India

ਸੀਬੀਆਈ ਵੱਲੋਂ ਕਵਿਤਾ ਅਦਾਲਤ ’ਚ ਪੇਸ਼ ਕੋਰਟ ਨੇ 23 ਤਕ ਨਿਆਂਇਕ ਹਿਰਾਸਤ ’ਚ ਭੇਜਿਆ

ਨਵੀਂ ਦਿੱਲੀ –  ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਕਥਿਤ ਦਿੱਲੀ ਆਬਕਾਰੀ ਨੀਤੀ ਘੁਟਾਲੇ ਦੇ ਸਬੰਧ ਵਿਚ ਭਿ੍ਰਸ਼ਟਾਚਾਰ ਦੇ ਇਕ ਮਾਮਲੇ ਵਿਚ ਭਾਰਤ ਰਾਸ਼ਟਰ ਸਮਿਤੀ (ਬੀਆਰਐਸ) ਦੇ ਨੇਤਾ ਕੇ. ਕਵਿਤਾ ਨੂੰ ਇਥੋਂ ਦੀ ਅਦਾਲਤ ਵਿਚ ਪੇਸ਼ ਕੀਤਾ, ਜਿਥੋਂ ਉਸ ਨੂੰ 23 ਅਪ੍ਰੈਲ ਤਕ ਨਿਆਂਇਕ ਹਿਰਾਸਤ ਵਿਚ ਭੇਜ ਦਿਤਾ ਗਿਆ।
ਤੇਲੰਗਾਨਾ ਦੇ ਸਾਬਕਾ ਮੁੱਖ ਮੰਤਰੀ ਕੇ ਚੰਦਰਸ਼ੇਖਰ ਰਾਓ ਦੀ ਧੀ ਨੂੰ ਤਿਹਾੜ ਜੇਲ ਤੋਂ ਗਿ੍ਰਫ਼ਤਾਰ ਕੀਤਾ ਗਿਆ ਹੈ। ਕਵਿਤਾ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਗਿ੍ਰਫਤਾਰ ਕੀਤਾ ਸੀ, ਜਿਸ ਤੋਂ ਬਾਅਦ ਉਸ ਨੂੰ ਤਿਹਾੜ ਵਿਚ ਰੱਖਿਆ ਗਿਆ ਸੀ। ਜੱਜ ਵਲੋਂ ਪਹਿਲਾਂ ਦਿਤੀ ਗਈ ਤਿੰਨ ਦਿਨ ਦੀ ਪੁਲਿਸ ਹਿਰਾਸਤ ਦੀ ਮਿਆਦ ਖਤਮ ਹੋਣ ਮਗਰੋਂ ਸੀਬੀਆਈ ਨੇ ਕਵਿਤਾ ਨੂੰ ਅਦਾਲਤ ਵਿਚ ਪੇਸ਼ ਕੀਤਾ। ਸੀਬੀਆਈ ਅਧਿਕਾਰੀਆਂ ਨੇ ਹਾਲ ਹੀ ਵਿਚ ਵਿਸ਼ੇਸ਼ ਅਦਾਲਤ ਤੋਂ ਇਜਾਜ਼ਤ ਲੈ ਕੇ ਕਵਿਤਾ ਤੋਂ ਜੇਲ ਅੰਦਰ ਪੁੱਛਗਿੱਛ ਕੀਤੀ ਸੀ। ਬੀਆਰਐਸ ਨੇਤਾ ਤੋਂ ਇਸ ਮਾਮਲੇ ਦੇ ਸਹਿ-ਦੋਸ਼ੀ ਬੁਚੀ ਬਾਬੂ ਦੇ ਫੋਨ ਤੋਂ ਬਰਾਮਦ ਕੀਤੇ ਗਏ ਜ਼ਮੀਨੀ ਸੌਦੇ ਨਾਲ ਸਬੰਧਤ ਵਟਸਐਪ ਚੈਟ ਅਤੇ ਦਸਤਾਵੇਜ਼ਾਂ ਬਾਰੇ ਪੁੱਛਗਿੱਛ ਕੀਤੀ ਗਈ ਸੀ।

Related posts

ਮੁੱਖ ਮੰਤਰੀ ਵੱਲੋਂ ਹਿਮਾਚਲ ਵਾਸੀਆਂ ਨੂੰ ਪੰਜਾਬ ਵਾਂਗ ਲੋਕ-ਪੱਖੀ ਸਰਕਾਰ ਚੁਣਨ ਦਾ ਸੱਦਾ

Bunty

ਭਾਰਤ ਨੇ ਸਫ਼ਲਤਾਪੂਰਵਕ ਲਾਂਚ ਕੀਤੀ ਪ੍ਰਲਯ ਮਿਜ਼ਾਈਲ

Bunty

ਹਿਮਾਚਲ ਦੇ ਇਸ ਸੈਰ-ਸਪਾਟਾ ਸਥਾਨ ‘ਤੇ ਇਸ ਮਹੀਨੇ ਹੁੰਦੀ ਹੈ ਬਰਫ਼ਬਾਰੀ, ਸੈਲਾਨੀ ਆਸਾਨੀ ਨਾਲ ਪਹੁੰਚ ਸਕਦੇ ਹਨ ਬਰਫ਼ੀਲੇ ਮੈਦਾਨਾਂ ਤਕ

Bunty