Punjab

ਸੁਖਬੀਰ ਸਿੰਘ ਬਾਦਲ ਵੱਲੋਂ ਇਤਿਹਾਸਕ ਜਿੱਤ ਲਈ ਕਿਸਾਨਾਂ ਨੂੰ ਵਧਾਈ, ਵਾਪਸ ਘਰ ਪਰਤਣ ਦੇ ਫੈਸਲੇ ਦਾ ਕੀਤਾ ਸਵਾਗਤ

ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਸਾਨਾ ਨੂੰ ਆਪਣੀ ਇਤਿਹਾਸਕ ਜਿੱਤ ਦੀ ਵਧਾਈ ਦਿੱਤੀ ਤੇ ਕਿਹਾ ਕਿ ਕਿਸਾਨਾਂ ਨੇ ਨਾ ਸਿਰਫ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਤਿੰਨ ਖੇਤੀ ਕਾਨੂੰਨ ਰੱਦ ਕਰਨ ਵਾਸਤੇ ਮਜਬੂਰ ਕੀਤਾ ਬਲਕਿ ਘੱਟੋ ਘੱਟ ਸਮਰਥਨ ਮੁੱਲ ਨੂੰ ਇਕ ਕਾਨੂੰਨੀ ਅਧਿਕਾਰ ਬਣਾਉਣ ਦਾ ਰਾਹ ਵੀ ਪੱਧਰਾ ਕਰ ਦਿੱਤਾ ਹੈ।ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਦਿੱਲੀ ਦੇ ਬਾਰਡਰਾਂ ’ਤੇ ਹੋਈ ਜਿੱਤ ਦੇਸ਼ ਦੇ ਸਾਰੇ ਕਿਸਾਨਾਂ ਦੀ ਜਿੱਤ ਹੈ। ਉਹਨਾਂ ਕਿਹਾ ਕਿ ਅੰਨਦਾਤਾ ਨੇ ਦੇਸ਼ ਦੇ ਸ਼ਾਸਕਾਂ ਨੂੰ ਸਪਸ਼ਟ ਸੰਦੇਸ਼ ਦਿੱਤਾ ਹੈ ਕਿ ਖੇਤੀਬਾੜੀ ਬਾਰੇ ਕੋਈ ਵੀ ਕਾਨੂੰਨ ਉਹਨਾਂ ਨੂੰ ਭਰੋਸ ਵਿਚ ਲਏ ਬਗੈਰ ਨਹੀਂ ਬਣਾਇਆ ਜਾ ਸਕਦਾ।ਸਰਦਾਰ ਬਾਦਲ ਨੇ ਕਿਸਾਨਾਂ ਵੱਲੋਂ ਪੰਜਾਬ ਵਿਚ ਆਪਣੇ ਘਰ ਪਰਤਣ ਦੇ ਫੈਸਲੇ ਦਾ ਸਵਾਗਤ ਕੀਤਾ ਤੇ ਕਿਹਾ ਕਿ ਜਿਸ ਤਰੀਕੇ ਤੁਸੀਂ ਇਕ ਸਾਲ ਤੰਕ ਸ਼ਾਂਤੀਪੂਰਨ ਤੇ ਲੋਕਤੰਤਰੀ ਢੰਗ ਨਾਲ ਦ੍ਰਿੜ੍ਹ ਸੰਕਲਪ ਹੋ ਕੇ ਅੰਦੋਲਨ ਚਲਾਇਆ, ਇਹ ਵਰਿ੍ਹਆਂ ਤੱਕ ਯਾਦ ਰੱਖਿਆ ਜਾਵੇਗਾ।ਸਾਂਝੀ ਭਲਾਈ ਵਾਸਤੇ 800 ਕਿਸਾਨਾਂ ਦੀ ਸ਼ਹਾਦਤ ਦੀ ਗੱਲ ਕਰਦਿਆਂ ਉਹਨਾਂ ਕਿਹਾ ਕਿ ਕੱਲ੍ਹ ਦੇ ਕਿਸਾਨ ਤੁਹਾਡੇ ਵੱਲੋਂ ਅੱਜ ਦਿੱਤੀਆਂ ਕੁਰਬਾਨੀਆਂ ਯਾਦ ਕਰਨਗੇ।ਸਰਦਾਰ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ ਨੇ ਕਿਸਾਨੀ ਸੰਘਰਸ਼ ਵਾਸਤੇ ਬਣਦਾ ਯੋਗਦਾਨ ਪਾਇਆ ਹੈ ਤੇ ਉਹ ਕਿਸਾਨਾਂ ਦੇ ਹੱਕਾਂ ਦੀ ਲੜਾਈ ਲੜਦਾ ਰਹੇਗਾ। ਉਹਨਾਂ ਕਿਹਾ ਕਿ ਅਸੀਂ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫਾ ਦਿੱਤਾ ਤੇ ਐਨ ਡੀ ਏ ਵੀ ਉਦੋਂ ਛੱਡ ਦਿੱਤਾ ਜਦੋਂ ਅਸੀਂ ਮਹਿਸੂਸ ਕੀਤਾ ਕਿ ਕੇਂਦਰ ਸਰਕਾਰ ਕਿਸਾਨਾਂ ਪ੍ਰਤੀ ਗੰਭੀਰ ਨਹੀਂ ਤੇ ਉਹਨਾਂ ਦੇ ਖਦਸ਼ੇ ਦੂਰ ਨਹੀਂ ਕਰ ਰਹੀ। ਉਹਨਾਂ ਕਿਹਾ ਕਿ ਅਕਾਲੀ ਵਰਕਰਾਂ ਨੇ ਕਿਸਾਨ ਸੰਘਰਸ਼ ਦੀ ਦਿਲੋਂ ਹਮਾਇਤ ਕੀਤੀ ਤੇ ਉਹ ਹਮੇਸ਼ਾ ਕਿਸਾਨਾਂ ਨਾਲ ਖੜ੍ਹਨਗੇ।

Related posts

ਪੰਜਾਬ ’ਚ ਨਸ਼ਿਆਂ ਦੀ ਰੋਕਥਾਮ ਲਈ ਕੇਂਦਰ ਤੋਂ ਮੰਗੇ 600 ਕਰੋੜ ਰੁਪਏ: ਮੁੱਖ-ਮੰਤਰੀ

admin

ਮਾਨਸਾ ਵਿੱਚ ਸਿੱਖ ਕਕਾਰਾਂ ਅਤੇ ਦਸਤਾਰਾਂ ਦੀ ਬੇਅਦਬੀ ਨਿੰਦਣਯੋਗ: ਜਥੇਦਾਰ ਗੜਗੱਜ

admin

ਅਰਵਿੰਦ ਕੇਜਰੀਵਾਲ ਪਹਿਲੇ ਪੰਜਾਬ ਦੇ ਲੋਕਾਂ ਨੂੰ ਕੀਤੇ ਵਾਅਦੇ ਕਦੇ ਪੂਰੇ ਕਰਨ ਫਿਰ ਹਿਮਾਚਲ ਜਾ ਕੇ ਕਰਨ ਵਾਅਦੇ – ਬਿਕਰਮ ਮਜੀਠੀਆ

Bunty