India

ਸੀਤਾਰਾਮ ਯੇਚੁਰੀ ਦਾ ਦਿਹਾਂਤ, ਦਿੱਲੀ ਦੇ ਏਮਜ਼ ’ਚ ਲਿਆ ਆਖ਼ਰੀ ਸਾਹ

ਨਵੀਂ ਦਿੱਲੀ – ਭਾਰਤੀ ਕਮਿਊਨਿਸਟ ਪਾਰਟੀ (ਮਾਕਪਾ) (3PM) ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ ਦਾ ਅੱਜ ਯਾਨੀ ਕਿ ਵੀਰਵਾਰ ਨੂੰ ਦਿਹਾਂਤ ਹੋ ਗਿਆ। ਉਹ 72 ਸਾਲ ਦੇ ਸਨ। ਲੰਬੇ ਸਮੇਂ ਤੋਂ ਬੀਮਾਰ ਚੱਲ ਰਹੇ ਯੇਚੁਰੀ ਨੇ ਦਿੱਲੀ ਦੇ ਏਮਜ਼ ਹਸਪਤਾਲ ’ਚ ਆਖ਼ਰੀ ਸਾਹ ਲਿਆ। ਦੱਸਿਆ ਜਾ ਰਿਹਾ ਹੈ ਕਿ ਯੇਚੁਰੀ ਨੂੰ ਫੇਫੜਿਆਂ ਵਿਚ ਇਨਫੈਕਸ਼ਨ ਸੀ। ਡਾਕਟਰਾਂ ਦੀ ਟੀਮ ਉਨ੍ਹਾਂ ਦੀ ਕਈ ਦਿਨਾਂ ਤੋਂ ਇਲਾਜ ਕਰ ਰਹੀ ਸੀ ਪਰ ਉਨ੍ਹਾਂ ਨੂੰ ਬਚਾਇਆ ਨਹੀਂ ਜਾ ਸਕਿਆ। 19 ਅਗਸਤ ਨੂੰ ਤੇਜ਼ ਬੁਖ਼ਾਰ ਦੀ ਸ਼ਿਕਾਇਤ ਮਗਰੋਂ ਯੇਚੁਰੀ ਨੂੰ ਏਮਜ਼ ਦੇ ਐਮਰਜੈਂਸੀ ਵਿਭਾਗ ਵਿਚ ਦਾਖ਼ਲ ਕਰਵਾਇਆ ਗਿਆ ਸੀ। ਉਨ੍ਹਾਂ ਨੂੰ ਨਿਮੋਨੀਆ ਕਾਰਨ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਸੀ। ਯੇਚੁਰੀ ਦੀ ਹਾਲ ਹੀ ਵਿਚ ਮੋਤੀਆਬਿੰਦ ਦੀ ਸਰਜਰੀ ਵੀ ਹੋਈ ਸੀ।

Related posts

ਮਹਿਲਾ ਟੀ-20 ਵਿਸ਼ਵ ਕੱਪ : ਭਾਰਤ ਨੇ ਨੀਦਰਲੈਂਡ ਨੂੰ ਹਰਾਇਆ

admin

ਭਾਰਤ, ਅਫਗਾਨਿਸਤਾਨ ਨੂੰ ਹਰਾ ਕੇ ਇੱਕ ਰੋਜ਼ਾ ਕ੍ਰਿਕਟ ਲੜੀ ‘ਚ 2-0 ਨਾਲ ਅੱਗੇ

admin

ਆਰਐਸਐਸ ਦੀ ਕਾਨੂੰਨੀ ਸਥਿਤੀ ਵਾਰੇ ਫਿਰ ਚਰਚਾ ਛਿੜੀ !

admin