Punjab

ਸੁਨੀਲ ਜਾਖੜ ਦਾ ਝੂਠ ਆਇਆ ਸਾਹਮਣੇ, ਜਾਖੜ ਪੰਜਾਬ ਦੇ ਲੋਕਾਂ ਤੋਂ ਮੰਗਣ ਮਾਫੀ*

*ਚੰਡੀਗੜ੍ਹ –  ਗਣਤੰਤਰ ਦਿਵਸ ਦੀ ਝਾਕੀ ਦੇ ਮੁੱਦੇ ‘ਤੇ ਆਮ ਆਦਮੀ ਪਾਰਟੀ (ਆਪ) ਨੇ ਇਕ ਵਾਰ ਫਿਰ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ‘ਤੇ ਹਮਲਾ ਬੋਲਿਆ ਹੈ ਅਤੇ ਝਾਂਕੀ ‘ਤੇ ਉਨ੍ਹਾਂ ਦੇ ਬਿਆਨ ਨੂੰ ਝੂਠਾ ਕਰਾਰ ਦਿੱਤਾ ਹੈ।  ਐਤਵਾਰ ਨੂੰ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਝਾਂਕੀ ਦੇ ਮੁੱਦੇ ‘ਤੇ ਰੱਖਿਆ ਮੰਤਰਾਲੇ ਦੇ ਸਪੱਸ਼ਟੀਕਰਨ ਤੋਂ ਬਾਅਦ ਹੁਣ ਸੁਨੀਲ ਜਾਕੜ ਦਾ ਝੂਠ ਸਾਬਤ ਹੋ ਗਿਆ ਹੈ।

ਕੰਗ ਨੇ ਕਿਹਾ ਕਿ ਹੁਣ ਸੁਨੀਲ ਜਾਖੜ ਨੂੰ ਜਾਂ ਤਾਂ ਪੰਜਾਬ ਸਰਕਾਰ ਦੀ ਉਸ ਝਾਂਕੀ ਦਾ ਕਾਨਸੈਪਟ ਦਿਖਾਉਣਾ ਚਾਹੀਦਾ ਹੈ ਜਿਸ ‘ਤੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਤਸਵੀਰ ਲੱਗੀ ਹੋਈ ਹੈ ਜਾਂ ਫਿਰ ਉਹ ਆਪਣੇ ਝੂਠ ਲਈ ਪੰਜਾਬ ਦੇ ਲੋਕਾਂ ਤੋਂ ਮੁਆਫੀ ਮੰਗਣ।ਕੰਗ ਨੇ ਕਿਹਾ ਕਿ ਸੁਨੀਲ ਜਾਖੜ ਨੇ ਝੂਠ ਬੋਲ ਕੇ ਪੰਜਾਬ ਦੇ ਸ਼ਹੀਦਾਂ ਸ਼ਹੀਦ-ਏ-ਆਜ਼ਮ ਭਗਤ ਸਿੰਘ, ਲਾਲਾ ਲਾਜਪਤ ਰਾਏ, ਸਰਦਾਰ ਊਧਮ ਸਿੰਘ ਅਤੇ ਕਰਤਾਰ ਸਿੰਘ ਸਰਾਭਾ ਅਤੇ ਮਹਿਲਾ ਸਸ਼ਕਤੀਕਰਨ ਦੇ ਪ੍ਰਤੀਕ ਮਾਈ ਭਾਗੋ ਦਾ ਅਪਮਾਨ ਕੀਤਾ ਹੈ।

ਕੰਗ ਨੇ ਕਿਹਾ ਕਿ ਝੂਠ ਬੋਲ ਕੇ ਜਾਖੜ ਨੇ ਸ਼ਹੀਦਾਂ ਦਾ ਹੀ ਨਹੀਂ ਸਗੋਂ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਦਾ ਵੀ ਅਪਮਾਨ ਕੀਤਾ ਹੈ।  ਉਸ ਨੂੰ ਆਪਣੇ ਕੀਤੇ ਲਈ ਪੰਜਾਬ ਦੇ ਲੋਕਾਂ ਤੋਂ ਤੁਰੰਤ ਮੁਆਫੀ ਮੰਗਣੀ ਚਾਹੀਦੀ ਹੈ।

 

Related posts

ਕਿੱਤਾਮੁੱਖੀ ਸੰਵਾਦ ਹੁਨਰ ਦੀ ਭੂਮਿਕਾ ਵਿਸ਼ੇ ’ਤੇ ਵਰਕਸਾਪ ਕਰਵਾਈ

admin

ਮੁੱਖ-ਮੰਤਰੀ ਵਲੋਂ ਪੰਜਾਬ ਵਿੱਚ ਐਲਪੀਜੀ ਗੈਸ ਦੀ ਜਮ੍ਹਾਖੋਰੀ ਵਿਰੁੱਧ ਚੇਤਾਵਨੀ

admin

ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਮਾਰਚ ‘ਤੇ ਪੁਲਿਸ ਵਲੋਂ ਹੰਝੂ ਗੈਸ ਦੇ ਗੋਲੇ ਤੇ ਪਾਣੀ ਦੀਆਂ ਬੁਛਾੜਾਂ

admin