Punjab

‘ਸੀ.ਐੱਮ. ਦੀ ਯੋਗਸ਼ਾਲਾ’ ਯੋਜਨਾ ਨੂੰ ਜਬਰਦਸਤ ਲੋਕ ਸਮਰਥਨ ਮਿਲਿਆ !

ਮੁੱਖ-ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਸੀ.ਐੱਮ. ਦੀ ਯੋਗਸ਼ਾਲਾ’ ਯੋਜਨਾ ਨੂੰ ਸੰਗਰੂਰ ਜ਼ਿਲ੍ਹੇ ਵਿੱਚ ਜਬਰਦਸਤ ਲੋਕ ਸਮਰਥਨ ਮਿਲ ਰਿਹਾ ਹੈ।
ਸੰਗਰੂਰ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਸੀ.ਐੱਮ. ਦੀ ਯੋਗਸ਼ਾਲਾ’ ਯੋਜਨਾ ਨੂੰ ਸੰਗਰੂਰ ਜ਼ਿਲ੍ਹੇ ਵਿੱਚ ਜਬਰਦਸਤ ਲੋਕ ਸਮਰਥਨ ਮਿਲ ਰਿਹਾ ਹੈ। ਜ਼ਿਲ੍ਹੇ ਦੀਆਂ ਸਾਰੀਆਂ ਸਬ-ਡਵੀਜ਼ਨਾਂ ਦੇ ਸ਼ਹਿਰੀ ਅਤੇ ਪਿੰਡਾਂ ਵਾਲੇ ਇਲਾਕਿਆਂ ਵਿੱਚ ਹਰ ਰੋਜ਼ ਯੋਗ ਟ੍ਰੇਨਿੰਗ ਕੈਂਪ ਲਾਏ ਜਾ ਰਹੇ ਹਨ, ਜਿਨ੍ਹਾਂ ਵਿੱਚ ਦਰਮਿਆਨੇ ਤੌਰ ਉੱਤੇ 7 ਤੋਂ 8 ਹਜ਼ਾਰ ਲੋਕ ਭਾਗ ਲੈ ਕੇ ਲਾਭ ਪ੍ਰਾਪਤ ਕਰ ਰਹੇ ਹਨ।
ਇਸ ਪ੍ਰੋਜੈਕਟ ਦੇ ਸੰਗਰੂਰ ਕੋਆਰਡੀਨੇਟਰ ਨਿਰਮਲ ਸਿੰਘ ਨੇ ਦੱਸਿਆ ਕਿ ਲੋਕਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਕੈਂਪ ਰਿਹਾਇਸ਼ੀ ਇਲਾਕਿਆਂ ਦੇ ਨੇੜਲੇ ਸਾਂਝੇ ਸਥਾਨਾਂ ‘ਤੇ ਲਾਏ ਜਾ ਰਹੇ ਹਨ। ਇਨ੍ਹਾਂ ਕੈਂਪਾਂ ਵਿੱਚ ਵੱਖ-ਵੱਖ ਉਮਰਾਂ ਦੇ ਲੋਕ ਵੱਡੀ ਗਿਣਤੀ ਵਿੱਚ ਭਾਗ ਲੈ ਕੇ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਹਾਸਲ ਕਰ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਸੁੱਖਮ ਵਿਆਯਮ, ਸਥੂਲ ਵਿਆਯਮ, ਆਸਨ, ਧਿਆਨ, ਪ੍ਰਾਣਾਯਾਮ ਆਦਿ ਰਾਹੀਂ ਸਰਵਾਈਕਲ, ਪਿੱਠ ਦਰਦ, ਚਿੰਤਾ, ਜੋੜਾਂ ਦੇ ਦਰਦ, ਮੋਟਾਪਾ, ਹਾਈ ਅਤੇ ਲੋ ਬਲੱਡ ਪ੍ਰੈਸ਼ਰ ਵਰਗੀਆਂ ਬਿਮਾਰੀਆਂ ਤੋਂ ਛੁਟਕਾਰਾ ਮਿਲ ਰਿਹਾ ਹੈ। ਨਿਰਮਲ ਸਿੰਘ ਨੇ ਇਹ ਵੀ ਦੱਸਿਆ ਕਿ ਇਹ ਯੋਗਸ਼ਾਲਾ ਸੰਗਰੂਰ ਦੇ ਨਾਲ-ਨਾਲ ਸੁਨਾਮ, ਲਹਿਰਾ, ਦਿਡ਼ਬਾ, ਮੂਨਕ, ਖਨੌਰੀ, ਭਵਾਨੀਗੜ੍ਹ ਅਤੇ ਧੂਰੀ ਵਿੱਚ ਵੀ ਚਲਾਈ ਜਾ ਰਹੀ ਹੈ।

Related posts

ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਨਾਲ ਪੰਜਾਬ ਪੁਲਿਸ ‘ਚ ਹੜਕੰਬ ਮਚ ਗਿਆ !

admin

ਹਾਈਕੋਰਟ ਵਲੋਂ ਨਸ਼ਾ ਐਕਟ ਅਧੀਨ ਘਰਾਂ ਅਤੇ ਦੁਕਾਨਾਂ ਢਾਹੁਣ ‘ਤੇ ਰੋਕ

admin

ਸ਼ਹੀਦੀ ਨਗਰ ਕੀਰਤਨ ਮੱਧ ਪ੍ਰਦੇਸ਼ ਤੋਂ ਅਗਲੇ ਪੜਾਅ ਰਾਜਿਸਥਾਨ ਲਈ ਰਵਾਨਾ

admin