India

ਸੁਪਰੀਮ ਕੋਰਟ ਨੇ ਤਿਰੂਪਤੀ ਲੱਡੂ ਵਿਵਾਦ ਦੀ CBI ਜਾਂਚ ਦੀ ਮੰਗ ਵਾਲੀ ਪਟੀਸ਼ਨ ਖਾਰਜ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਪਿਛਲੀ ਵਾਈਐੱਸ ਜਗਨ ਮੋਹਨ ਰੈਡੀ ਦੀ ਅਗਵਾਈ ਵਾਲੀ ਸਰਕਾਰ ਦੌਰਾਨ ਤਿਰੂਪਤੀ ਮੰਦਰ ‘ਚ ਲੱਡੂ ਬਣਾਉਣ ‘ਚ ਪਸ਼ੂਆਂ ਦੀ ਚਰਬੀ ਦੀ ਕਥਿਤ ਵਰਤੋਂ ਦੀ ਸੀ.ਬੀ.ਆਈ. ਜਾਂਚ ਦੀ ਮੰਗ ਕਰਨ ਵਾਲੀ ਜਨਹਿਤ ਪਟੀਸ਼ਨ ਸ਼ੁੱਕਰਵਾਰ ਨੂੰ ਰੱਦ ਕਰ ਦਿੱਤੀ। ਜਸਟਿਸ ਬੀ.ਆਰ. ਗਵਈ ਅਤੇ ਕੇ.ਵੀ. ਵਿਸ਼ਵਨਾਥਨ ਦੀ ਬੈਂਚ ਨੇ ਸਮਾਜਿਕ ਵਰਕਰ ਅਤੇ ਸੰਸਥਾ ‘ਗਲੋਬਲ ਪੀਸ ਇਨੀਸ਼ੀਏਟਿਵ’ ਦੇ ਪ੍ਰਧਾਨ ਕੇ.ਏ. ਪਾਲ ਵੱਲੋਂ ਦਾਇਰ ਪਟੀਸ਼ਨ ਨੂੰ ਖਾਰਜ ਕਰ ਦਿੱਤਾ। ਬੈਂਚ ਨੇ ਕਿਹਾ,“ਤੁਹਾਡੀ ਬੇਨਤੀ ਅਨੁਸਾਰ, ਸਾਨੂੰ ਸਾਰੇ ਮੰਦਰਾਂ, ਗੁਰਦੁਆਰਿਆਂ ਆਦਿ ਲਈ ਵੱਖਰੇ ਪ੍ਰਬੰਧ ਕਰਨੇ ਪੈਣਗੇ। ਅਸੀਂ ਇਹ ਨਿਰਦੇਸ਼ ਨਹੀਂ ਦੇ ਸਕਦੇ ਕਿ ਕਿਸੇ ਵਿਸ਼ੇਸ਼ ਧਰਮ ਲਈ ਵੱਖਰੀ ਪ੍ਰਣਾਲੀ ਬਣਾਈ ਜਾਵੇ।” ਪਾਲ ਨੇ ਆਪਣੀ ਪਟੀਸ਼ਨ ‘ਚ ਲੱਡੂ ਪ੍ਰਸਾਦਮ ਦੀ ਖਰੀਦ ਅਤੇ ਨਿਰਮਾਣ ‘ਚ ਭ੍ਰਿਸ਼ਟਾਚਾਰ ਅਤੇ ਕੁਪ੍ਰਬੰਧਨ ਦੇ ਦੋਸ਼ਾਂ ਦੀ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਤੋਂ ਵਿਆਪਕ ਜਾਂਚ ਕਰਵਾਉਣ ਦੀ ਅਪੀਲ ਕੀਤੀ ਸੀ।ਸੁਪਰੀਮ ਕੋਰਟ ਨੇ ਕਰੋੜਾਂ ਲੋਕਾਂ ਦੀ ਭਾਵਨਾਵਾਂ ਨੂੰ ਦੇਖਦੇ ਹੋਏ ਚਾਰ ਅਕਤੂਬਰ ਨੂੰ ਤਿਰੂਪਤੀ ਲੱਡੂ ਤਿਆਰ ਕਰਨ ‘ਚ ਪਸ਼ੂ ਚਰਬੀ ਦੇ ਇਸਤੇਮਾਲ ਦੇ ਦੋਸ਼ਾਂ ਦੀ ਜਾਂਚ ਲਈ 5 ਮੈਂਬਰੀ ਆਜ਼ਾਦ ਐੱਸ.ਆਈ.ਟੀ. ਦਾ ਗਠਨ ਕੀਤਾ ਸੀ। ਇਸ ਨੇ ਸਪੱਸ਼ਟ ਕੀਤਾ ਸੀ ਕਿ ਅਦਾਲਤ ਦਾ ਇਸਤੇਮਾਲ ‘ਸਿਆਸੀ ਯੁੱਧ ਦੇ ਮੈਦਾਨ’ ਵਜੋਂ ਨਹੀਂ ਕੀਤਾ ਜਾ ਸਕਦਾ।

Related posts

ਆਪਣੀ ਗੋਦ ਲਈ ਭੈਣ ਨੂੰ ਸਕੀ ਭੈਣ ਨਾਲੋਂ ਵੱਧ ਪਿਆਰ ਕਰਦਾ ਸਲਮਾਨ ਖਾਨ !

admin

AI ਬਹੁਤ ਕੁੱਝ ਕਰ ਸਕਦਾ ਪਰ ਇਹ ਦਿੱਲੀ ਦੇ ਟ੍ਰੈਫਿਕ ਨੂੰ ਠੀਕ ਨਹੀਂ ਕਰ ਸਕਦਾ – ਰਿਸ਼ੀ ਸੁਨਕ

admin

‘ਏਆਈ ਇਮਪੈਕਟ ਸਮਿਟ 2026’ ਸਿਰਫ਼ ਪੀਆਰ ਸਟੰਟ – ਰਾਹੁਲ ਗਾਂਧੀ

admin