ਚੰਡੀਗੜ੍ਹ – ਜਿਵੇਂ-ਜਿਵੇਂ ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਸਿਆਸੀ ਆਗੂਆਂ ਤੇ ਵਰਕਰਾਂ ਵੱਲੋਂ ਜੋੜ-ਤੋੜ ਸ਼ੁਰੂ ਹੋ ਗਿਆ ਹੈ। ਅੱਜ ਸੀਨੀਅਰ ਕਾਂਗਰਸੀ ਆਗੂ ਤੇ ਹਲਕਾ ਮਜੀਠਾ ਤੋਂ ਤਿੰਨ ਵਾਰ ਚੋਣ ਲੜ ਚੁੱਕੇ ਸੁਖਜਿੰਦਰ ਰਾਜ ਸਿੰਘ ਨੇ ਕਾਂਗਰਸ ਨੂੰ ਅੱਜ ਵੱਡਾ ਝਟਕਾ ਦਿੱਤਾ ਹੈ। ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਲਾਲੀ ਮਜੀਠੀਆ ਨੂੰ ‘ਆਪ’ ਪਰਿਵਾਰ ‘ਚ ਸ਼ਾਮਲ ਕੀਤਾ। ‘ਆਪ’ ਪੰਜਾਬ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਉਨ੍ਹਾਂ ਨੂੰ ਪਾਰਟੀ ਦੀ ਮੈਂਬਰਸ਼ਿਪ ਦਿਵਾਈ। ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਹੀ ਲਾਲੀ ਨੇ ਪਨਗ੍ਰੇਨ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।
ਨਵਜੋਤ ਸਿੰਘ ਸਿੱਧੂ ਵੱਲੋਂ ਪੰਜਾਬ ਕਾਂਗਰਸ ਪ੍ਰਧਾਨ ਦਾ ਅਹੁਦਾ ਸੰਭਾਲਣ ਤੋਂ ਬਾਅਦ ਪਾਰਟੀ ਆਗੂਆਂ ਦੇ ਪਾਰਟੀ ਛੱਡਣ ਦਾ ਸਿਲਸਿਲਾ ਜਾਰੀ ਹੈ। ਕੈਪਟਨ ਅਮਰਿੰਦਰ ਸਿੰਘ ਤੋਂ ਬਾਅਦ ਪਾਰਟੀ ਦੇ ਤਿੰਨ ਵਿਧਾਇਕ ਕਾਂਗਰਸ ਨੂੰ ਅਲਵਿਦਾ ਕਹਿ ਚੁੱਕੇ ਹਨ ਤੇ ਪਨਗ੍ਰੇਨ ਦੀ ਚੇਅਰਮੈਨੀ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਲਾਲੀ ਮਜੀਠੀਆ ਨੇ ਪਾਰਟੀ ਨੂੰ ਵੀ ਅਲਵਿਦਾ ਆਖ ਦਿੱਤੀ ਹੈ।