Punjab

ਸੁਖਦੇਵ ਸਿੰਘ ਢੀਂਡਸਾ ਕੋਰੋਨਾ ਪਾਜ਼ੇਟਿਵ, ਖ਼ੁਦ ਨੂੰ ਕੀਤਾ ਆਈਸੋਲੇਟ

ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਦਾ ਕੋਰੋਨਾ ਟੈਸਟ ਪਾਜ਼ੇਟਿਵ ਆਇਆ ਹੈ। ਉਨ੍ਹਾਂ ਨੇ ਆਪਣੇ ਆਪ ਨੂੰ ਘਰ ਵਿੱਚ ਇਕਾਂਤਵਾਸ ਕਰ ਲਿਆ ਹੈ। ਢੀਂਡਸਾ ਨੇ ਬੀਤੇ ਦਿਨੀ ਆਪਣੇ ਸੰਪਰਕ ਵਿੱਚ ਆਉਣ ਵਾਲੇ ਸਮੂਹ ਆਗੂਆਂ ਤੇ ਵਰਕਰ ਸਾਹਿਬਾਨ ਨੂੰ ਆਪਣਾ ਕੋਰੋਨਾ ਟੈਸਟ ਜ਼ਰੂਰ ਕਰਵਾਉਣ ਦੀ ਅਪੀਲ ਕੀਤੀ ਹੈ। ਜ਼ਿਕਰਯੋਗ ਹੈ ਕਿ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿ਼ਰੋਜ਼ਪੁਰ ਵਿਖੇ ਹੋ ਰਹੀ ਰੈਲੀ ‘ਚ ਸੁਖਦੇਵ ਸਿੰਘ ਢੀਂਡਸਾ ਨੇ ਉਚੇਚੇ ਤੌਰ `ਤੇ ਪਹੁੰਚਣਾ ਸੀ। ਇਸ ਸਬੰਧੀ ਰੈਲੀ ਵਿੱਚ ਸ਼ਾਮਿਲ ਹੋਣ ਤੋਂ ਪਹਿਲਾਂ ਕੋਰੋਨਾ ਟੈਸਟ ਕਰਵਾਉਣਾ ਲਾਜ਼ਮੀ ਕੀਤਾ ਗਿਆ ਸੀ।

Related posts

ਸਪੀਕਰ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ‘ਤੇ ਸ਼ਰਧਾਂਜਲੀ ਭੇਟ

Bunty

ਕੇਂਦਰੀ ਮੰਤਰੀ ਗਡਕਰੀ ਵੱਲੋਂ ਅੰਮ੍ਰਿਤਸਰ ‘ਚ ਪਿਲਰਾਂ ਵਾਲੇ ਪੁਲ ਬਨਾਉਣ ਦਾ ਐਲਾਨ

Bunty

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ 10 ਜਨਵਰੀ ਨੂੰ ਆਰੰਭ ਹੋਵੇਗਾ ‘ਆਪੇ ਗੁਰੁ ਚੇਲਾ’ ਨਗਰ ਕੀਰਤਨ

Bunty