਆਂ ਦਾ ਪਰਛਾਵਾਂ ਬਣੇ ਰਹਿਣ ਦੀ ਵਿਲੱਖਣ ਜੀਵਨ ਜਾਚ ਸਦਕਾ ਹਜ਼ਾਰਾਂ ਨੌਜਵਾਨਾਂ ਦੇ ਦਿਲਾਂ ਨੂੰ ਟੁੰਬਿਆ ਅਤੇ ਸੇਧ ਦਿੱਤੀ।”
ਪਰਿਵਾਰਕ ਮੈਂਬਰਾਂ ਅਤੇ ਸਾਕ-ਸਬੰਧੀਆਂ ਨਾਲ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਅਕਾਲ ਪੁਰਖ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ।
ਇਸ ਦੌਰਾਨ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਨਾਲ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ, ਗੁਰਮੀਤ ਸਿੰਘ ਖੁੱਡੀਆਂ, ਬਲਕਾਰ ਸਿੱਧੂ ਅਤੇ ਨਰਿੰਦਰ ਕੌਰ ਭਰਾਜ ਨੇ ਵੀ ਮੁੱਖ ਮੰਤਰੀ ਦੀ ਤਰਫੋਂ ਪਰਿਵਾਰ ਨਾਲ ਦੁੱਖ ਵੰਡਾਇਆ।

Related posts

ਔਸ਼ਧੀ ਪੌਦੇ ਵਾਤਾਵਰਣ ਅਤੇ ਸਿਹਤ ਲਈ ਬਹੁ-ਮੰਤਵੀ ਹਨ: ਕੁਲਦੀਪ ਸਿੰਘ ਰਾਣਾ

admin

ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਸੂਬੇ ’ਚੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਬਹੁ-ਨੁਕਾਤੀ ਰਣਨੀਤੀ ਬਣਾਉਣ ’ਤੇ ਜ਼ੋਰ

Bunty

ਵਰਦੇਵ ਮਾਨ ਦੀ ਗ੍ਰਿਫ਼ਤਾਰੀ ‘ਤੇ ਰੋਕ, ਮਿਲੀ ਅੰਤਰਿਮ ਪੇਸ਼ਗੀ ਜ਼ਮਾਨਤ

Bunty