Punjab

ਸਿੱਧੂ ਵੱਲੋਂ ਅਸਤੀਫ਼ੇ ‘ਤੇ ਕੈਪਟਨ ਦਾ ਆਇਆ ਵੱਡਾ ਬਿਆਨ, ‘ਮੈਂ ਪਹਿਲਾਂ ਹੀ ਕਿਹਾ ਸੀ, ਉਹ ਟਿਕਣ ਵਾਲਾ ਬੰਦਾ ਨਹੀਂ’

ਚੰਡੀਗੜ੍ਹ – ਪੰਜਾਬ ਕਾਂਗਰਸ ‘ਚ ਮੰਗਲਵਾਰ ਨੂੰ ਅਚਾਨਕ ਫਿਰ ਭੂਚਾਲ ਆ ਗਿਆ। ਨਵਜੋਤ ਸਿੰਘ ਸਿੱਧੂ ਦੇ ਪੰਜਾਬ ਕਾਂਗਰਸ ਪ੍ਰਧਾਨ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਪੰਜਾਬ ਦੀ ਸਿਆਸਤ ਭਖ ਗਈ ਹੈ। ਸਿੱਧੂ ਵੱਲੋਂ ਅਸਤੀਫ਼ਾ ਦੇਣ ਦੇ ਤੁਰੰਤ ਬਾਅਦ ਪੰਜਾਬ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ  ਨੇ ਆਪਣੀ ਪ੍ਰਤੀਕਿਰਿਆ ਦਿੱਤੀ। ਉਨ੍ਹਾਂ ਆਪਣੀਆਂ ਭਾਵਨਾਵਾਂ ਟਵੀਟ ਰਾਹੀਂ ਜ਼ਾਹਿਰ ਕੀਤੀਆਂ। ਟਵੀਟ ‘ਚ ਲਿਖਿਆ ਕਿ ਉਨ੍ਹਾਂ ਨੇ ਪਹਿਲਾਂ ਹੀ ਕਿਹਾ ਸੀ ਸਿੱਧੂ ਸਥਿਰ ਨਹੀਂ ਭਾਵ ਉਹ ਟਿਕਣ ਵਾਲਾ ਬੰਦਾ ਨਹੀਂ। ਪੰਜਾਬ ਵਰਗੇ ਸਰਹੱਦੀ ਸੂਬੇ ਲਈ ਉਹ ਬਿਲਕੁਲ ਫਿੱਟ ਨਹੀਂ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮੈਨੂੰ ਪਹਿਲਾਂ ਹੀ ਪਤਾ ਸੀ ਕਿ ਅਜਿਹਾ ਹੀ ਕੁਝ ਹੋਣ ਵਾਲਾ ਹੈ। ਨਵਜੋਤ ਸਿੰਘ ਸਿੱਧੂ ਅਸਥਿਰ ਮਾਨਸਿਕਤਾ ਵਾਲਾ ਵਿਅਕਤੀ ਹੈ। ਮੈਂ ਕਿਹਾ ਸੀ ਕਿ ਉਹ ਪੰਜਾਬ ਵਰਗੇ ਬਾਰਡਰ ਸੂਬੇ ਲਈ ਸਹੀ ਨਹੀਂ ਹਨ। ਕੈਪਟਨ ਨੇ ਪਹਿਲਾਂ ਵੀ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਪ੍ਰਧਾਨ ਬਣਾਉਣ ‘ਤੇ ਸਵਾਲ ਚੁੱਕਿਆ ਸੀ। ਕੈਪਟਨ ਨੇ ਕਿਹਾ ਕਿ ਸਿੱਧੂ ਅਜਿਹੀ ਜ਼ਿੰਮੇਵਾਰੀ ਸੰਭਾਲਣ ਲਾਇਕ ਸ਼ਖ਼ਸ ਨਹੀਂ ਹਨ। ਦੱਸ ਦੇਈਏ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ‘ਚ ਨਵਜੋਤ ਸਿੰਘ ਸਿੱਧੂ ਦਾ ਵੱਡਾ ਹੱਥ ਰਿਹਾ ਹੈ। ਸਿੱਧੂ ਦੀ ਅਗਵਾਈ ‘ਚ ਹੀ ਅਸੰਤੁਸ਼ਟ ਆਗੂਆਂ ਨੇ ਕੈਪਟਨ ਅਮਰਿੰਦਰ ਸਿੰਘ ਖਿਲਾਫ਼ ਮੁਹਿੰਮ ਚਲਾਈ ਸੀ। ਦੂਸਰੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ, ‘ਸਿੱਧੂ ਨੇ ਪੰਜਾਬ ਕਾਂਗਰਸ ਪ੍ਰਧਾਨਗੀ ਅਹੁਦੇ ਤੋਂ ਅਸਤੀਫ਼ਾ ਕਿਉਂ ਦਿੱਤਾ ਮੈਨੂੰ ਇਸ ਬਾਰੇ ਜਾਣਕਾਰੀ ਨਹੀਂ ਹੈ। ਸਿੱਧੂ ਸਾਡੇ ਪ੍ਰਧਾਨ ਹਨ। ਚੰਨੀ ਨੇ ਕਿਹਾ ਕਿ ਉਹ ਉਨ੍ਹਾਂ ਦੇ ਨਾਲ ਬੈਠ ਕਰ ਕੇ ਗੱਲਬਾਤ ਕਰਨਗੇ। ਜੇਕਰ ਮੇਰੇ ਨਾਲ ਕੋਈ ਨਰਾਜਡਗੀ ਹੋਵੇਗੀ ਤਾਂ ਉਹ ਸੈਟਲ ਹੋ ਜਾਵੇਗਾ।’

Related posts

INDIA’S GLOBAL SUPERSTAR BRINGS EPIC NEW TOUR, AURA 2025 TO AUSTRALIA & NEW ZEALAND FIRST EVER INDIAN ARTIST TO HEADLINE AUSTRALIAN STADIUMS

admin

ਸਾਡਾ ਉਦੇਸ਼ ਪੰਜਾਬ ਦੇ ਉਦਯੋਗਾਂ ਨੂੰ ਹਰ ਉਸ ਸਹੂਲਤ ਨਾਲ ਲੈਸ ਕਰਨਾ ਹੈ: ਸੰਜੀਵ ਅਰੋੜਾ

admin

ਅਹਿੰਸਾ ਦਿਵਸ ਵਜੋਂ 27 ਅਗਸਤ ਨੂੰ ਮੀਟ ਦੀਆਂ ਦੁਕਾਨਾਂ ਤੇ ਅਹਾਤੇ ਬੰਦ ਰੱਖਣ ਦੇ ਹੁਕਮ !

admin