India

ਸੁਪਰੀਮ ਕੋਰਟ ਦੇ ਸਾਬਕਾ ਜੱਜ ਜਸਟਿਸ ਵੀ ਰਾਮਸੁਬਰਾਮਨੀਅਨ ਐੱਨਐੱਚਆਰਸੀ ਦੇ ਚੇਅਰਪਰਸਨ ਨਿਯੁਕਤ !

ਸੁਪਰੀਮ ਕੋਰਟ ਦੇ ਸਾਬਕਾ ਜੱਜ ਜਸਟਿਸ ਵੀ ਰਾਮਸੁਬਰਾਮਨੀਅਨ ਨੂੰ ਕੌਮੀ ਮਨੁੱਖੀ ਅਧਿਕਾਰੀ ਕਮਿਸ਼ਨ (ਐੱਨਐੱਚਆਰਸੀ) ਦਾ ਨਵਾਂ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ। 

ਨਵੀਂ ਦਿੱਲੀ – ਸੁਪਰੀਮ ਕੋਰਟ ਦੇ ਸਾਬਕਾ ਜੱਜ ਜਸਟਿਸ ਵੀ ਰਾਮਸੁਬਰਾਮਨੀਅਨ ਨੂੰ ਕੌਮੀ ਮਨੁੱਖੀ ਅਧਿਕਾਰੀ ਕਮਿਸ਼ਨ (ਐੱਨਐੱਚਆਰਸੀ) ਦਾ ਨਵਾਂ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ।

ਜਸਟਿਸ (ਸੇਵਾਮੁਕਤ) ਅਰੁਨ ਕੁਮਾਰ ਮਿਸ਼ਰਾ ਨੂੰ ਪਹਿਲੀ ਜੂਨ ਨੂੰ ਕਾਰਜਕਾਲ ਪੂਰਾ ਹੋਣ ਦੇ ਬਾਅਦ ਤੋਂ ਐੱਨਐੱਚਆਰਸੀ ਦੇ ਚੇਅਰਪਰਸਨ ਦਾ ਅਹੁਦਾ ਖਾਲੀ ਪਿਆ ਸੀ। ਮਿਸ਼ਰਾ ਨੇ ਕੌਮੀ ਮਨੁੱਖ ਅਧਿਕਾਰ ਕਮਿਸ਼ਨ ਦੇ ਅੱਠਵੇਂ ਚੇਅਰਪਰਸਨ ਵਜੋਂ ਸੇਵਾ ਨਿਭਾਈ ਸੀ। ਇਸ ਅਹੁਦੇ ’ਤੇ ਉਨ੍ਹਾਂ ਦੀ ਨਿਯੁਕਤੀ ਜੂਨ 2021 ਨੂੰ ਹੋਈ ਸੀ। ਕਮਿਸ਼ਨ ਦੇ ਅਗਲੇ ਚੇਅਰਪਰਸਨ ਦੀ ਨਿਯੁਕਤੀ ਲਈ ਲੰਘੀ 18 ਦਸੰਬਰ ਨੂੰ ਪ੍ਰਧਾਨ ਮੰਤਰੀ ਦੀ ਪ੍ਰਧਾਨਗੀ ਵਾਲੀ ਇਕ ਉੱਚ ਤਾਕਤੀ ਕਮੇਟੀ ਦੀ ਮੀਟਿੰਗ ਹੋਈ ਸੀ। ਐੱਨਐੱਚਆਰਸੀ ਦਾ ਚੇਅਰਪਰਸਨ ਭਾਰਤ ਦੇ ਸਾਬਕਾ ਚੀਫ਼ ਜਸਟਿਸ ਜਾਂ ਸੁਪਰੀਮ ਕੋਰਟ ਦੇ ਸੇਵਾਮੁਕਤ ਜੱਜ ਨੂੰ ਹੀ ਨਿਯੁਕਤ ਕੀਤਾ ਜਾਂਦਾ ਹੈ। ਇਹ ਨਿਯੁਕਤੀ ਰਾਸ਼ਟਰਪਤੀ ਵੱਲੋਂ ਚੋਣ ਕਮੇਟੀ ਦੀ ਸਿਫਾਰਸ਼ ’ਤੇ ਕੀਤੀ ਜਾਂਦੀ ਹੈ।

Related posts

ਚੱਕਰਵਾਤੀ ਤੂਫ਼ਾਨ ਦੀ ਮੁੜ ਵਾਪਸੀ! ਦਿੱਲੀ ਸਮੇਤ ਇਨ੍ਹਾਂ ਸੂਬਿਆਂ ਚ ਛੇਤੀ ਵਧੇਗੀ ਠੰਡ

Bunty

ਗ੍ਰਿਫ਼ਤਾਰੀ ਖ਼ਿਲਾਫ਼ ਹੇਮੰਤ ਸੋਰੇਨ ਦੀ ਪਟੀਸ਼ਨ ਤੇ ਸੁਣਵਾਈ ਤੋਂ ਸੁਪਰੀਮ ਕੋਰਟ ਦਾ ਇਨਕਾਰ

Bunty

ਅਤਿਵਾਦੀ ਮਾਮਲਿਆਂ ’ਚ ਐਨ.ਆਈ.ਏ. ਦੀ ਜੰਮੂ-ਕਸ਼ਮੀਰ ’ਚ ਛਾਪੇਮਾਰੀ

Bunty