Punjab

ਸੁਖਬੀਰ ਸਿੰਘ ਬਾਦਲ ਨੇ ਆਪਣੀ ਧਾਰਮਿਕ ਸਜ਼ਾ ਪੂਰੀ ਕੀਤੀ !

ਸ੍ਰੀ ਅਕਾਲ ਤਖ਼ਤ ਸਾਹਿਬ ਵਲੋ ਦਿੱਤੇ ਗਏ ਹੁਕਮ ਅਨੁਸਾਰ ਪੰਜਾਬ ਦੇ ਦੋ ਵਾਰ ਦੇ ਸਾਬਕਾ ਡਿਪਟੀ ਮੁੱਖ-ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਐਤਵਾਰ 8 ਦਸੰਬਰ ਨੂੰ ਫ਼ਤਹਿਗੜ੍ਹ ਸਾਹਿਬ ਦੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹੋਰਨਾਂ ਅਕਾਲੀ ਆਗੂਆਂ ਦੇ ਨਾਲ ਭਾਂਡੇ ਧੋਣ ਦੀ ਸੇਵਾ ਕਰਦੇ ਹੋਏ। (ਫੋਟੋ: ਏ ਐਨ ਆਈ)

ਸ੍ਰੀ ਮੁਕਤਸਰ ਸਾਹਿਬ – ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੇ ਸਮੇਤ ਹੋਰਨਾਂ ਆਗੂਆਂ ਨੂੰ ਸੁਣਾਈ ਗਈ ਧਾਰਮਿਕ ਸਜ਼ਾ ਵੀਰਵਾਰ ਨੂੰ ਮੁਕਤਸਰ ਦੇ ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਵਿਖੇ ਸੇਵਾ ਕਰਨ ਤੋਂ ਬਾਅਦ ਪੂਰੀ ਹੋ ਗਈ ਹੈ। ਆਪਣੀ ਸਜ਼ਾ ਦੇ ਆਖਰੀ ਪੜਾਅ ‘ਚ ਸੁਖਬੀਰ ਦੂਜੇ ਦਿਨ ਵੀਰਵਾਰ ਨੂੰ ਸਵੇਰੇ 9 ਵਜੇ ਗੁਰਦੁਆਰਾ ਸਾਹਿਬ ਪਹੁੰਚੇ। ਉਨ੍ਹਾਂ ਗੁਰਦੁਆਰਾ ਸਾਹਿਬ ਦੇ ਮੁੱਖ ਗੇਟ ’ਤੇ ਪਹਿਰੇਦਾਰ ਵਜੋਂ ਸੇਵਾ ਸ਼ੁਰੂ ਕੀਤੀ। ਹੱਥਾਂ ’ਚ ਬਰਛਾ ਫੜ ਕੇ ਉਹ ਇੱਕ ਘੰਟਾ ਪਹਿਰੇਦਾਰ ਵਜੋਂ ਸੇਵਾ ਕਰਦੇ ਰਹੇ। ਇਸ ਤੋਂ ਉਪਰੰਤ 10 ਤੋਂ 11 ਵਜੇ ਤੱਕ ਕੀਰਤਨ ਸਰਵਣ ਕੀਤਾ ਅਤੇ ਫਿਰ 11 ਤੋਂ 12 ਵਜੇ ਤੱਕ ਲੰਗਰ ਹਾਲ ’ਚ ਝੂਠੇ ਬਰਤਨ ਸਾਫ਼ ਕਰਨ ਦੀ ਸੇਵਾ ਨਿਭਾਈ।

