Articles Punjab Pollywood

ਸਿੱਧੂ ਮੂਸੇਵਾਲਾ ਬੋਲਾਂ ਰਾਹੀਂ ਅੱਜ ਵੀ ਆਪਣੇ ਚਾਹੁਣ ਵਾਲਿਆਂ ਦੇ ਅੰਦਰ ਜ਼ਿੰਦਾ ਹੈ !

ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੀ ਅੱਜ (29 ਮਈ) ਤੀਜੀ ਬਰਸੀ ਮਨਾਈ ਜਾ ਰਹੀ ਹੈ।

ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੀ ਅੱਜ (29 ਮਈ) ਤੀਜੀ ਬਰਸੀ ਮਨਾਈ ਜਾ ਰਹੀ ਹੈ। ਸਿੱਧੂ ਮੂਸੇਵਾਲਾ ਦੀ ਤੀਜੀ ਬਰਸੀ ਮੌਕੇ ਮਾਂ ਚਰਨ ਕੌਰ ਨੇ ਭਾਵੁਕ ਪੋਸਟ ਪਾ ਕੇ ਆਪਣੇ ਪੁੱਤਰ ਨੂੰ ਯਾਦ ਕੀਤਾ ਅਤੇ ਇਨਸਾਫ ਲਈ ਅਜੇ ਤੱਕ ਹੱਥ ਖਾਲੀ ਦੀ ਗੱਲ ਕਰਦੇ ਹੋਏ ਪੋਸਟ ਪਾਈ ਹੈ। ਇਸ ਪੋਸਟ ਉੱਤੇ ਫੈਨਜ਼ ਕਮੈਂਟ ਕਰਕੇ ਸਿੱਧੂ ਨੂੰ ਯਾਦ ਕਰ ਰਹੇ ਨੇ ਤੇ ਸ਼ਰਧਾ ਦੇ ਫੁੱਲ ਭੇਂਟ ਕਰ ਰਹੇ ਹਨ।

ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਨੇ ਲਿਖਿਆ – “ਸਿੱਧੂ, ਕਦੇ ਤੂੰ ਜਨਮ ਲੈ ਕੇ 3 ਦਿਨਾਂ , 3 ਮਹੀਨੇ ਅਤੇ 3 ਸਾਲ ਦਾ ਹੋਇਆ ਸੀ। ਸਾਡੀ ਜ਼ਿੰਦਗੀ ਵਿੱਚ ਤੇਰੀ ਦਸਤਕ ਨੇ ਹਰ ਮੁਸ਼ਕਲ ਨਾਲ ਲੜਨ ਦੀ ਸ਼ਕਤੀ ਵਧਾ ਦਿੱਤੀ ਸੀ। ਅਸੀਂ ਹਰ ਮੁਸ਼ਕਿਲ ਤੇਰਾ ਚਿਹਰਾ ਦੇਖ ਕੇ ਹੱਸ-ਹੱਸ ਕੇ ਪਾਰ ਕੀਤੀ ਪਰ ਅੱਜ ਤੇਰੀਆਂ ਤਸਵੀਰਾਂ ਨਾਲ ਗੱਲਾਂ ਕਰਦੇ ਹੋਏ 3 ਸਾਲ ਬੀਤ ਗਏ ਹਨ। ਤੇਰੇ ਇਨਸਾਫ਼ ਦਾ ਇੰਤਜ਼ਾਰ ਕਰਦੇ ਹੋਏ ਵੀ। ਇਹਨਾਂ 3 ਸਾਲਾਂ ਵਿੱਚ ਜਦੋਂ ਕਦੇ ਵੀ ਇਨਸਾਫ਼ ਮਿਲਣ ਦੀ ਕੋਈ ਇੱਕ ਕਿਰਨ ਦਿਖਾਈ ਦਿੱਤੀ, ਉਸੇ ਸਮੇਂ ਉਸਨੂੰ ਬੁਰੀ ਤਰ੍ਹਾਂ ਤੋੜਿਆ ਵੀ ਗਿਆ। ਇਹਨਾਂ 3 ਸਾਲਾਂ ਵਿੱਚ ਸਾਡੇ ਕੇਸ ਨਾਲ ਸਬੰਧਤ ਸੋਸ਼ਲ ਮੀਡੀਆ ‘ਤੇ ਬਹੁਤ ਸਾਰੀਆਂ ਇਤਰਾਜ਼ਯੋਗ ਚੀਜਾਂ ਹੋਈਆਂ। ਇਸ ਨਾਲ ਸਾਡੀ ਸਖ਼ਤ ਕਾਰਵਾਈ ਦੀ ਉਮੀਦ ਤੱਕ ਬੇਕਾਰ ਹੋ ਗਈ। ਪੁੱਤਰ, ਫਿਰ ਵੀ ਅਸੀਂ ਪਿੱਛੇ ਨਹੀਂ ਹਟਾਂਗੇ। ਅਸੀਂ ਆਪਣੇ ਹੱਕਾਂ ਲਈ ਆਵਾਜ਼ ਬੁਲੰਦ ਕਰਦੇ ਰਹਾਂਗੇ।”

