India

ਸੀਨੀਅਰ ਪੱਤਰਕਾਰ ਵਿਨੋਦ ਦੁਆ ਦਾ ਦੇਹਾਂਤ, ਬੇਟੀ ਨੇ ਸੋਸ਼ਲ ਮੀਡੀਆ ‘ਤੇ ਕੀਤੀ ਪੁਸ਼ਟੀ

ਨਵੀਂ ਦਿੱਲੀ – ਸੀਨੀਅਰ ਪੱਤਰਕਾਰ ਵਿਨੋਦ ਦੁਆ  67 ਸਾਲ ਦੀ ਉਮਰ ਵਿਚ ਦੇਹਾਂਤ ਹੋ ਗਿਆ ਹੈ। ਉਹ ਲੰਬੇ ਸਮੇਂ ਤੋਂ ਬਿਮਾਰ ਸਨ। ਸ਼ਨੀਵਾਰ ਨੂੰ ਵਿਨੋਦ ਦੁਆ ਦੀ ਬੇਟੀ ਮੱਲਿਕਾ ਦੁਆ  ਨੇ ਆਪਣੇ ਇੰਸਟਾਗ੍ਰਾਮ ਪੋਸਟ ‘ਤੇ ਪਿਤਾ ਦੀ ਮੌਤ ਦੀ ਪੁਸ਼ਟੀ ਕੀਤੀ। ਮਲਿਕ ਨੇ ਆਪਣੀ ਪੋਸਟ ‘ਚ ਲਿਖਿਆ ਕਿ ਮੇਰੇ ਪਿਤਾ ਵਿਨੋਦ ਦੁਆ ਦਾ ਦੇਹਾਂਤ ਹੋ ਗਿਆ ਹੈ, ਪ੍ਰਮਾਤਮਾ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਦੇਵੇ। ਮੱਲਿਕਾ ਨੇ ਦੱਸਿਆ ਕਿ ਵਿਨੋਦ ਦੁਆ ਦਾ ਅੰਤਿਮ ਸੰਸਕਾਰ ਲੋਧੀ ਸ਼ਮਸ਼ਾਨਘਾਟ ‘ਚ ਕੀਤਾ ਜਾਵੇਗਾ।

ਇਸ ਖਬਰ ਨਾਲ ਪੂਰੇ ਪੱਤਰਕਾਰਤਾ ਜਗਤ ਵਿਚ ਸ਼ੌਕ ਦੀ ਲਹਿਰ ਚੱਲੀ ਹੈ। ਹਿੰਦੀ ਪੱਤਰਕਾਰਤਾ ਵਿਚ ਦੁਆ ਨੇ ਪਹਿਲੀ ਵਾਰ ਦੂਰਦਰਸ਼ਨ ਤੇ ਐੱਨਡੀਟੀਵੀ ਤੇ ਹੋਰ ਕਈ ਸੰਸਥਾਵਾਂ ਵਿਚ ਕੰਮ ਕੀਤਾ। ਪਿਛਲੇ ਕਾਫੀ ਦਿਨਾਂ ਤੋਂ ਉਨ੍ਹਾਂ ਦੀ ਤਬੀਅਤ ਖਰਾਬ ਸੀ ਤੇ ਉਹ ਅਪੋਲੋ ਹਸਪਤਾਲ ਵਿਚ ਆਈਸੀਯੂ ਵਿਚ ਭਰਤੀ ਸੀ।

Related posts

HAPPY DIWALI 2025 !

admin

2047 ਵਿੱਚ ਆਜ਼ਾਦੀ ਦੇ 100 ਸਾਲ ਪੂਰੇ ਹੋਣਗੇ ਤਾਂ ਇੱਕ ‘ਵਿਕਸਤ ਭਾਰਤ’ ਹੋਵੇਗਾ : ਮੋਦੀ

admin

GST 2.0 ਦਾ ਪ੍ਰਭਾਵ: 41% ਭਾਰਤੀਆਂ ਵਲੋਂ ਜਲਦੀ ਕਾਰ ਖਰੀਦਣ ਦੀ ਯੋਜਨਾ

admin