Punjab

ਸਿੱਧੂ ਮੂਸੇਵਾਲਾ ਦੀ ਹੱਤਿਆ ਦੀ ਨਿਆਇਕ ਜਾਂਚ ਲਈ ਸਿਟਿੰਗ ਜੱਜ ਦੀ ਨਿਯੁਕਤੀ ਤੋਂ ਹਾਈ ਕੋਰਟ ਦੀ ਨਾਂਹ

ਚੰਡੀਗਡ਼੍ਹ – ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਨੇ ਸਿੱਧੂ ਮੂਸੇਵਾਲਾ ਦੀ ਹੱਤਿਆ ਦੀ ਨਿਆਇਕ ਜਾਂਚ ਲਈ ਕਿਸੇ ਸਿਟਿੰਗ ਜੱਜ ਦੀ ਨਿਯੁਕਤੀ ਕਰਨ ਤੋਂ ਨਾਂਹ ਕਰ ਦਿੱਤੀ ਹੈ। ਹਾਲਾਂਕਿ, ਹਾਲੇ ਇਸ ਦੀ ਅਧਿਕਾਰਕ ਤੌਰ ’ਤੇ ਪੁਸ਼ਟੀ ਨਹੀਂ ਹੋਈ ਹੈ। ਭਰੋਸੇਯੋਗ ਸੂਤਰਾਂ ਦਾ ਕਹਿਣਾ ਹੈ ਕਿ ਹਾਈ ਕੋਰਟ ਨੇ ਇਸ ਸਬੰਧ ’ਚ ਪੰਜਾਬ ਸਰਕਾਰ ਨੂੰ ਜਾਣੂ ਕਰਵਾ ਦਿੱਤਾ ਹੈ।

ਕਾਂਗਰਸੀ ਆਗੂ ਸੁਖਪਾਲ ਖਹਿਰਾ ਨੇ ਇਕ ਟਵੀਟ ਕਰ ਕੇ ਕਿਹਾ ਹੈ ਕਿ ਉਨ੍ਹਾਂ ਨੂੰ ਜਾਣਕਾਰੀ ਮਿਲੀ ਹੈ ਕਿ ਹਾਈ ਕੋਰਟ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿੱਧੂ ਮੂਸੇਵਾਲਾ ਹੱਤਿਆ ਦੀ ਜਾਂਚ ਸਿਟਿੰਗ ਜੱਜ ਤੋਂ ਕਰਵਾਉਣ ਤੋਂ ਮਨ੍ਹਾਂ ਕਰ ਦਿੱਤਾ ਹੈ ਤੇ ਕਿਹਾ ਹੈ ਕਿ ਐੱਸਆਈਟੀ ਹੀ ਇਸ ਦੀ ਜਾਂਚ ਕਰੇ। ਖਹਿਰਾ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੇ 30 ਮਈ ਨੂੰ ਹੀ ਆਪਣੀ ਪਾਰਟੀ ਦੇ ਆਗੂਆਂ ਨੂੰ ਇਸ ਬਾਰੇ ਜਾਣੂ ਕਰਵਾ ਦਿੱਤਾ ਸੀ।

Related posts

ਸ਼ਾਮਚੁਰਾਸੀ ਨਗਰ ਕੌਂਸਲ ਦੀ ਚੋਣ ਸ਼ਨੀਵਾਰ 13 ਜੂਨ ਨੂੰ

admin

13 ਜੂਨ ਨੂੰ ਕਾਕਰੋਚ ਜਨਤਾ ਪਾਰਟੀ ਅੰਮ੍ਰਿਤਸਰ ‘ਚ  ਵਿਰੋਧ ਪ੍ਰਦਰਸ਼ਨ ਕਰੇਗੀ

admin

ਕਿਰਪਾਨ ਨਾਲ ਹਮਲਾ ਕਰਨ ਦੀ ਕੋਸ਼ਿਸ਼ ਵਾਲੇ ਮਾਮਲੇ ਪਿੱਛੇ ਛੁਪੀ ਸਾਜਿਸ਼ ਦਾ ਪਰਦਾਫਾਸ਼ ਹੋਵੇ – ਸਿੰਘ ਸਾਹਿਬ

admin