Punjab

ਸੁਖਬੀਰ ਬਾਦਲ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਕੀਤੇ ਵੱਡੇ ਐਲਾਨ

ਅਬੋਹਰ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਬੱਲੂਆਣਾ ਵਿਧਾਨ ਸਭਾ ਹਲਕੇ ਤੋਂ ਅਕਾਲੀ ਬਸਪਾ ਉਮੀਦਵਾਰ ਹਰਦੇਵ ਮੇਘ ਦੇ ਹੱਕ ਵਿਚ ਪ੍ਰਚਾਰ ਕੀਤਾ। ਇੱਥੇ ਉਨ੍ਹਾਂ ਵੱਲੋਂ ਵੱਖ ਵੱਖ ਰੈਲੀਆਂ ਨੂੰ ਸੰਬੋਧਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ਸੁਖਬੀਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬੀਆਂ ਦੀ ‘ਆਪ’ ਦੀ ਪਾਰਟੀ ਹੈ ਤੇ ਸੂਬੇ ਦਾ ਵਿਕਾਸ ਹਮੇਸ਼ਾ ਸ਼੍ਰੋਮਣੀ ਅਕਾਲੀ ਦਲ ਦੇ ਰਾਜ ਮੌਕੇ ਹੀ ਹੋਇਆ ਹੈ।

ਉਨ੍ਹਾਂ ਅਕਾਲੀ-ਬਸਪਾ ਸਰਕਾਰ ਬਣਨ ‘ਤੇ ਨੌਜਵਾਨਾਂ ਲਈ ਕਈ ਐਲਾਨ ਵੀ ਕੀਤੇ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਚ ਪੜ੍ਹਨ ਵਾਲੇ ਬੱਚਿਆਂ ਲਈ ਸਰਕਾਰੀ ਨੌਕਰੀਆਂ ਵਿੱਚ 33 ਫ਼ੀਸਦੀ ਰਾਖਵਾਂਕਰਨ ਹੋਵੇਗਾ। ਇਸ ਤੋਂ ਇਲਾਵਾ ਸਰਕਾਰੀ ਤੇ ਨਿੱਜੀ ਕਾਲਜਾਂ ਵਿੱਚ ਦਾਖ਼ਲੇ ਲਈ ਵੀ ਸਰਕਾਰੀ ਸਕੂਲਾਂ ਚ ਪੜ੍ਹਨ ਵਾਲੇ ਬੱਚਿਆਂ ਲਈ 33 ਫ਼ੀਸਦੀ ਰਾਖਵੀਆਂ ਸੀਟਾਂ ਹੋਣਗੀਆਂ। ਇਸ ਤੋਂ ਇਲਾਵਾ ਪੰਜ ਹਜ਼ਾਰ ਦੀ ਆਬਾਦੀ ਵਾਲੇ ਪਿੰਡਾਂ ਤੇ ਵੱਡੇ ਸਕੂਲ ਖੋਲ੍ਹੇ ਜਾਣਗੇ। ਇਸ ਦੌਰਾਨ ਉਨ੍ਹਾਂ ਨੇ ਹੋਰ ਵੀ ਕਈ ਵੱਡੇ ਐਲਾਨ ਕੀਤੇ। ਆਪਣੇ ਸੰਬੋਧਨ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਆਮ ਆਦਮੀ ਪਾਰਟੀ ਤੇ ਕਾਂਗਰਸ ਦੇ ਲੀਡਰਾਂ ਨੂੰ ਵੀ ਘੇਰਿਆ।

Related posts

ਹਾੜ੍ਹੀ ਦੇ ਸੀਜ਼ਨ ਦੌਰਾਨ ਪੰਜਾਬ ਦੇ ਕਿਸਾਨਾਂ ਨੂੰ ਮਿਆਰੀ ਖੇਤੀ ਉਤਪਾਦਾਂ ਦੀ ਸਪਲਾਈ ਯਕੀਨੀ ਬਣਾਉਣ ਲਈ ਪੰਜ ਫਲਾਇੰਗ ਸਕੁਐਡ ਟੀਮਾਂ ਗਠਿਤ

Bunty

ਸ਼੍ਰੋਮਣੀ ਕਮੇਟੀ ਵੱਲੋਂ ਪ੍ਰਕਾਸ਼ ਪੁਰਬ ਮਨਾਉਣ ਲਈ ਭਲਕੇ 25 ਨਵੰਬਰ ਨੂੰ ਪਾਕਿਸਤਾਨ ਜਾਵੇਗਾ ਜਥਾ ਦਫ਼ਤਰ ਸ਼੍ਰੋਮਣੀ ਕਮੇਟੀ ਵਿਖੇ ਸ਼ਰਧਾਲੂਆਂ ਨੂੰ ਵੀਜਾ ਲੱਗੇ ਪਾਸਪੋਰਟ ਵੰਡੇ

Bunty

ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤੇ ਮਿਲਕ ਪਲਾਂਟ ਦੇ ਮੈਨੇਜਰ ਕੋਲੋਂ ਨਕਦੀ, ਸੋਨੇ ਦੇ ਗਹਿਣੇ, ਮਹਿੰਗੀਆਂ ਘੜੀਆਂ, ਜਾਇਦਾਦ ਦੇ ਦਸਤਾਵੇਜ਼ ਬਰਾਮਦ

Bunty