India

ਸੀ.ਐੱਮ. ਦੀ ਘਰਵਾਲੀ ਨੂੰ ਕਾਂਗਰਸ ਨੇ ਦਿੱਤੀ ਟਿਕਟ, ਕਮਲੇਸ਼ ਠਾਕੁਰ ਲੜੇਗੀ ਚੋਣ

ਦੇਹਰਾ –  ਹਿਮਾਚਲ ਪ੍ਰਦੇਸ਼ ਦੇ ਤਿੰਨ ਵਿਧਾਨ ਸਭਾ ਹਲਕਿਆਂ ਵਿੱਚ 10 ਜੁਲਾਈ ਨੂੰ ਵੋਟਾਂ ਪੈਣੀਆਂ ਹਨ। ਤਿੰਨ ਸੀਟਾਂ ’ਤੇ ਹੋਣ ਜਾ ਰਹੀਆਂ ਉਪ ਚੋਣਾਂ ਦੇ ਨਤੀਜੇ 13 ਜੁਲਾਈ ਨੂੰ ਐਲਾਨ ਦਿੱਤੇ ਜਾਣਗੇ। ਭਾਰਤੀ ਜਨਤਾ ਪਾਰਟੀ ਨੇ ਤਿੰਨੋਂ ਸੀਟਾਂ ‘’ਤੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਮੌਕੇ ਵਿਸ਼ੇਸ਼ ਖ਼ਬਰ ਇਹ ਸਾਹਮਣੇ ਆ ਰਹੀ ਹੈ ਕਿ ਕਾਂਗਰਸ ਨੇ ਹਿਮਾਚਲ ਪ੍ਰਦੇਸ਼ ਦੀ ਦੇਹਰਾ ਵਿਧਾਨ ਸਭਾ ਸੀਟ ‘’ਤੇ ਉਪ ਚੋਣ ਲਈ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਦੀ ਪਤਨੀ ਕਮਲੇਸ਼ ਠਾਕੁਰ ਨੂੰ ਟਿਕਟ ਦੇ ਦਿੱਤੀ ਹੈ। ਦੱਸ ਦੇਈਏ ਕਿ ਕਾਂਗਰਸੀ ਉਮੀਦਵਾਰ ਕਮਲੇਸ਼ ਠਾਕੁਰ ਦਾ ਮੁਕਾਬਲਾ ਭਾਜਪਾ ਦੇ ਹੁਸ਼ਿਆਰ ਸਿੰਘ ਨਾਲ ਹੋਵੇਗਾ। ਮੁੱਖ ਮੰਤਰੀ ਦੀ ਪਤਨੀ ਦਾ ਨਾਨਕਾ ਘਰ ਦੇਹਰਾ ਦੇ ਨਾਲ ਲੱਗਦੇ ਜਸਵਾਨ ਪਰਗਪੁਰ ਵਿੱਚ ਹੈ। ਇਸ ਤੋਂ ਪਹਿਲਾਂ ਕਮਲੇਸ਼ ਠਾਕੁਰ ਦੇ ਹਮੀਰਪੁਰ ਲੋਕ ਸਭਾ ਸੀਟ ਤੋਂ ਚੋਣ ਲੜਨ ਦੀ ਚਰਚਾ ਸੀ। ਦੂਜੇ ਪਾਸੇ ਕਾਂਗਰਸ ਵਲੋਂ ਸੋਮਵਾਰ ਨੂੰ ਨਾਲਾਗੜ੍ਹ ਅਤੇ ਹਮੀਰਪੁਰ ਤੋਂ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ।

Related posts

ਬਿਹਾਰ ਸਰਕਾਰ ਦਾ ਉਦੇਸ਼ ਗੰਨੇ ਦੀ ਖੇਤੀ ਤੇ ਖੰਡ ਉਦਯੋਗ ਨਾਲ ਕਿਸਾਨਾਂ ਦੀ ਆਮਦਨ ਵਧਾਉਣਾ ਹੈ।

admin

ਪੱਛਮੀ ਏਸ਼ੀਆ ਸੰਕਟ ‘ਤੇ ਸਰਕਾਰ ਵਲੋਂ ਰਾਜ ਸਭਾ ਵਿੱਚ ਜਾਣਕਾਰੀ ਮੁਹੱਈਆ ਕਰਵਾਈ

admin

ਟੀਮ ਇੰਡੀਆ ਨੇ ਨਿਊਜ਼ੀਲੈਂਡ ਨੂੰ ਟੀ-20 ਵਿਸ਼ਵ ਕੱਪ 2026 ‘ਚ ਹਰਾ ਕੇ ਕਾਇਮ ਕੀਤੇ ਕਈ ਨਵੇਂ ਰਿਕਾਰਡ

admin