Punjab

ਸੁਖਪਾਲ ਸਿੰਘ ਖਹਿਰਾ ਦਾ ਵਿਧਾਨ ਸਭਾ ਸੈਕਟਰੀਏਟ ਵੱਲੋਂ ਅਸਤੀਫ਼ਾ ਪ੍ਰਵਾਨ

ਚੰਡੀਗੜ੍ਹ – ਵਿਧਾਨ ਸਭਾ ਹਲਕਾ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਦਾ ਅਸਤੀਫ਼ਾ ਵਿਧਾਨ ਸਭਾ ਸੈਕਟਰੀਏਟ ਨੇ ਮਨਜ਼ੂਰ ਕਰ ਲਿਆ ਹੈ। ਪੰਜਾਬ ਵਿਧਾਨ ਸਭਾ ਸੈਕਟਰੀਏਟ ਵੱਲੋਂ ਇਸ ਸਬੰਧੀ ਇਕ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ। ਸੁਖਪਾਲ ਸਿੰਘ ਖਹਿਰਾ ਕਾਂਗਰਸ ਵਿੱਚ ਸ਼ਾਮਲ ਹੋਣ ‘ਤੇ ਵਿਧਾਇਕ ਦੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਸੀ। ਜ਼ਿਕਰਯੋਗ ਹੈ ਕਿ ਸੁਖਪਾਲ ਸਿੰਘ ਖਹਿਰਾ ਨੇ 2017 ਦੀਆਂ ਵਿਧਾਨ ਸਭਾ ਚੋਣਾਂ ’ਚ ਆਮ ਆਦਮੀ ਪਾਰਟੀ ਦੀ ਟਿਕਟ ‘ਤੇ ਵਿਧਾਨ ਸਭਾ ਹਲਕਾ ਭੁਲੱਥ ਤੋਂ ਚੋਣ ਲੜੀ ਅਤੇ ਜਿੱਤ ਪ੍ਰਾਪਤ ਕੀਤੀ ਸੀ। ਇਸ ਤੋਂ ਕੁਝ ਦੇਰ ਬਾਅਦ ਪਾਰਟੀ ਨਾਲ ਮੱਤਭੇਦ ਹੋ ਗਏ ਸਨ। ਉਸ ਤੋਂ ਬਾਅਦ ਉਨ੍ਹਾਂ ਨੇ ਪੰਜਾਬ ਏਕਤਾ ਪਾਰਟੀ ਬਣਾ ਕੇ ਲੋਕ ਸਭਾ ਹਲਕਾ ਬਠਿੰਡਾ ਤੋਂ ਐੱਮਪੀ ਦੀ ਚੋਣ ਵੀ ਲੜੀ ਸੀ ਪਰ ਉਹ ਜਿੱਤ ਹਾਸਲ ਨਹੀਂ ਕਰ ਸਕੇ। ਉਸ ਤੋਂ ਬਾਅਦ ਉਹ ਕਾਂਗਰਸ ’ਚ ਸ਼ਾਮਲ ਹੋ ਗਏ ਸਨ।

Related posts

ਮਜੀਠੀਆ ‘ਤੇ FIR ਤੋਂ ਬਾਅਦ ਬੋਲੇ ਸਿੱਧੂ

Bunty

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਆਮ ਆਦਮੀ ਕਲੀਨਿਕਾਂ ਨੂੰ ਮਿਲੀ ਆਲਮੀ ਮਾਨਤਾ

Bunty

ਨਸ਼ੇ ਦੇ ਵੱਡੇ ਮਗਰਮੱਛਾਂ ਦੀ ਸਰਪ੍ਰਸਤੀ ਕਰ ਰਿਹੈ ਕੇਂਦਰ : ਰੰਧਾਵਾ

Bunty