India

ਸੀ. ਏ. ਏ. ’ਤੇ ਮਮਤਾ ਝੂਠ ਬੋਲ ਕੇ ਲੋਕਾਂ ਨੂੰ ਕਰ ਰਹੀ ਹੈ ਗੁਮਰਾਹ : ਰਾਜਨਾਥ

ਮੁਰਸ਼ਿਦਾਬਾਦ  – ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ’ਤੇ ਨਾਗਰਿਕਤਾ (ਸੋਧ) ਕਾਨੂੰਨ (ਸੀ. ਏ. ਏ.) ਬਾਰੇ ਝੂਠ ਫੈਲਾਉਣ ਅਤੇ ਲੋਕਾਂ ਨੂੰ ਗੁਮਰਾਹ ਕਰਨ ਦਾ ਦੋਸ਼ ਲਾਇਆ ਹੈ।
ਐਤਵਾਰ ਬੰਗਾਲ ’ਚ ਆਪਣੀ ਪਹਿਲੀ ਚੋਣ ਰੈਲੀ ਦੌਰਾਨ ਰਾਜਨਾਥ ਨੇ ਕਿਹਾ ਕਿ ਧਾਰਮਿਕ ਆਧਾਰ ’ਤੇ ਬੰਗਲਾਦੇਸ਼, ਪਾਕਿਸਤਾਨ ਅਤੇ ਅਫਗਾਨਿਸਤਾਨ ਛੱਡ ਕੇ ਆਏ ਸ਼ਰਨਾਰਥੀਆਂ ਨੂੰ ਭਾਰਤੀ ਨਾਗਰਿਕਤਾ ਦੇਣ ਦੇ ਅਮਲ ਨੂੰ ਦੁਨੀਆ ਦੀ ਕੋਈ ਤਾਕਤ ਨਹੀਂ ਰੋਕ ਸਕਦੀ। ਉਨ੍ਹਾਂ ਸੰਦੇਸ਼ਖਾਲੀ ’ਚ ਔਰਤਾਂ ’ਤੇ ਹੋਏ ‘ਅੱਤਿਆਚਾਰਾਂ’ ਦਾ ਹਵਾਲਾ ਦਿੰਦਿਆਂ ਕਿਹਾ ਕਿ ਮਮਤਾ ਬੈਨਰਜੀ ਦੀ ਅਗਵਾਈ ’ਚ ਸੂਬੇ ਵਿਚ ਅਰਾਜਕਤਾ ਦਾ ਮਾਹੌਲ ਹੈ।
ਭਾਜਪਾ ਉਮੀਦਵਾਰ ਗੌਰੀ ਸ਼ੰਕਰ ਘੋਸ਼ ਦੇ ਹੱਕ ’ਚ ਉਕਤ ਰੈਲੀ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਹੈਰਾਨੀ ਵਾਲੀ ਗੱਲ ਹੈ ਕਿ ਬੰਗਾਲ ਵਰਗੇ ਸੂਬੇ ’ਚ ਇਕ ਮਹਿਲਾ ਮੁੱਖ ਮੰਤਰੀ ਦੀ ਅਗਵਾਈ ’ਚ ਮਾਵਾਂ-ਭੈਣਾਂ ’ਤੇ ਇੰਨੀ ਬੇਰਹਿਮੀ ਹੋਈ ਹੈ।

Related posts

ਮਮਤਾ ਨੇ ਸਾਰੇ ਵਿਰੋਧੀ ਨੇਤਾਵਾਂ ਤੇ ਮੁੱਖ ਮੰਤਰੀਆਂ ਨੂੰ ਪੱਤਰ ਲਿਖ ਕੇ ਭਾਜਪਾ ‘ਤੇ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰਨ ਦਾ ਲਗਾਇਆ ਦੋਸ਼

Bunty

ਮਹਿੰਗਾਈ ਦਰ 4 ਫ਼ੀਸਦ ’ਤੇ ਰੱਖਣ ਦੇ ਟੀਚੇ ਨੂੰ ਹਾਸਲ ਕਰਨ ਵੱਲ ਵਧ ਰਹੇ ਹਾਂ: ਵਿੱਤ ਮੰਤਰੀ

admin

ਦੇਸ਼ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋਣ ਮੌਕੇ ਭਗਵੰਤ ਮਾਨ ਸਰਕਾਰ ਵੱਲੋਂ ਪਿਛਲੇ ਸਮੇਂ ਤੋਂ ਰੁਕਿਆ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਮੁੜ ਸ਼ੁਰੂ ਕਰਨ ਦਾ ਐਲਾਨ

Bunty