India

ਸੁਪਰੀਮ ਕੋਰਟ ਦੀ ਫਟਕਾਰ ਤੋਂ ਬਾਅਦ ਦਿੱਲੀ ਸਰਕਾਰ ਨੇ ਸਕੂਲ ਬੰਦ ਕਰਨ ਦਾ ਦਿੱਤਾ ਹੁਕਮ

ਨਵੀਂ ਦਿੱਲੀ – ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਹਵਾ ਦੀ ਵਿਗੜਦੀ ਗੁਣਵੱਤਾ ਨੂੰ ਲੈ ਕੇ ਸੁਪਰੀਮ ਕੋਰਟ ਨੇ ਸਖ਼ਤ ਰੁਖ਼ ਅਖਤਿਆਰ ਕੀਤਾ ਹੈ। ਇਸ ਨਾਲ ਹੀ ਅਦਾਲਤ ਨੇ ਸਕੂਲ ਖੋਲ੍ਹਣ ਲਈ ਦਿੱਲੀ ਸਰਕਾਰ ਨੂੰ ਫਟਕਾਰ ਲਗਾਈ ਹੈ। ਇਸ ਦੌਰਾਨ ਦਿੱਲੀ ਸਰਕਾਰ ਨੇ ਕੱਲ੍ਹ ਭਾਵ ਸ਼ੁੱਕਰਵਾਰ ਤੋਂ ਸਕੂਲ ਬੰਦ ਰੱਖਣ ਦਾ ਫੈਸਲਾ ਕੀਤਾ ਹੈ। ਇਸ ਨਾਲ ਹੀ ਦਿੱਲੀ ਦੇ ਵਾਤਾਵਰਨ ਮੰਤਰੀ ਗੋਪਾਲ ਰਾਏ ਨੇ ਕਿਹਾ, ‘ਸਰਕਾਰ ਨੇ ਫੈਸਲਾ ਕੀਤਾ ਹੈ ਕਿ ਦਿੱਲੀ ਦੇ ਸਾਰੇ ਸਕੂਲ ਕੱਲ੍ਹ ਤੋਂ ਬੰਦ ਰਹਿਣਗੇ। ਦੱਸਣਯੋਗ ਹੈ ਕਿ ਦਿੱਲੀ ਵਿਚ ਹਵਾ ਪ੍ਰਦੂਸ਼ਣ ਨੂੰ ਲੈ ਕੇ ਸੁਪਰੀਮ ਕੋਰਟ ਵੀਰਵਾਰ ਨੂੰ ਸੁਣਵਾਈ ਕਰ ਰਿਹਾ ਸੀ। ਅਦਾਲਤ ਨੇ ਸਕੂਲ ਖੋਲ੍ਹਣ ਲਈ ਦਿੱਲੀ ਸਰਕਾਰ ਨੂੰ ਫਟਕਾਰ ਲਗਾਈ ਹੈ। ਇਸ ਨਾਲ ਹੀ ਅਦਾਲਤ ਨੇ ਸੀਐੱਨਜੀ ਬੱਸਾਂ ਨੂੰ ਲੈ ਕੇ ਵੀ ਸਰਕਾਰ ਨੂੰ ਸਵਾਲ ਕੀਤੇ। ਇਸ ਤੋਂ ਪਹਿਲਾਂ ਦੀ ਸੁਣਵਾਈ ਵਿਚ, ਸਿਖਰਲੀ ਅਦਾਲਤ ਨੇ ਨਿਯਮਾਂ ਦੀ ਪਾਲਣਾ ਲਈ ਇਕ ਟਾਸਕ ਫੋਰਸ ਗਠਿਤ ਕਰਨ ਲਈ ਕਿਹਾ ਸੀ। ਅਦਾਲਤ ਦਿੱਲੀ ਵਿਚ ਵਧਦੇ ਹਵਾ ਪ੍ਰਦੂਸ਼ਣ ਨੂੰ ਲੈ ਕੇ ਦਿੱਲੀ ਦੇ 17 ਸਾਲਾ ਵਿਦਿਆਰਥੀ ਆਦਿਤਿਆ ਦੂਬੇ ਵੱਲੋਂ ਦਾਇਰ ਪਟੀਸ਼ਨ ਦੀ ਸੁਣਵਾਈ ਕਰ ਰਹੀ ਹੈ। ਚੀਫ ਜਸਟਿਸ ਐੱਨਵੀ ਰਮੰਨਾ ਨੇ ਦਿੱਲੀ ਸਰਕਾਰ ਵੱਲੋਂ ਪੇਸ਼ ਹੋਏ ਐਡਵੋਕੇਟ ਏਐੱਮ ਸਿੰਘਵੀ ਨੂੰ ਕਿਹਾ ਕਿ ਅਸੀਂ ਇਸ ਨੂੰ ਗੰਭੀਰਤਾ ਨਾਲ ਦੇਖ ਰਹੇ ਹਾਂ ਅਤੇ ਤੁਸੀਂ ਸਾਨੂੰ ਕਿਹਾ ਕਿ ਸਕੂਲ ਬੰਦ ਹਨ ਪਰ ਅਜਿਹਾ ਨਹੀਂ ਹੈ। 3 ਤੋਂ 4 ਸਾਲ ਦੀ ਉਮਰ ਦੇ ਬੱਚਿਆਂ ਨੂੰ ਸਕੂਲ ਭੇਜਿਆ ਜਾ ਰਿਹਾ ਹੈ। ਸੀਜੇਆਈ ਨੇ ਕਿਹਾ ਕਿ ਅੱਜ ਦੇ ਅਖਬਾਰ ਵਿੱਚ ਬੱਚੇ ਸਕੂਲ ਜਾ ਰਹੇ ਹਨ। ਉਨ੍ਹਾਂ ਕਿਹਾ ਜੇ ਤੁਸੀਂ ਆਰਡਰ ਚਾਹੁੰਦੇ ਹੋ ਤਾਂ ਅਸੀਂ ਕਿਸੇ ਨੂੰ ਨਿਯੁਕਤ ਕਰ ਸਕਦੇ ਹਾਂ। ਜਸਟਿਸ ਰਮੰਨਾ ਨੇ ਕਿਹਾ ਕਿ ਬਜ਼ੁਰਗਾਂ ਨੂੰ ਘਰ ਤੋਂ ਕੰਮ ਕਰਨਾ ਪੈਂਦਾ ਹੈ ਤੇ ਬੱਚਿਆਂ ਨੂੰ ਸਕੂਲ ਜਾਣਾ ਪੈਂਦਾ ਹੈ। ਜਸਟਿਸ ਸੂਰਿਆ ਕਾਂਤ ਨੇ ਇਹ ਵੀ ਕਿਹਾ ਕਿ ਕੁਝ ਵੀ ਪਾਲਣਾ ਨਹੀਂ ਕੀਤਾ ਜਾ ਰਿਹਾ ਹੈ।

Related posts

ਅਕਤੂਬਰ ‘ਚ ਆਵੇਗੀ ZyCoV D, ਬਿਨਾਂ ਟੀਕੇ ਦੇ ਹੀ 12-18 ਸਾਲ ਦੇ ਬਾਲਗਾਂ ਨੂੰ ਦਿੱਤੀ ਜਾਵੇਗੀ ਖ਼ੁਰਾਕ

Bunty

ਨਵਜੋਤ ਸਿੰਘ ਸਿੱਧੂ ਦੀ ਕਪਿਲ ਸ਼ੋਅ ਵਿੱਚ ਵਾਪਸੀ !

admin

WHO ਨੇ ਦੱਸਿਆ ਮੌਂਕੀਪੌਕਸ ਵਾਇਰਸ ਮਚਾ ਸਕਦਾ ਹੈ ਤਬਾਹੀ

Bunty