Punjab

ਸੁਖਬੀਰ ਸਿੰਘ ਬਾਦਲ ’ਤੇ ਦੂਜੀ ਵਾਰ ਹਮਲੇ ਦੀ CBI ਜਾਂਚ ਹੋਵੇ – ਮਜੀਠੀਆ

ਬਿਕਰਮ ਸਿੰਘ ਮਜੀਠੀਆ, ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ।

ਅੰਮ੍ਰਿਤਸਰ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਦਰਸ਼ਨ ਦੀਦਾਰ ਕਰਨ ਦੌਰਾਨ ਇਕ ਵਿਅਕਤੀ ਵੱਲੋਂ ਹਮਲਾ ਕੀਤੇ ਜਾਣ ਦੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਨਿਖੇਧੀ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ’ਤੇ ਦੋ ਵਾਰ ਹਮਲਾ ਕੀਤਾ ਗਿਆ ਹੈ। ਗੁਰੂ ਸਾਹਿਬ ਦੀ ਕਿਰਪਾ ਨਾਲ ਸੁਖਬੀਰ ਸਿੰਘ ਬਾਦਲ ਸੁਰੱਖਿਅਤ ਹਨ। ਗੁਰੂ ਦਾ ਨਾਮ ਜਪਣ ਵਾਲਾ ਬੰਦਾ ਕਿਸੇ ’ਤੇ ਹਮਲਾ ਨਹੀਂ ਕਰ ਸਕਦਾ। ਉਨ੍ਹਾਂ ਨੇ ਆਪਣੀ ਗੱਲ ਜਾਰੀ ਰੱਖਦੇ ਹੋਏ ਕਿਹਾ ਕਿ ਜੇਕਰ ਪੁਲਿਸ ਨੇ ਪਹਿਲਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਹਮਲੇ ਦੀ ਸਹੀ ਕਾਰਵਾਈ ਕੀਤੀ ਹੁੰਦੀ ਤਾਂ ਅਜਿਹਾ ਨਾ ਹੁੰਦਾ। ਇਸ ਤੋਂ ਇਲਾਵਾ ਬਿਕਰਮ ਸਿੰਘ ਮਜੀਠੀਆ ਨੇ ਪੀਐੱਮ ਮੋਦੀ ਨੂੰ ਅਪੀਲ ਕੀਤੀ ਹੈ ਕਿ ਉਹ ਸਰਹੱਦੀ ਸੂਬਿਆਂ ਦੀ ਸੁਰੱਖਿਆ ’ਚ ਚੌਕਸੀ ਵਰਤੀ। ਨਾਲ ਹੀ ਉਨ੍ਹਾਂ ਨੇ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਸੀਬੀਆਈ ਦੀ ਜਾਂਚ ਕਰਵਾਈ ਜਾਵੇ।

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਚਿੰਤਾ ਪ੍ਰਗਟਾਈ ਕਿ ਸੁਖਬੀਰ ਬਾਦਲ ‘ਤੇ ਕਿਸੇ ਵੱਡੇ ਸਿੱਖ ਧਾਰਮਿਕ ਅਸਥਾਨ ਉੱਤੇ ਇਹ ਦੂਜਾ ਹਮਲਾ ਹੈ ਕਿਉਂਕਿ ਦਸੰਬਰ 2024 ਵਿੱਚ ਵੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਨਾਰਾਇਣ ਸਿੰਘ ਚੌੜਾ ਨੇ ਉਨ੍ਹਾਂ ‘ਤੇ ਗੋਲੀ ਚਲਾਈ ਸੀ। ਨਾਰਾਇਣ ਸਿੰਘ ਚੌੜਾ ਦੇ ਅਤਿਵਾਦੀ ਸੰਗਠਨ ਆਈ.ਐੱਸ.ਆਈ. (ISI) ਨਾਲ ਕਥਿਤ ਸਬੰਧ ਸਨ ਅਤੇ ਹਮਲੇ ਤੋਂ ਪਹਿਲਾਂ ਉਸ ਦੀਆਂ ਗਤੀਵਿਧੀਆਂ ‘ਤੇ ਗੰਭੀਰ ਸਵਾਲ ਖੜ੍ਹੇ ਹੋਏ ਸਨ। ਮਜੀਠੀਆ ਨੇ ਕਿਹਾ ਕਿ ਉਨ੍ਹਾਂ ਨੇ ਉਦੋਂ ਵੀ ਸੀ.ਸੀ.ਟੀ.ਵੀ. ਫੁਟੇਜ ਨੂੰ ਲੈ ਕੇ ਸਵਾਲ ਉਠਾਏ ਸਨ ਜਿਸ ਵਿੱਚ ਚੌੜਾ ਹਮਲੇ ਤੋਂ ਪਹਿਲਾਂ ਅੰਮ੍ਰਿਤਸਰ ਪੁਲੀਸ ਦੇ ਐੱਸ.ਪੀ. ਹਰਪਾਲ ਰੰਧਾਵਾ ਨਾਲ ਗੱਲਬਾਤ ਕਰ ਰਿਹਾ ਸੀ ਅਤੇ ਉਹ ਸਵਾਲ ਅੱਜ ਵੀ ਅਣਸੁਲਝੇ ਹਨ।

