Punjab

ਸੁਖਬੀਰ ਬਾਦਲ ਨੇੇ ਲੰਬੀ ‘ਚ ਹੜ੍ਹ ਮਾਰੇ ਪਿੰਡਾਂ ਦਾ ਕੀਤਾ ਦੌਰਾ, ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਮੰਗ

ਸ੍ਰੀ ਮੁਕਤਸਰ ਸਾਹਿਬ – ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੰਬੀ ਵਿਚ ਹੜ੍ਹ ਮਾਰੇ ਪਿੰਡਾਂ ਦਾ ਦੌਰਾ ਕੀਤਾ। ਉਨ੍ਹਾਂ ਨੇ ਬਰਸਾਤਾਂ ਕਾਰਨ ਨਰਮੇ ਤੇ ਝੋਨੇ ਦੇ ਹੋਏ ਨੁਕਸਾਨ ਦਾ ਪਤਾ ਲਾਉਣ ਲਈ ਤੁਰੰਤ ਗਿਰਦਾਵਰੀ ਦੇ ਹੁਕਮ ਦੇਣ ਦੀ ਮੰਗ ਕੀਤੀ। ਸੁਖਬੀਰ ਨੇ ਮੰਗ ਕੀਤੀ ਕਿ ਜਿਨ੍ਹਾਂ ਦੇ ਘਰ ਡਿੱਗ ਗਏ ਹਨ, ਨੂੰ ਪੰਜਾਬ ਸਰਕਾਰ ਵੱਲੋਂ ਮੁਆਵਜ਼ਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਇਹ ਹੈਰਾਨੀ ਵਾਲੀ ਗੱਲ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਖੇਤਾਂ ਤੇ ਮਕਾਨਾਂ ਵਿੱਚੋਂ ਹੜ੍ਹਾਂ ਦਾ ਪਾਣੀ ਕੱਢਣ ਵਾਸਤੇ ਪ੍ਰਬੰਧ ਕਰਨ ਲਈ ਅਧਿਕਾਰੀਆਂ ਨੂੰ ਕੋਈ ਹਦਾਇਤਾਂ ਨਹੀਂ ਦਿੱਤੀਆਂ।

ਉਨ੍ਹਾਂ ਐਲਾਨ ਕੀਤਾ ਕਿ ਉਹ ਆਪਣੇ ਨਿੱਜੀ ਤੇ ਐੱਮਪੀ ਕੋਟੇ ਵਿੱਚੋਂ ਫੰਡ ਦੇਣਗੇ। ਸੁਖਬੀਰ ਨੇ ਪਾਰਟੀ ਵਰਕਰਾਂ ਨੂੰ ਕਿਹਾ ਕਿ ਉਹ ਪ੍ਰਭਾਵਤ ਪਿੰਡਾਂ ਵਿਚ ਕੀਟਨਾਸ਼ਕਾਂ ਦਾ ਿਛੜਕਾਅ ਕਰਨ ਤੇ ਦਵਾਈਆਂ ਵੰਡਣ। ਉਨ੍ਹਾਂ ਨੇ ਮਿੱਡਾ, ਲਾਲਬਾਈ, ਥਰਾਜਵਾਲਾ, ਪੱਕੀ ਟਿੱਬੀ, ਸਰਦਾਰ ਮੋਤਾ ਸਿੰਘ ਰਾਜਾ, ਬੋਧੀਵਾਲਾ ਖੜਕ ਸਿੰਘ, ਪੰਨੀਵਾਲਾ ਤੇ ਨਾਨਕਪੁਰਾ ਸਮੇਤ ਦਰਜਨ ਪਿੰਡਾਂ ਦਾ ਦੌਰਾ ਕੀਤਾ। ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਹਜ਼ਾਰਾਂ ਏਕੜ ਵਿਚ ਖੜ੍ਹੀਆਂ ਫ਼ਸਲਾਂ ਤਬਾਹ ਹੋ ਗਈਆਂ ਹਨ ਤੇ ਲੋਕ ਪਿਛਲੇ 15 ਦਿਨਾਂ ਤੋਂ ਸਰਕਾਰ ਤੋਂ ਰਾਹਤ ਦੀ ਉਡੀਕ ਕਰ ਰਹੇ ਹਨ। ਇਥੇ ਬਿਜਲੀ ਨਹੀਂ ਹੈ ਤੇ ਬਿਮਾਰੀਆਂ ਫੈਲ ਰਹੀਆਂ ਹਨ। ਉਨ੍ਹਾਂ ਨੇ ਮੌਜੂਦਾ ਸੰਕਟ ਲਈ ਪੰਜਾਬ ਸਰਕਾਰ ਨੂੰ ਦੋਸ਼ੀ ਠਹਿਰਾਇਆ ਤੇ ਕਿਹਾ ਕਿ ਮੌਨਸੂਨ ਦੀ ਆਮਦ ਤੋਂ ਪਹਿਲਾਂ ਡਰੇਨਾਂ ਦੀ ਸਫਾਈ ਵਾਸਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੋਈ ਯਤਨ ਨਹੀਂ ਕੀਤਾ ਤੇ ਲੋਕ ਇਹ ਸਭ ਕੁਝ ਸਮਝ ਰਹੇ ਹਨ। ਇਸ ਮੌਕੇ ਹੋਰ ਸੀਨੀਅਰ ਆਗੂ ਵੀ ਹਾਜ਼ਰ ਸਨ।

Related posts

ਭਾਰਤ-ਪਾਕਿਸਤਾਨ ਕਰਤਾਰਪੁਰ ਸਾਹਿਬ ਲਾਂਘਾ ਵੀ ਖੋਲ੍ਹਣ ਦੀ ਪਹਿਲਕਦਮੀ ਕਰਨ – ਜਥੇਦਾਰ ਗੜਗੱਜ

admin

ਬਿਕਰਮ ਮਜੀਠੀਆ ਦੀ ਅਗਾਊਂ ਜ਼ਮਾਨਤ ਮਾਮਲੇ ਦੀ ਸੁਣਵਾਈ 11 ਜੂਨ ਨੂੰ

admin

ਮਨਪ੍ਰੀਤ ਇਆਲੀ ਅਕਾਲ ਤਖਤ ਤੋਂ ਮਿਲੀ ਜਿੰਮੇਵਾਰੀ ਤੋਂ ਭਗੌੜਾ ਹੋਇਆ – ਵਡਾਲਾ, ਛੋਟੇਪੁਰ

admin