ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਅੱਜ ਇਕ ਆਦੇਸ਼ ਜਾਰੀ ਕਰਕੇ ਐੱਨਆਈਸੀ ਨੂੰ ਕਿਹਾ ਕਿ ਸੁਪਰੀਮ ਕੋਰਟ ਦੀ ਵੈੱਬਸਾਈਟ ਤੇ ਭੇਜੀ ਜਾਣ ਵਾਲੀ ਮੇਲ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਸਵੀਰ ਤੇ ਨਾਰਿਆਂ ਨੂੰ ਹਟਾਇਆ ਜਾਵੇ। ਸੁਪਰੀਮ ਕੋਰਟ ਨੇ ਕਿਹਾ ਕਿ ਸੁਪਰੀਮ ਕੋਰਟ ਦੇ ਅਧਿਕਾਰਿਤ ਈ-ਮੇਲ ’ਚ ਸਭ ਦਾ ਸਾਥ, ਸਭ ਦਾ ਵਿਕਾਸ, ਦੇ ਨਾਅਰੇ ਦੇ ਨਾਲ ਪ੍ਰਧਾਨ ਮੰਤਰੀ ਦੀ ਤਸਵੀਰ ’ਤੇ ਕਥਿਤ ਵਿਵਾਦ ਨੂੰ ਸਮਾਪਤ ਕਰਨ ਲਈ ਕਿਹਾ ਹੈ। ਸੁਪਰੀਮ ਕੋਰਟ ਨੇ ਸੂਤਰਾਂ ਨੇ ਸਮਾਚਾਰ ਏਜੰਸੀ ਪੀਟੀਆਈ ਨੂੰ ਜਾਣਕਾਰੀ ਦਿੱਤੀ ਹੈ ਕਿ ‘ਸਭ ਦਾ ਸਾਥ ਤੇ ਸਭ ਦਾ ਵਿਕਾਸ, ਨਾਅਰਾ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫੋਟੋ ਅਮਜਾਣੇ ’ਚ ਰਾਸ਼ਟਰੀ ਸੂਚਨਾ ਇਸ਼ਤਿਹਾਰ ਕੇਂਦਰ ਦੁਆਰਾ ਲਗਾਈ ਗਈ ਸੀ। ਤੁਹਾਨੂੰ ਦੱਸ ਦਈਏ ਕਿ ਐੱਨਆਈਸੀ ਸੁਪਰੀਮ ਕੋਰਟ ਨੂੰ ਈ ਮੇਲ ਸੇਵਾ ਪ੍ਰਦਾਨ ਕਰਦਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਅਣਜਾਣੇ ’ਚ ਹੋਈ ਗ਼ਲਤੀ ਨੂੰ ਲੈ ਕੇ ਕੁਝ ਲੋਕਾਂ ਨੇ ਵਿਵਾਦ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਹੈ। ਇਕ ਅਧਿਕਾਰਿਤ ਸੂਤਰਾਂ ਨੇ ਕਿਹਾ ਕਿ ਸ਼ੁੱਕਰਵਾਰ ਦੇਰ ਸ਼ਾਮ ਸੁਪਰੀਮ ਕੋਰਟ ਦੀ ਰਜਿਸਟਰੀ ਦੇ ਧਿਆਨ ’ਚ ਲਿਆਂਦਾ ਗਿਆ ਕਿ ਸੁਪਰੀਮ ਕੋਰਟ ਦੀ ਅਧਿਕਾਰਿਤ ਈ ਮੇਲ ’ਚ ਸਭ ਤੋਂ ਥੱਲੇ ਇਕ ਤਸਵੀਰ ਹੈ, ਜਿਸ ਦਾ ਨਿਆਂਪਾਲਿਕਾ ਦੇ ਕੰਮਕਾਜ ਨਾਲ ਕੋਈ ਲੈਣ-ਦੇਣ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਸੁਪਰੀਮ ਕੋਰਟ ਦੀ ਈ ਮੇਲ ਨੇ ਉਨ੍ਹਾਂ ਨੇ ਉਸ ਤਸਵੀਰ ਨੂੰ ਹਟਾਉਣ ਦਾ ਨਿਰਦੇਸ਼ ਦਿੱਤਾ ਸੀ।
previous post