Punjab

ਸੁਖਬੀਰ ਸਿੰਘ ਬਾਦਲ ਗੁਰਦੁਆਰਾ ਚੋਰਮਾਰ ਸਾਹਿਬ ਵਿਖੇ ਨਤਮਸਤਕ

ਸਿਰਸਾ  – ਵਿਧਾਨ ਸਭਾ ਚੋਣਾਂ ਦੇ ਨਤੀਜੇ 10 ਮਾਰਚ ਨੂੰ ਆਉਣੇ ਹਨ ਪਰ ਉਮੀਦਵਾਰਾਂ ਦੇ ਦਿਲਾਂ ਦੀਆਂ ਧੜਕਨਾਂ ਤੇਜ਼ ਹੁੰਦੀਆਂ ਜਾ ਰਹੀਆਂ ਹਨ। ਉਮੀਦਵਾਰਾਂ ਨੇ ਜਿੱਤ ਯਕੀਨੀ ਬਣਾਉਣ ਲਈ ਆਪੋ-ਆਪਣੇ ਧਾਰਮਿਕ ਸਥਾਨਾਂ ਦੇ ਦਰ ਮੱਲ੍ਹਣੇ ਸ਼ੁਰੂ ਕਰ ਦਿੱਤੇ ਹਨ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਹਰਿਆਣਾ ਦੇ ਜ਼ਿਲ੍ਹਾ ਸਿਰਸਾ ਵਿਖੇ ਸਥਿਤ, ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਪਾਵਨ ਚਰਨ ਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਚੋਰਮਾਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ।
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਫੇਸਬੁਕ ਸਫੇ ਉਤੇ ਇਸ ਦੀਆਂ ਤਸਵੀਰਾਂ ਸਾਝੀਆਂ ਕਰਦੇ ਹੋਏ ਲਿਖਿਆ ਹੈ, – ਹਰਿਆਣਾ ਦੇ ਜ਼ਿਲ੍ਹਾ ਸਿਰਸਾ ਵਿਖੇ ਸਥਿਤ, ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਪਾਵਨ ਚਰਨ ਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਚੋਰਮਾਰ ਸਾਹਿਬ ਵਿਖੇ ਦਰਸ਼ਨ ਕੀਤੇ। ਮੱਥਾ ਟੇਕਦੇ ਹੋਏ ਗੁਰੂ ਚਰਨਾਂ ‘ਚ ਸ਼੍ਰੋਮਣੀ ਅਕਾਲੀ ਦਲ ਅਤੇ ਪੰਜਾਬ ਦੀ ਚੜ੍ਹਦੀਕਲਾ ਦੀ ਅਰਦਾਸ ਕੀਤੀ।”
ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਪਣੀ ਜਿੱਤ ਅਤੇ ਕਾਂਗਰਸ ਸਰਕਾਰ ਪੰਜਾਬ ‘ਚ ਦੁਬਾਰਾ ਬਣਾਉਣ ਲਈ ਗੁਹਾਟੀ ਸਥਿਤ ਮਾਂ ਕਾਮਖਿਆ ਦੇਵੀ ਦੇ ਮੰਦਰ ਪੁੱਜੇ ਸਨ।

Related posts

ਪੰਜਾਬ ‘ਚ ਪਰਾਲੀ ਸਾੜਨ ਦੇ ਮਾਮਲਿਆਂ ‘ਚ 50 ਫੀਸਦੀ ਦੀ ਕਮੀ ਆਈ ਹੈ, ਸ਼ਾਇਦ ਕੇਂਦਰੀ ਮੰਤਰੀ ਹਰਦੀਪ ਪੁਰੀ ਨੂੰ ਨਹੀਂ ਪਤਾ, ਉਨ੍ਹਾਂ ਨੂੰ ਸ਼ਿਵਰਾਜ ਚੌਹਾਨ ਤੋਂ ਪੁੱਛਣਾ ਚਾਹੀਦਾ ਹੈ: ਕੰਗ

Bunty

ਪੰਜਾਬ ਨੂੰ ਵੀ ਹੋਰਨਾਂ ਸਰਹੱਦੀ ਰਾਜਾਂ ਵਾਂਗ ਵਿਸ਼ੇਸ਼ ਰਿਆਇਤੀ ਪੈਕੇਜ ਦਿੱਤਾ ਜਾਵੇ : ਮੁੱਖ-ਮੰਤਰੀ

admin

ਰਾਜਾ ਵੜਿੰਗ ਦਾ ਅਸਤੀਫ਼ਾ: ਪੰਜਾਬ ਕਾਂਗਰਸ ਦਾ ਕੌਣ ਹੋਵੇਗਾ ਅਗਲਾ ਪ੍ਰਧਾਨ ?

admin