Punjab

ਸੁਖਪਾਲ ਸਿੰਘ ਖਹਿਰਾ ਵਲੋਂ ਪੰਜਾਬ ’ਚ ਗੱਡੀਆਂ ਦੀ ਖਰੀਦ ‘ਤੇ ਸਰਕਾਰ ਨੂੰ ਸਵਾਲ !

ਸੁਖਪਾਲ ਸਿੰਘ ਖਹਿਰਾ, ਕਾਂਗਰਸ ਵਿਧਾਇਕ ਹਲਕਾ ਭੁਲੱਥ।

ਪੰਜਾਬ ’ਚ ਗੱਡੀਆਂ ਦੀ ਖਰੀਦ ਨੂੰ ਲੈ ਕੇ ਸਿਆਸਤ ਭਖ ਚੁੱਕੀ ਹੈ ਅਤੇ  ਵਿਰੋਧੀ ਪਾਰਟੀਆਂ ਦੇ ਆਗੂਆਂ ਵੱਲੋਂ ਮਾਨ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ। ਇਸੇ ਤਹਿਤ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਵੱਲੋਂ ਪੰਜਾਬ ਸਰਕਾਰ ਨੂੰ ਘੇਰਿਆ ਗਿਆ ਅਤੇ ਉਨ੍ਹਾਂ ਨੇ ਇਸ ਮਾਮਲੇ ’ਤੇ ਜਾਂਚ ਦੀ ਮੰਗ ਕੀਤੀ ਹੈ।

ਪੰਜਾਬ ਵਿਧਾਨ ਸਭਾ ਦੇ ਹਲਕਾ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਮਾਨ ਸਰਕਾਰ ਨੂੰ ਘੇਰਦੇ ਹੋਏ ਕਿਹਾ ਹੈ ਕਿ ਜੇਕਰ ਕੰਪਨੀ ਵੱਲੋਂ ਛੋਟ ਦਿੱਤੀ ਗਈ ਸੀ ਤਾਂ ਪੰਜਾਬ ਸਰਕਾਰ ਨੇ ਇਹ ਛੋਟ ਕਿਉਂ ਨਹੀਂ ਲਈ। ਜੇਕਰ ਸਰਕਾਰ ਨੇ ਛੋਟ ਲੈ ਲਈ ਹੁੰਦੀ ਤਾਂ 14.50 ਕਰੋੜ ਰੁਪਏ ਦੀ ਬਚਤ ਹੋਣੀ ਸੀ।

ਸੁਖਪਾਲ ਖਹਿਰਾ ਨੇ ਸਵਾਲ ਚੁੱਕਦੇ ਹੋਏ ਕਿਹਾ ਕਿ, ‘ਕੀ ਕਿਸੇ ਹੋਰ ਨੇ ਇਸ ਸੌਦੇ ਰਾਹੀਂ ਛੋਟ ਦੀ ਰਕਮ ਨਕਦ ’ਚ ਵਾਪਸ ਲਈ ਹੈ। ਮੈ ਡੀਜੀਪੀ ਪੰਜਾਬ ਨੂੰ ਇਸ ਸ਼ੱਕੀ ਤਰੀਕੇ ਨਾਲ ਹੋਈ ਖਰੀਦ ਦੀ ਜਾਂਚ ਕਰਨ ਦੀ ਮੰਗ ਕਰਦਾ ਹਾਂ। ਪੰਜਾਬ ਦੇ ਲੋਕਾਂ ਨੂੰ ਸੱਚਣ ਜਾਣਨ ਦਾ ਅਧਿਕਾਰ ਹੈ ਅਤੇ ਦੋਸ਼ੀਆਂ ਨੂੰ ਨਿਆਂ ਦੇ ਕਟਹਿਰੇ ’ਚ ਲਿਆਂਦਾ ਜਾਵੇ।’

Related posts

ਸ੍ਰੀ ਦਰਬਾਰ ਸਾਹਿਬ ਨੇੜਲੀਆਂ ਸਰਾਵਾਂ ਨੂੰ ਜੀ.ਐਸ.ਟੀ. ਦੇ ਘੇਰੇ ਵਿਚ ਲਿਆਉਣ ਦੇ ਫੈਸਲੇ ਨੂੰ ਭਾਰਤ ਸਰਕਾਰ ਤੁਰੰਤ ਵਾਪਸ ਲਵੇ-ਮੁੱਖ ਮੰਤਰੀ

Bunty

ਸਿੱਧੂੁ ਬੋਲੇ-ਦੇਸ਼ ‘ਚ ਲੋਕਤੰਤਰ ਨਾਂ ਦੀ ਕੋਈ ਚੀਜ਼ ਨਹੀਂ

Bunty

ਪੰਜਾਬ ਦੇ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਲਈ ਪੀ.ਐਸ.ਡੀ.ਐਮ. ਵੱਲੋਂ ਰੈਨਾ ਐਜੂਕੇਸ਼ਨ ਫਾਊਂਡੇਸ਼ਨ ਨਾਲ ਸਮਝੌਤਾ ਸਹੀਬੱਧ

Bunty