NewsBreaking NewsIndiaLatest News

ਸੁਪਰੀਮ ਕੋਰਟ ਨੇ ਕੇਰਲ ਹਾਈਕੋਰਟ ‘ਚ ਪਟੀਸ਼ਨ ਦੀ ਸੁਣਵਾਈ ’ਤੇ ਲਗਾਈ ਰੋਕ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਆਰਥਿਕ ਰੂਪ ਤੋਂ ਕਮਜ਼ੋਰ ਵਰਗਾਂ ਦੇ ਉਮੀਦਵਾਰਾਂ ਨੂੰ ਨੌਕਰੀਆਂ ਤੇ ਐਡਮਿਸ਼ਨ ਵਿਚ 10 ਫ਼ੀਸਦੀ ਰਿਜ਼ਰਵੇਸ਼ਨ ਦੇਣ ਦੇ ਕੇਂਦਰ ਸਰਕਾਰ ਦੇ ਫ਼ੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਕੇਰਲ ਹਾਈਕੋਰਟ ਵਿਚ ਕਾਰਵਾਈ ’ਤੇ ਰੋਕ ਲਗਾ ਦਿੱਤੀ ਹੈ। ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਵੱਲੋਂ ਦਾਖ਼ਲ ਪਟੀਸ਼ਨ ’ਤੇ ਨੋਟਿਸ ਵੀ ਜਾਰੀ ਕੀਤਾ। ਸਰਕਾਰ ਵੱਲੋਂ ਦਾਖ਼ਲ ਪਟੀਸ਼ਨ ਵਿਚ ਮਾਮਲੇ ਨੂੰ ਹਾਈ ਕੋਰਟ ਤੋਂ ਸੁਪਰੀਮ ਕੋਰਟ ਵਿਚ ਟਰਾਂਸਫਰ ਕਰਨ ਦੀ ਬੇਨਤੀ ਕੀਤੀ ਗਈ ਹੈ।

ਮੁੱਖ ਜੱਜ ਐੱਨਵੀ ਰਮਨ, ਜੱਜ ਸੂਰਜ ਕਾਂਤ ਤੇ ਜੱਜ ਹਿਮਾ ਕੋਹਲੀ ਦੀ ਬੈਂਚ ਨੇ ਕੇਂਦਰ ਦੁਆਰਾ ਦਾਖ਼ਲ ਪਟੀਸ਼ਨ ’ਤੇ ਨੋਟਿਸ ਵੀ ਜਾਰੀ ਕੀਤਾ, ਜਿਸ ਵਿਚ ਮਾਮਲੇ ਨੂੰ ਹਾਈ ਕੋਰਟ ਤੋਂ ਸੁਪਰੀਮ ਕੋਰਟ ਵਿਚ ਟਰਾਂਸਫਰ ਕਰਨ ਦੀ ਬੇਨਤੀ ਕੀਤੀ ਗਈ ਹੈ। ਸੁਪਰੀਮ ਕੋਰਟ ਨੇ ਇਸ ਤੋਂ ਪਹਿਲਾਂ ਇਸੇ ਤਰ੍ਹਾਂ ਦੇ ਮਾਮਲੇ ਨੂੰ ਪੰਜ ਜੱਜਾਂ ਦੀ ਸੰਵਿਧਾਨਕ ਬੈਂਚ ਦੇ ਸਾਹਮਣੇ ਭੇਜ ਦਿੱਤਾ ਸੀ। ਦੱਸ ਦਈਏ ਕਿ ਨੁਜੈਮ ਪੀਕੇ ਨੇ ਕੇਰਲ ਹਾਈਕੋਰਟ ਵਿਚ ਜਨਹਿਤ ਪਟੀਸ਼ਨ ਦਾਖ਼ਲ ਕਰ ਕੇ ਕੇਂਦਰ ਸਰਕਾਰ ਦੇ ਉਕਤ ਫ਼ੈਸਲੇ ਨੂੰ ਚੁਣੌਤੀ ਦਿੱਤੀ ਹੈ।

Related posts

ਸਿੱਧੂ ਤੇ ਦਿਓਲ ਦੀ ਲੜਾਈ ’ਤੇ ਡਾ. ਚੀਮਾ ਦਾ ਸਵਾਲ

Bunty

CPCB ਦੀ ਚਿਤਾਵਨੀ- 1 ਜੁਲਾਈ ਤੋਂ SUP ਇਸਤੇਮਾਲ ਕਰਦੇ ਫੜੇ ਗਏ ਤਾਂ ਲੱਗੇਗਾ ਮੋਟਾ ਜੁਰਮਾਨਾ

Bunty

ਪਰਮਿੰਦਰ ਸਿੰਘ ਦੇ ਕਤਲ ਵਿਰੁੱਧ ਅੱਜ ਪੰਜਾਬ ਬੰਦ ਦਾ ਸੱਦਾ: ਇਨਸਾਫ਼ ਦੀ ਆਵਾਜ਼ ਬੁਲੰਦ ਕੀਤੀ ਜਾਵੇਗੀ !

admin