India

ਸੁਖਪਾਲ ਖਹਿਰਾ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ, ਜ਼ਮਾਨਤ ਰੱਦ ਕਰਨ ਤੋਂ ਕੀਤਾ ਇਨਕਾਰ

ਨਵੀਂ ਦਿੱਲੀ –  ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਦਸਅਸਲ ਸੁਪਰੀਮ ਕੋਰਟ ਨੇ ਨਸ਼ੀਲੇ ਪਦਾਰਥਾਂ ਨਾਲ ਸਬੰਧਿਤ ਕੇਸ ’ਚ ਖਹਿਰਾ ਨੂੰ ਮਿਲੀ ਜ਼ਮਾਨਤ ਰੱਦ ਕਰਨ ਤੋਂ ਇਨਕਾਰ ਕਰ ਦਿੱਤਾ ਹੈ ਅਤੇ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਹੈ। ਜਾਣਕਾਰੀ ਮੁਤਾਬਕ ਪੰਜਾਬ ਸਰਕਾਰ ਨੇ ਸੁਖਪਾਲ ਖਹਿਰਾ ਦੀ ਜ਼ਮਾਨਤ ਰੱਦ ਕਰਨ ਦੀ ਮੰਗ ਕੀਤੀ ਸੀ। ਸਰਕਾਰ ਦਾ ਕਹਿਣਾ ਸੀ ਸੁਖਪਾਲ ਸਿੰਘ ਖਹਿਰਾ ਮਾਮਲੇ ਨੂੰ ਪ੍ਰਭਾਵਿਤ ਕਰ ਸਕਦੇ ਹਨ।
ਦੱਸ ਦੇਈਏ ਕਿ ਸੁਖਪਾਲ ਖਹਿਰਾ ਬੇਸ਼ੱਕ ਜ਼ਮਾਨਤ ’ਤੇ ਜੇਲ੍ਹ ਤੋਂ ਬਾਹਰ ਆ ਗਏ ਹਨ ਪਰ ਪੰਜਾਬ ਸਰਕਾਰ ਨੇ ਉਨ੍ਹਾਂ ਦੀ ਜ਼ਮਾਨਤ ਰੱਦ ਕਰਵਾਉਣ ਲਈ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਸਰਕਾਰ ਵੱਲੋਂ ਸੁਪਰੀਮ ਕੋਰਟ ਤੱਕ ਪਹੁੰਚ ਕਰਨ ਤੋਂ ਬਾਅਦ ਸੁਖਪਾਲ ਖਹਿਰਾ ਵੱਲੋਂ ਕੈਵੀਏਟ ਫਾਈਲ ਦਾਖ਼ਲ ਕੀਤੀ ਗਈ ਹੈ। ਹਾਲਾਂਕਿ ਪੰਜਾਬ ਸਰਕਾਰ ਨੇ ਇਸ ਦਾ ਵਿਰੋਧ ਕੀਤਾ ਸੀ। ਉਨ੍ਹਾਂ ਦੇ ਪੁੱਤਰ ਐਡਵੋਕੇਟ ਮਹਿਤਾਬ ਖਹਿਰਾ ਨੇ ਦੱਸਿਆ ਸੀ ਕਿ ਇਸ ਮਾਮਲੇ ਦੀ ਸੁਣਵਾਈ ਵੀਰਵਾਰ ਨੂੰ ਹੋਵੇਗੀ। ਜਿਸ ਤੋਂ ਬਾਅਦ ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਦੀ ਪਟੀਸ਼ਨ ਰੱਦ ਕਰਦਿਆਂ ਸੁਖਪਾਲ ਖਹਿਰਾ ਨੂੰ ਰਾਹਤ ਦਿੱਤੀ ਗਈ ਹੈ।

Related posts

‘ਫਿਟ ਇੰਡੀਆ’ ਤਹਿਤ ਸਿਹਤ ਅਤੇ ਤੰਦਰੁਸਤੀ ਸਬੰਧੀ ਵਿਸ਼ੇਸ਼ ਪ੍ਰੋਗਰਾਮ ਆਯੋਜਿਤ !

admin

ਜਮਸ਼ੇਦਪੁਰ ‘ਚ ਹਰ ਰੋਜ਼ ਖ਼ੁਦਕੁਸ਼ੀ, ਪਿਛਲੇ 10 ਦਿਨਾਂ ‘ਚ 9 ਲੋਕਾਂ ਨੇ ਦਿੱਤੀ ਜਾਨ

Bunty

355ਵੇਂ ਪ੍ਰਕਾਸ਼ ਪੁਰਬ ’ਤੇ ਪਟਨਾ ਸਾਹਿਬ ਆ ਸਕਦੇ ਹਨ ਅਮਿਤ ਸ਼ਾਹ

Bunty