India

ਸੁਪਰੀਮ ਕੋਰਟ ਨੇ ਕੀਤਾ ਸਪੱਸ਼ਟ, ਕਿਹਾ- ਤਿਉਹਾਰ ਦੀ ਆੜ ’ਚ ਪਾਬੰਦੀਸ਼ੁਦਾ ਪਟਾਕਿਆਂ ਦੀ ਆਗਿਆ ਨਹੀਂ ਦਿੱਤੀ ਜਾ ਸਕਦੀ

ਭਾਰਤ ਦੀ ਸੁਪਰੀਮ ਕੋਰਟ। (ਫੋਟੋ: ਏ ਐਨ ਆਈ)

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਸਖ਼ਤ ਸ਼ਬਦਾਂ ’ਚ ਕਿਹਾ ਕਿ ਤਿਉਹਾਰ ਦੀ ਆੜ ’ਚ ਪਾਬੰਦੀਸ਼ੁਦਾ ਪਟਾਕਿਆਂ ਦੀ ਆਗਿਆ ਨਹੀਂ ਦਿੱਤੀ ਜਾ ਸਕਦੀ। ਕਿਸੇ ਵੀ ਅਥਾਰਟੀ ਨੂੰ ਸਾਡੇ ਨਿਰਦੇਸ਼ਾਂ ਦੇ ਉਲੰਘਣ ਦੀ ਆਗਿਆ ਨਹੀਂ ਦਿੱਤੀ ਜਾ ਸਕਦੀ। ਸੁਪਰੀਮ ਕੋਰਟ ਨੇ ਕਿਹਾ ਕਿ ਦੂਜੇ ਦੀ ਸਿਹਤ ਦੀ ਕੀਮਤ ’ਤੇ ਜਸ਼ਨ ਨਹੀਂ ਮਨਾਇਆ ਜਾ ਸਕਦਾ। ਪਟਾਕਿਆਂ ਦੀ ਵਰਤੋਂ ’ਤੇ ਕਿਸੇ ਵੀ ਤਰ੍ਹਾਂ ਦੀ ਪੂਰੀ ਤਰ੍ਹਾਂ ਪਾਬੰਦੀ ਨਹੀਂ ਹੈ ਸਿਰਫ਼ ਬੇਰੀਅਮ ਸਾਲਟ ਵਾਲੇ ਪਟਾਕੇ ਪਾਬੰਦੀਸ਼ੁਦਾ ਹਨ।

ਸੁਪਰੀਮ ਕੋਰਟ ਨੇ ਕਿਹਾ ਕਿ ਪਟਾਕਿਆਂ ’ਤੇ ਪਾਬੰਦੀ ਨੂੰ ਲਾਗੂ ਕਰਨ ’ਚ ਰਾਜ, ਏਜੰਸੀਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵੱਲੋਂ ਕਿਸੇ ਵੀ ਭੁੱਲ ਨੂੰ ਬਹੁਤ ਗੰਭੀਰਤਾ ਨਾਲ ਲਿਆ ਜਾਵੇਗਾ। ਪਟਾਕਿਆਂ ’ਤੇ ਪਾਬੰਦੀ ਦੇ ਉਲੰਘਣ ਲਈ ਮੁੱਖ ਸਕੱਤਰ, ਸਕੱਤਰ (ਗ੍ਰਹਿ), ਪੁਲਿਸ ਕਮਿਸ਼ਨਰ, ਜ਼ਿਲ੍ਹਾ ਐੱਸਪੀ, ਐੱਸਐੱਚਓ ਨਿੱਜੀ ਤੌਰ ’ਤੇ ਜ਼ਿੰਮੇਵਾਰ ਹੋਣਗੇ। ਅਦਾਲਤ ਨੇ ਇਹ ਵੀ ਕਿਹਾ ਕਿ ਪਟਾਕਿਆਂ ’ਤੇ ਪਾਬੰਦੀ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਸਾਰੇ ਰਾਜ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਦੀਆਂ ਸਰਕਾਰਾਂ, ਇਲੈਕਟ੍ਰੋਨਿਕ/ਪ੍ਰਿੰਟ ਮੀਡੀਆ ਅਤੇ ਸਥਾਨਕ ਕੇਬਲ ਸੇਵਾਵਾਂ ਦੇ ਜ਼ਰੀਏ ਉਚਿੱਤ ਪ੍ਰਚਾਰ ਕਰਨ।

Related posts

ਤੇਜ਼ ਗੱਡੀ ਕਾਰਣ ਹਾਦਸੇ ਦੇ ਨੁਕਸਾਨ ਲਈ ਮੁਆਵਜ਼ੇ ਦੇ ਹੱਕਦਾਰ ਨਹੀਂ : ਸੁਪਰੀਮ ਕੋਰਟ

admin

ਮਿਆਦ ਪੁੱਗਾ ਚੁੱਕੇ ਵਾਹਨਾਂ ’ਚ ਤੇਲ ਪਾਉਣ ਦੀ ਪਾਬੰਦੀ ਸੰਭਵ ਨਹੀਂ : ਦਿੱਲੀ ਸਰਕਾਰ

admin

ਸ਼ੁਭਮਨ ਗਿੱਲ ਨੇ ਇੰਗਲੈਂਡ ਵਿੱਚ ਯਾਦਗਾਰੀ ਪਾਰੀ ਖੇਡ ਕੇ ਰਿਕਾਰਡਾਂ ਦੀ ਝੜੀ ਲਾਈ !

admin