Breaking NewsLatest NewsPunjab

ਸੁਖਨਾ ਝੀਲ ’ਚ ਪਾਣੀ ਖਤਰੇ ਦੇ ਨਿਸ਼ਾਨ ’ਤੇ, ਫਲੱਡ ਗੇਟ ਖੋਲ੍ਹਿਆ

ਸੁਖਨਾ ਝੀਲ।

ਚੰਡੀਗੜ੍ਹ – ਚੰਡੀਗੜ੍ਹ ਵਿੱਚ ਪਿਛਲੇ ਕੁਝ ਦਿਨਾਂ ਤੋਂ ਮੌਸਮ ਸਾਫ ਰਹਿਣ ਦੇ ਬਾਵਜੂਦ ਨੇੜਲੇ ਪਹਾੜੀ ਇਲਾਕਿਆਂ ਵਿੱਚ ਹੋ ਰਹੀ ਭਾਰੀ ਬਾਰਿਸ਼ ਕਾਰਨ ਸੁਖਨਾ ਝੀਲ ਵਿੱਚ ਪਾਣੀ ਦਾ ਪੱਧਰ ਤੇਜ਼ੀ ਨਾਲ ਵਧ ਗਿਆ ਹੈ। ਪਾਣੀ ਖਤਰੇ ਦੇ ਨਿਸ਼ਾਨ ਤੱਕ ਪਹੁੰਚਣ ਤੋਂ ਬਾਅਦ ਯੂਟੀ ਪ੍ਰਸ਼ਾਸਨ ਨੇ ਐਤਵਾਰ ਰਾਤ 8.30 ਵਜੇ ਸੁਖਨਾ ਝੀਲ ਦਾ ਇੱਕ ਫਲੱਡ ਗੇਟ ਖੋਲ੍ਹ ਦਿੱਤਾ। ਜਾਣਕਾਰੀ ਮੁਤਾਬਕ ਪਿਛਲੇ ਕੁਝ ਦਿਨਾਂ ਤੋਂ ਝੀਲ ਵਿੱਚ ਪਾਣੀ ਦਾ ਪੱਧਰ ਲਗਭਗ 1160-61 ਫੁੱਟ ਦੇ ਆਸ-ਪਾਸ ਸੀ। ਐਤਵਾਰ ਨੂੰ ਪਾਣੀ ਦਾ ਪੱਧਰ ਅਚਾਨਕ ਵਧ ਕੇ 1162.95 ਫੁੱਟ ਦੇ ਖਤਰੇ ਦੇ ਨਿਸ਼ਾਨ ’ਤੇ ਪਹੁੰਚ ਗਿਆ। ਇਸ ਤੋਂ ਬਾਅਦ ਪ੍ਰਸ਼ਾਸਨ ਨੇ ਹੜ੍ਹ ਦਾ ਸਾਇਰਨ ਵਜਾ ਕੇ ਆਲੇ-ਦੁਆਲੇ ਦੇ ਲੋਕਾਂ ਨੂੰ ਚੌਕਸ ਕੀਤਾ। ਪ੍ਰਸ਼ਾਸਨ ਨੇ ਤਿੰਨ ਫਲੱਡ ਗੇਟਾਂ ਵਿੱਚੋਂ ਇੱਕ ਗੇਟ ਨੂੰ ਲਗਭਗ 3 ਇੰਚ ਖੋਲ੍ਹਿਆ ਹੈ, ਤਾਂ ਜੋ ਝੀਲ ਵਿੱਚ ਵਧ ਰਹੇ ਪਾਣੀ ਨੂੰ ਬਾਹਰ ਕੱਢਿਆ ਜਾ ਸਕੇ।

