ਸਿਰਸਾ – ਵਿਧਾਨ ਸਭਾ ਚੋਣਾਂ ਦੇ ਨਤੀਜੇ 10 ਮਾਰਚ ਨੂੰ ਆਉਣੇ ਹਨ ਪਰ ਉਮੀਦਵਾਰਾਂ ਦੇ ਦਿਲਾਂ ਦੀਆਂ ਧੜਕਨਾਂ ਤੇਜ਼ ਹੁੰਦੀਆਂ ਜਾ ਰਹੀਆਂ ਹਨ। ਉਮੀਦਵਾਰਾਂ ਨੇ ਜਿੱਤ ਯਕੀਨੀ ਬਣਾਉਣ ਲਈ ਆਪੋ-ਆਪਣੇ ਧਾਰਮਿਕ ਸਥਾਨਾਂ ਦੇ ਦਰ ਮੱਲ੍ਹਣੇ ਸ਼ੁਰੂ ਕਰ ਦਿੱਤੇ ਹਨ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਹਰਿਆਣਾ ਦੇ ਜ਼ਿਲ੍ਹਾ ਸਿਰਸਾ ਵਿਖੇ ਸਥਿਤ, ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਪਾਵਨ ਚਰਨ ਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਚੋਰਮਾਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ।
ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਪਣੀ ਜਿੱਤ ਅਤੇ ਕਾਂਗਰਸ ਸਰਕਾਰ ਪੰਜਾਬ ‘ਚ ਦੁਬਾਰਾ ਬਣਾਉਣ ਲਈ ਗੁਹਾਟੀ ਸਥਿਤ ਮਾਂ ਕਾਮਖਿਆ ਦੇਵੀ ਦੇ ਮੰਦਰ ਪੁੱਜੇ ਸਨ।