ਭਾਵੇਂ ਸਿੱਧੂ ਮੂਸੇਵਾਲਾ ਵਾਲਾ ਇਸ ਦੁਨੀਆ ਵਿੱਚ ਨਹੀਂ ਰਿਹਾ ਪਰ ਉਹ ਆਪਣੀਆਂ ਲਿਖਤਾਂ ਤੇ ਬੋਲਾਂ ਰਾਹੀਂ ਅੱਜ ਵੀ ਆਪਣੇ ਚਾਹੁਣ ਵਾਲਿਆਂ ਦੇ ਅੰਦਰ ਜ਼ਿੰਦਾ ਹਨ। ਟੱਬਿਆਂ ਦੇ ਪੁੱਤ ਸਿੱਧੂ ਮੂਸੇਵਾਲਾ ਨੂੰ ਸਰੀਰਕ ਉਤੇ ਗਏ ਨੂੰ ਭਾਵੇਂ ਅੱਜ ਤਿੰਨ ਸਾਲ ਹੋ ਗਏ ਹਨ ਪਰ ਸਮਾਜ ਨੂੰ ਸ਼ੀਸ਼ਾ ਦਿਖਾਉਣ ਵਾਲੇ ਗੀਤਾਂ ਰਾਹੀਂ ਅੱਜ ਵੀ ਪ੍ਰਸ਼ੰਸਕਾਂ ਦੇ ਮਨਾਂ ਵਿੱਚ ਵਸ ਰਿਹਾ ਹੈ। ਇਨ੍ਹਾਂ ਤਿੰਨ ਸਾਲਾਂ ਵਿੱਚ ਸਿੱਧੂ ਦੇ ਛੋਟੇ ਭਰਾ ਦਾ ਜਨਮ ਹੋਇਆ ਹੈ।

ਬਰਸੀ ਤੋਂ ਪਹਿਲਾਂ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਰਾਜਨੀਤੀ ਵਿੱਚ ਆਉਣ ਅਤੇ ਚੋਣ ਲੜਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਉਹ ਇਹ ਚੋਣ ਆਪਣੇ ਪੁੱਤਰ ਨੂੰ ਇਨਸਾਫ਼ ਦਿਵਾਉਣ ਲਈ ਲੜਣਗੇ। ਉਨ੍ਹਾਂ ਕਿਹਾ ਹੈ ਕਿ ਅੱਜ ਸੰਵਿਧਾਨ ਨੂੰ ਬਚਾਉਣ ਦੀ ਲੋੜ ਹੈ ਕਿਉਂਕਿ ਦੇਸ਼ ਭਰ ’ਚ ਦਿਨ-ਦਿਹਾੜੇ ਕਤਲ ਹੋ ਰਹੇ ਹਨ। ਉਨ੍ਹਾਂ ਦੇ ਪੁੱਤਰ ਸ਼ੁਭਦੀਪ ਸਿੰਘ ਦਾ ਵੀ ਦਿਨ-ਦਿਹਾੜੇ ਕਤਲ ਹੋ ਗਿਆ ਸੀ ਪਰ ਅਜੇ ਤੱਕ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਲਿਆ ਤੇ ਆਪਣੇ ਪੁੱਤਰ ਨੂੰ ਇਨਸਾਫ਼ ਦਿਵਾਉਣ ਲਈ ਚੋਣ ਲੜਾਂਗਾ।

ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦਾ 29 ਮਈ, 2022 ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਅੰਨ੍ਹੇਵਾਹ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਸਿੱਧੂ ਬਿਨਾਂ ਸੁਰੱਖਿਆ ਦੇ ਆਪਣੇ ਘਰੋਂ ਕਾਲੇ ਰੰਗ ਦੀ ਥਾਰ ਕਾਰ ਵਿੱਚ ਨਿਕਲਿਆ ਸੀ। ਬਦਮਾਸ਼ਾਂ ਨੇ ਉਸਨੂੰ ਜਵਾਹਰਕੇ ਪਿੰਡ ਵਿੱਚ ਘੇਰ ਕੇ ਅਣਪਛਾਤੇ ਹਮਲਾਵਰਾਂ ਨੇ ਫਾਇਰਿੰਗ ਕੀਤੀ। ਇਸ ਘਟਨਾ ਵਿੱਚ ਮੂਸੇਵਾਲਾ ਨੂੰ ਕਈ ਗੋਲੀਆਂ ਲੱਗੀਆਂ ਅਤੇ ਹਸਪਤਾਲ ਲਿਜਾਇਆ ਗਿਆ ਪਰ ਹਸਤਪਾਲ ਪਹੁੰਚਣ ਤੋਂ ਪਹਿਲਾਂ ਹੀ ਮੂਸੇਵਾਲਾ ਦੀ ਮੌਤ ਹੋ ਚੁੱਕੀ ਸੀ। ਲਾਰੈਂਸ ਗੈਂਗ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ। ਇਸ ਤੋਂ ਬਾਅਦ ਹੁਣ ਤੱਕ ਪੁਲਿਸ ਨੇ ਇਸ ਮਾਮਲੇ ਵਿੱਚ ਗੈਂਗਸਟਰ ਲਾਰੈਂਸ ਅਤੇ ਗੋਲਡੀ ਬਰਾੜ ਸਮੇਤ ਕੁੱਲ 36 ਲੋਕਾਂ ਨੂੰ ਨਾਮਜ਼ਦ ਕਰਕੇ ਚਾਰਜਸ਼ੀਟ ਦਾਇਰ ਕੀਤੀ ਹੈ। 30 ਤੋਂ ਵੱਧ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਅਜੇ ਵੀ ਮੁੱਖ ਮੁਲਜ਼ਮ ਸਜ਼ਾ ਤੋਂ ਦੂਰ ਹਨ। ਸਿੱਧੂ ਦਾ ਪਰਿਵਾਰ ਅਤੇ ਪ੍ਰਸ਼ੰਸਕ ਅਜੇ ਵੀ ਇਨਸਾਫ਼ ਦੀ ਉਡੀਕ ਕਰ ਰਹੇ ਹਨ।

Related posts

Study Finds Dementia Patients Less Likely to Be Referred to Allied Health by GPs

admin

ਪੰਜਾਬ ਵਿਚਲੇ ਦਰਆਿਵਾਂ ਨੂੰ ਸਾਫ਼, ਹੋਰ ਡੂੰਘਾ ਅਤੇ ਚੌੜਾ ਕਰਨ ਦੀ ਯੋਜਨਾ: ਹਰਪਾਲ ਸਿੰਘ ਚੀਮਾ

admin

ਅਕਾਲੀ ਆਗੂ ਮਜੀਠੀਆ ਕੇਸ ਦੀ ਅਗਲੀ ਸੁਣਵਾਈ 29 ਅਕਤੂਬਰ ਨੂੰ ਹੋਵੇਗੀ

admin