ਸੁਖਬੀਰ ਬਾਦਲ ਦੀ ਸੁਰੱਖਿਆ ਦੇ ਮੱਦੇਨਜ਼ਰ ਅੱਜ ਦੂਜੇ ਦਿਨ ਵੀ ਭਾਰੀ ਗਿਣਤੀ ’ਚ ਪੁਲਿਸ ਫੋਰਸ ਤਾਇਨਾਤ ਰਹੀ। ਇਸ ਦੌਰਾਨ ਸੁਖਬੀਰ ਬਾਦਲ ਦੇ ਨਾਲ ਸ਼ੋ੍ਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ, ਸਾਬਕਾ ਕੈਬਨਿਟ ਮੰਤਰੀ ਦਲਜੀਤ ਸਿੰਘ ਚੀਮਾ, ਸੁੱਚਾ ਸਿੰਘ ਲੰਗਾਹ, ਗੁਲਜ਼ਾਰ ਸਿੰਘ ਰਣੀਕੇ, ਹੀਰਾ ਸਿੰਘ ਗਾਬੜੀਆ ਨੇ ਵੀ ਗੁਰਦੁਆਰਾ ਸਾਹਿਬ ’ਚ ਸੇਵਾ ਕੀਤੀ। ਇਸ ਦੌਰਾਨ ਅਕਾਲੀ ਦਲ ਦੀ ਸਥਾਨਕ ਲੀਡਰਸ਼ਿਪ ਅਕਾਲੀ ਦਲ ਦੇ ਮੁਕਤਸਰ ਤੋਂ ਸਾਬਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ, ਮਲੋਟ ਤੋਂ ਸਾਬਕਾ ਵਿਧਾਇਕ ਹਰਪ੍ਰੀਤ ਸਿੰਘ, ਜ਼ਿਲ੍ਹਾ ਪ੍ਰਧਾਨ ਪ੍ਰੀਤਇੰਦਰ ਸਿੰਘ ਸੰਮੇਵਾਲੀ, ਸਾਬਕਾ ਜਨਰਲ ਸਕੱਤਰ ਜਗਜੀਤ ਸਿੰਘ ਬਰਾੜ ਹਨੀ ਫੱਤਣਵਾਲਾ, ਸ਼ਹਿਰੀ ਜ਼ਿਲ੍ਹਾ ਪ੍ਰਧਾਨ ਮਨਜਿੰਦਰ ਸਿੰਘ ਬਿੱਟੂ ਅਤੇ ਹੋਰ ਸਥਾਨਕ ਆਗੂਆਂ ਨੇ ਵੀ ਸੇਵਾ ਕੀਤੀ।

ਦੂਜੇ ਦਿਨ ਵੀ ਸੁਖਬੀਰ ਬਾਦਲ ਦੇ ਸਮਰਥਕ ਵੱਡੀ ਗਿਣਤੀ ‘ਚ ਗੁਰਦੁਆਰਾ ਸਾਹਿਬ ਪਹੁੰਚੇ। ਸੁਖਬੀਰ ਬਾਦਲ ਕੋਲ ਜਾਣ ਲਈ ਲੋਕ ਉਤਾਵਲੇ ਸਨ ਪਰ ਪੁਲਿਸ ਫੋਰਸ ਦੇ ਸਖ਼ਤ ਪਹਿਰੇ ਦੌਰਾਨ ਕਿਸੇ ਨੂੰ ਅੱਗੇ ਨਹੀਂ ਜਾਣ ਦਿੱਤਾ ਗਿਆ।

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਖਬੀਰ ਬਾਦਲ ਸਮੇਤ ਹੋਰਨਾਂ ਅਕਾਲੀ ਆਗੂਆਂ ਨੂੰ ਸ੍ਰੀ ਮੁਕਤਸਰ ਸਾਹਿਬ ਸ੍ਰੀ ਦਰਬਾਰ ਸਾਹਿਬ ’ਚ ਦੋ ਦਿਨਾਂ ਦੀ ਧਾਰਮਿਕ ਸਜਾ ਲਗਾਈ ਗਈ ਸੀ ਜੋ ਵੀਰਵਾਰ ਨੂੰ ਪੂਰੀ ਹੋ ਗਈ ਹੈ। ਸੁਖਬੀਰ ਬਾਦਲ ਸਮੇਤ ਹੋਰ ਅਕਾਲੀ ਆਗੂ ਇੱਥੋਂ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਜਾ ਕੇ ਅਰਦਾਸ ਕਰਵਾਉਣਗੇ।

Related posts

INDIA’S GLOBAL SUPERSTAR BRINGS EPIC NEW TOUR, AURA 2025 TO AUSTRALIA & NEW ZEALAND FIRST EVER INDIAN ARTIST TO HEADLINE AUSTRALIAN STADIUMS

admin

ਸਾਡਾ ਉਦੇਸ਼ ਪੰਜਾਬ ਦੇ ਉਦਯੋਗਾਂ ਨੂੰ ਹਰ ਉਸ ਸਹੂਲਤ ਨਾਲ ਲੈਸ ਕਰਨਾ ਹੈ: ਸੰਜੀਵ ਅਰੋੜਾ

admin

ਅਹਿੰਸਾ ਦਿਵਸ ਵਜੋਂ 27 ਅਗਸਤ ਨੂੰ ਮੀਟ ਦੀਆਂ ਦੁਕਾਨਾਂ ਤੇ ਅਹਾਤੇ ਬੰਦ ਰੱਖਣ ਦੇ ਹੁਕਮ !

admin