ਇਥੇ ਇਹ ਵੀ ਵਰਨਣਯੋਗ ਹੈ ਕਿ ਇਹ ਸੁਖਬੀਰ ਸਿੰਘ ਬਾਦਲ ’ਤੇ ਪਿਛਲੇ ਦੋ ਸਾਲਾਂ ਵਿੱਚ ਦੂਜਾ ਵੱਡਾ ਹਮਲਾ ਹੈ। 4 ਦਸੰਬਰ 2024 ਨੂੰ ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਵੀ ਉਨ੍ਹਾਂ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਹੋਈ ਸੀ। ਉਸ ਘਟਨਾ ਵਿੱਚ ਇੱਕ ਵਿਅਕਤੀ ਨੇ ਉਨ੍ਹਾਂ ਵੱਲ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ ਸੀ, ਪਰ ਗੋਲੀ ਉਨ੍ਹਾਂ ਨੂੰ ਨਹੀਂ ਲੱਗੀ। ਨਾਂਦੇੜ ਦੀ ਤਾਜ਼ਾ ਘਟਨਾ ਨੇ ਇੱਕ ਵਾਰ ਫਿਰ VIP ਸੁਰੱਖਿਆ ਅਤੇ ਧਾਰਮਿਕ ਸਥਾਨਾਂ ’ਤੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਪੁਲਿਸ ਦੀ ਜਾਂਚ ਤੋਂ ਬਾਅਦ ਹੀ ਹਮਲੇ ਦੇ ਪੂਰੇ ਕਾਰਨਾਂ ਅਤੇ ਹਮਲਾਵਰ ਦੇ ਮਕਸਦ ਬਾਰੇ ਸਪੱਸ਼ਟ ਜਾਣਕਾਰੀ ਸਾਹਮਣੇ ਆਉਣ ਦੀ ਉਮੀਦ ਹੈ।

Related posts

ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਅੱਗੇ ਕੱਪੜਿਆਂ ਦੀ ਮਸ਼ਹੂਰੀ ਕਰਨ ਵਾਲੀ ਪਾਕਿਸਤਾਨੀ ਔਰਤ ਨੇ ਮੰਗੀ ਮਾਫ਼ੀ

Bunty

ਪਾਵਰਕੌਮ ਤੇ ਟਰਾਂਸਕੋ ਪੈਨਸ਼ਨਰਜ਼ ਐਸੋ: ਵੱਲੋਂ 70 ਸਾਲਾ ਸਫ਼ਰ ਪੂਰਾ ਕਰਨ ਵਾਲੇ ਸਾਥੀਆਂ ਦਾ ਸਨਮਾਨ !

admin

ਜਥੇਦਾਰ ਦਾਦੂਵਾਲ ਦੀ ਕੇਜਰੀਵਾਲ ਸਰਕਾਰ ਨੂੰ ਚਿਤਾਵਨੀ

Bunty