India

ਸੀ.ਬੀ.ਆਈ. ਨੇ ਕੇ.ਕਵਿਤਾ ਨੂੰ ਕੀਤਾ ਗਿ੍ਰਫ਼ਤਾਰ ਪਹਿਲਾਂ ਈਡੀ ਨੇ ਕੀਤਾ ਸੀ ਗਿ੍ਰਫ਼ਤਾਰ

ਨਵੀਂ ਦਿੱਲੀ – ਦਿੱਲੀ ਦੇ ਕਥਿਤ ਸ਼ਰਾਬ ਘੁਟਾਲੇ ਮਾਮਲੇ ਵਿੱਚ ਕੇਂਦਰੀ ਜਾਂਚ ਏਜੰਸੀ ਸੀਬੀਆਈ ਨੇ ਬੀਆਰਐਸ ਆਗੂ ਕੇ. ਕਵਿਤਾ ਨੂੰ ਗਿ੍ਰਫ਼ਤਾਰ ਕੀਤਾ ਹੈ।
ਉਹ ਇਸ ਸਮੇਂ ਈਡੀ ਮਾਮਲੇ ਵਿੱਚ ਨਿਆਂਇਕ ਹਿਰਾਸਤ ਵਿੱਚ ਹੈ। ਤੁਹਾਨੂੰ ਦੱਸ ਦੇਈਏ ਕਿ ਕੇ ਕਵਿਤਾ ਨੂੰ ਈਡੀ ਦੀ ਟੀਮ ਨੇ ਪਿਛਲੇ ਮਹੀਨੇ ਹੀ ਹੈਦਰਾਬਾਦ ਸਥਿਤ ਉਨ੍ਹਾਂ ਦੇ ਘਰ ਤੋਂ ਗਿ੍ਰਫਤਾਰ ਕੀਤਾ ਸੀ।ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਗਿ੍ਰਫ਼ਤਾਰ ਭਾਰਤੀ ਰਾਸ਼ਟਰ ਸਮਿਤੀ (ਬੀਆਰਐਸ ) ਨੇਤਾ ਅਤੇ ਤੇਲੰਗਾਨਾ ਦੇ ਸਾਬਕਾ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਓ ਦੀ ਬੇਟੀ ਕੇ. ਕਵਿਤਾ ਨੂੰ ਅਦਾਲਤ ਤੋਂ ਵੀ ਰਾਹਤ ਨਹੀਂ ਮਿਲ ਰਹੀ ਹੈ।
ਸੋਮਵਾਰ ਨੂੰ ਰੂਜ਼ ਐਵੇਨਿਊ ਕੋਰਟ ਨੇ ਉਸ ਦੀ ਅੰਤਰਿਮ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਸੀ।ਕਵਿਤਾ ਨੇ ਆਪਣੇ 16 ਸਾਲ ਦੇ ਬੇਟੇ ਦੇ ਚੱਲ ਰਹੇ ਇਮਤਿਹਾਨਾਂ ਦਾ ਹਵਾਲਾ ਦਿੰਦੇ ਹੋਏ ਅੰਤਰਿਮ ਜ਼ਮਾਨਤ ਦੀ ਮੰਗ ਕੀਤੀ ਸੀ।

Related posts

ਭਾਰਤ ਦਾ ਇਲੈਕਟ੍ਰਾਨਿਕਸ ਨਿਰਮਾਣ ਦੇਸ਼ ਦਾ ਤੀਜਾ ਸਭ ਤੋਂ ਵੱਡਾ ਨਿਰਯਾਤ ਬਣ ਗਿਆ

admin

FIH ਮਹਿਲਾ ਨੇਸ਼ਨਜ਼ ਕੱਪ : ਭਾਰਤੀ ਹਾਕੀ ਟੀਮ ਲਗਾਤਾਰ ਤੀਜੀ ਜਿੱਤ ਨਾਲ ਸੈਮੀਫਾਈਨਲ ਵਿੱਚ ਪੁੱਜੀ

admin

ਮਹਿਲਾ ਟੀ-20 ਵਿਸ਼ਵ ਕੱਪ : ਭਾਰਤ ਨੇ ਨੀਦਰਲੈਂਡ ਨੂੰ ਹਰਾਇਆ

admin