ਫਲੱਡ ਗੇਟ ਖੋਲ੍ਹਣ ਤੋਂ ਬਾਅਦ ਪ੍ਰਸ਼ਾਸਨ ਨੇ ਸੁਖਨਾ ਚੋਅ ਨਾਲ ਜੁੜੇ ਕਈ ਇਲਾਕਿਆਂ ਵਿੱਚ ਨਿਗਰਾਨੀ ਵਧਾ ਦਿੱਤੀ ਹੈ। ਗੋਲਫ ਕਲੱਬ ਤੋਂ ਕਿਸ਼ਨਗੜ੍ਹ ਜਾਣ ਵਾਲੀ ਸੜਕ, ਬਾਪੂ ਧਾਮ ਕਲੋਨੀ ਤੋਂ ਮਨੀਮਾਜਰਾ ਜਾਣ ਵਾਲੀ ਸੜਕ ਅਤੇ ਇੰਡਸਟਰੀਅਲ ਏਰੀਆ ਫੇਜ਼-1 ਵਿੱਚ ਸੁਖਨਾ ਚੋਅ ’ਤੇ ਬਣੇ ਪੁਲ ’ਤੇ ਖਾਸ ਚੌਕਸੀ ਰੱਖੀ ਜਾ ਰਹੀ ਹੈ। ਸੁਖਨਾ ਝੀਲ ਦੇ ਆਲੇ-ਦੁਆਲੇ ਰਹਿਣ ਵਾਲੇ ਲੋਕਾਂ ਵਿੱਚ ਵੀ ਫਲੱਡ ਗੇਟ ਖੁੱਲ੍ਹਣ ਤੋਂ ਬਾਅਦ ਚਿੰਤਾ ਦਾ ਮਾਹੌਲ ਬਣ ਗਿਆ ਹੈ। ਯੂਟੀ ਪ੍ਰਸ਼ਾਸਨ ਨੇ ਲੋਕਾਂ ਨੂੰ ਸਾਵਧਾਨ ਰਹਿਣ ਅਤੇ ਪ੍ਰਸ਼ਾਸਨ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ।
ਪਾਣੀ ਛੱਡੇ ਜਾਣ ਦੇ ਮੱਦੇਨਜ਼ਰ ਮੁਹਾਲੀ ਪ੍ਰਸ਼ਾਸਨ ਰਾਹੀਂ ਬਲਟਾਣਾ ਅਤੇ ਜ਼ੀਰਕਪੁਰ ਦੇ ਲੋਕਾਂ ਨੂੰ ਵੀ ਚੌਕਸ ਰਹਿਣ ਲਈ ਕਿਹਾ ਗਿਆ ਹੈ। ਇਸ ਦੇ ਨਾਲ ਹੀ ਪੰਚਕੂਲਾ ਪ੍ਰਸ਼ਾਸਨ ਨੂੰ ਵੀ ਅਲਰਟ ਜਾਰੀ ਕੀਤਾ ਗਿਆ ਹੈ। ਪ੍ਰਸ਼ਾਸਨਿਕ ਅਧਿਕਾਰੀਆਂ ਮੁਤਾਬਕ ਹਿਮਾਚਲ ਪ੍ਰਦੇਸ਼ ਵਿੱਚ ਹੋ ਰਹੀ ਬਾਰਿਸ਼ ਕਾਰਨ ਸੁਖਨਾ ਝੀਲ ਵਿੱਚ ਪਾਣੀ ਦੀ ਆਮਦ ਲਗਾਤਾਰ ਵਧ ਰਹੀ ਹੈ। ਜਦੋਂ ਤੱਕ ਝੀਲ ਵਿੱਚ ਪਾਣੀ ਆਉਣ ਦੀ ਰਫ਼ਤਾਰ ਘੱਟ ਨਹੀਂ ਹੁੰਦੀ, ਫਲੱਡ ਗੇਟ ਖੁੱਲ੍ਹਾ ਰੱਖਿਆ ਜਾਵੇਗਾ। ਅਧਿਕਾਰੀਆਂ ਨੇ ਦੱਸਿਆ ਕਿ ਸੁਖਨਾ ਝੀਲ ’ਤੇ 24 ਘੰਟੇ ਨਿਗਰਾਨੀ ਕੀਤੀ ਜਾ ਰਹੀ ਹੈ। ਜੇਕਰ ਪਾਣੀ ਦਾ ਪੱਧਰ ਹੋਰ ਵਧਦਾ ਹੈ ਤਾਂ ਸਥਿਤੀ ਨੂੰ ਦੇਖਦੇ ਹੋਏ ਹੋਰ ਫਲੱਡ ਗੇਟ ਖੋਲ੍ਹਣ ਦਾ ਫੈਸਲਾ ਵੀ ਲਿਆ ਜਾ ਸਕਦਾ ਹੈ।

Related posts

ਪੰਜਾਬ ਪੁਲਿਸ ਨੇ ਸੰਖੇਪ ਮੁੱਠਭੇੜ ਤੋਂ ਬਾਅਦ ਗੈਂਗਸਟਰ ਹੈਰੀ ਚੱਠਾ ਦੇ ਜ਼ਬਰਨ ਵਸੂਲੀ ਰੈਕਿਟ ਦਾ ਕੀਤਾ ਪਰਦਾਫਾਸ਼

Bunty

ਹਲਕਾ ਭੁਲੱਥ ਦੇ 4000 ਤੋਂ ਜਿਆਦਾ ਦਿਹਾੜੀਦਾਰਾਂ, ਬੇਜ਼ਮੀਨੇ ਅਤੇ ਛੋਟੇ ਦੁਕਾਨਦਾਰਾਂ ਦੇ 6 ਕਰੋੜ ਰੁਪਏ ਦੇ ਕਰਜੇ ਮਾਫ਼ – ਖਹਿਰਾ

Bunty

ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਦੀ ਬਦਨਾਮੀ ਕੀਤੀ – ਐਡਵੋਕੇਟ ਹਰਜਿੰਦਰ ਸਿੰਘ ਧਾਮੀ

admin