ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਦਾ ਕੋਰੋਨਾ ਟੈਸਟ ਪਾਜ਼ੇਟਿਵ ਆਇਆ ਹੈ। ਉਨ੍ਹਾਂ ਨੇ ਆਪਣੇ ਆਪ ਨੂੰ ਘਰ ਵਿੱਚ ਇਕਾਂਤਵਾਸ ਕਰ ਲਿਆ ਹੈ। ਢੀਂਡਸਾ ਨੇ ਬੀਤੇ ਦਿਨੀ ਆਪਣੇ ਸੰਪਰਕ ਵਿੱਚ ਆਉਣ ਵਾਲੇ ਸਮੂਹ ਆਗੂਆਂ ਤੇ ਵਰਕਰ ਸਾਹਿਬਾਨ ਨੂੰ ਆਪਣਾ ਕੋਰੋਨਾ ਟੈਸਟ ਜ਼ਰੂਰ ਕਰਵਾਉਣ ਦੀ ਅਪੀਲ ਕੀਤੀ ਹੈ। ਜ਼ਿਕਰਯੋਗ ਹੈ ਕਿ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿ਼ਰੋਜ਼ਪੁਰ ਵਿਖੇ ਹੋ ਰਹੀ ਰੈਲੀ ‘ਚ ਸੁਖਦੇਵ ਸਿੰਘ ਢੀਂਡਸਾ ਨੇ ਉਚੇਚੇ ਤੌਰ `ਤੇ ਪਹੁੰਚਣਾ ਸੀ। ਇਸ ਸਬੰਧੀ ਰੈਲੀ ਵਿੱਚ ਸ਼ਾਮਿਲ ਹੋਣ ਤੋਂ ਪਹਿਲਾਂ ਕੋਰੋਨਾ ਟੈਸਟ ਕਰਵਾਉਣਾ ਲਾਜ਼ਮੀ ਕੀਤਾ ਗਿਆ ਸੀ।
previous post