PunjabPollywood

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਜਾਨੋਂ ਮਾਰਨ ਦੀ ਧਮਕੀ

ਬਲਕੌਰ ਸਿੰਘ ਆਪਣੇ ਪੁੱਤਰ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਨਾਲ ਇੱਕ ਯਾਦਗਾਰੀ ਤਸਵੀਰ ਦੇ ਵਿੱਚ।

ਚੰਡੀਗੜ੍ਹ – ਪੰਜਾਬ ਦੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਲਾਰੈਂਸ ਬਿਸ਼ਨੋਈ ਦੇ ਇੱਕ ਗਰੁੱਪ ਵੱਲੋਂ ਜਾਨੋ ਮਾਰਨ ਦੀ ਧਮਕੀ ਦਿੱਤੀ ਗਈ ਹੈ। ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦੇ ਕਤਲ ਮਗਰੋਂ ਵੀ ਲਗਾਤਾਰ ਬਲਕੌਰ ਸਿੰਘ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ।

ਲਾਰੈਂਸ ਬਿਸ਼ਨੋਈ ਗੈਂਗ ਦਾ ਮੈਂਬਰ ਹੋਣ ਦਾ ਦਾਅਵਾ ਕਰਨ ਵਾਲੇ ਇੱਕ ਸ਼ਖਸ ਨੇ ਸਿੱਧੂ ਮੂਸੇ ਵਾਲੇ ਦੇ ਪਿਤਾ ਬਲਕੌਰ ਸਿੰਘ ਨੂੰ ਉਨ੍ਹਾਂ ਦੇ ਨਾਮ ‘ਤੇ ਇੱਕ ਗਰੁੱਪ (ਤੰਦੂਰੀ ਮੁਰਗਾ) ਵੱਲੋਂ ਧਮਕੀ ਦਿੱਤੀ ਗਈ ਹੈ। ਧਮਕੀ ’ਚ ਕਿਹਾ ਗਿਆ ਹੈ ਕਿ ਤੁਹਾਡੇ ਕੋਲ ਸਿਰਫ ਕੁਝ ਦਿਨ ਬਾਕੀ ਹਨ, ਆਪਣੀ ਜ਼ਿੰਦਗੀ ਨੂੰ ਜੀਓ ਜਿੰਨ੍ਹੀ ਜਿਉਣੀ ਹੈ। ਟ੍ਰੇਲਰ ਦਾ ਇੰਤਜਾਰ ਹੈ। ਇਸ ਤੋਂ ਇਲਾਵਾ ਲਾਰੈਂਸ ਆਫ ਪੰਜਾਬ ਜ਼ਿੰਦਾਬਾਦ ਵੀ ਲਿਖਿਆ ਹੋਇਆ ਹੈ। ਪੁਲਿਸ ਨੇ ਅਜੇ ਤੱਕ ਧਮਕੀਆਂ ਦੇਣ ਵਾਲੇ ਵਿਅਕਤੀ ਦੀ ਪਛਾਣ ਨਹੀਂ ਕੀਤੀ ਹੈ। ਹਾਲਾਂਕਿ ਧਮਕੀ ਦੇਣ ਵਾਲਾ ਵਿਅਕਤੀ ਆਪਣੇ ਆਪ ਨੂੰ ਲਾਰੈਂਸ ਬਿਸ਼ਨੋਈ ਗਰੁੱਪ ਦਾ ਮੈਂਬਰ ਦੱਸ ਰਿਹਾ ਹੈ।

ਇਹ ਪਹਿਲੀ ਵਾਰ ਨਹੀਂ ਹੈ ਜਦੋਂ ਮੂਸੇ ਵਾਲੇ ਦੇ ਪਿਤਾ ਬਲਕੌਰ ਸਿੰਘ ਨੂੰ ਈਮੇਲ ਅਤੇ ਵਟਸਐਪ ਗਰੁੱਪਾਂ ਰਾਹੀਂ ਧਮਕੀਆਂ ਮਿਲ ਰਹੀਆਂ ਹਨ। ਕੁਝ ਹਫ਼ਤੇ ਪਹਿਲਾਂ, ਸਿੱਧੂ ਮੂਸੇ ਵਾਲੇ ਦੇ ਪਿਤਾ ਬਲਕੌਰ ਸਿੰਘ ਦੇ ਨਾਲ-ਨਾਲ ਬਿਕਰਮਜੀਤ ਮਜੀਠੀਆ, ਅਮਰਿੰਦਰ ਰਾਜਾ ਵੜਿੰਗ, ਸੁਖਜਿੰਦਰ ਸਿੰਘ ਰੰਧਾਵਾ, ਡੀਜੀਪੀ ਗੌਰਵ ਯਾਦਵ, ਗੁਰਮੀਤ ਬਬਲੂ ਅਤੇ ਐਡਵੋਕੇਟ ਜਨਰਲ ਮਨਿੰਦਰਜੀਤ ਬੇਦੀ ਨੂੰ ਵੀ ਇਸੇ ਗਰੁੱਪ ਵੱਲੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਸਨ।

Related posts

ਵਿਧਾਨ ਸਭਾ ਚੋਣਾਂ ‘ਚ ਮਿਲੀ ਹਾਰ ਤੋਂ ਬਾਅਦ ਪਹਿਲੀ ਵਾਰ ਆਇਆ ਸਿੱਧੂ ਮੂਸੇਵਾਲਾ ਦਾ ਬਿਆਨ, ਭਗਵੰਤ ਮਾਨ ਬਾਰੇ ਕਹੀ ਇਹ ਗੱਲ

Bunty

ਚੰਨੀ ਦੀ ਤਾਜਪੋਸ਼ੀ ਤੋਂ ਬਾਅਦ ਪੰਜਾਬ ਕਾਂਗਰਸ ਦੇ ਸਮੀਕਰਨ ’ਤੇ ਵਿਰਧੀ ਧਿਰਾਂ ਦੀ ਨਜ਼ਰ

Bunty

ਅਟਾਰੀ ‘ਚ ਬਿਕਰਮ ਮਜੀਠੀਆ ਨੇ ਆਪਣੇ ਕੱਟੜ ਵਿਰੋਧੀ ਨਵਜੋਤ ਸਿੱਧੂ ਬਾਰੇ ਆਖੀ ਇਹ ਗੱਲ, ਹਲਕੇ ਦੇ ਅਕਾਲੀ ਵਰਕਰਾਂ ਵੱਲੋਂ ਰਣੀਕੇ ਦੀ ਅਗਵਾਈ ‘ਚ ਨਿੱਘਾ ਸਵਾਗਤ

Bunty