Punjab

ਸੁਪਰੀਮ ਕੋਰਟ ਵਲੋਂ ਮਜੀਠੀਆ ਦੀ ਗ੍ਰਿਫ਼ਤਾਰੀ ‘ਤੇ ਲੱਗੀ ਰੋਕ

ਚੰਡੀਗੜ੍ਹ – ਡਰੱਗ ਮਾਮਲੇ ਵਿੱਚ ਫਸੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਮਜੀਠੀਆ ਦੇ ਵਕੀਲਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮਜੀਠੀਆ ਦੀ ਗ੍ਰਿਫ਼ਤਾਰੀ ‘ਤੇ ਸੁਪਰੀਮ ਕੋਰਟ ਨੇ ਸੋਮਵਾਰ ਤੱਕ ਰੋਕ ਲੱਗਾ ਦਿੱਤੀ ਹੈ। ਮਜੀਠੀਆ ਦੀ ਗ੍ਰਿਫ਼ਤਾਰੀ ‘ਤੇ ਅਗਲੀ ਸੁਣਵਾਈ ਸੁਪਰੀਮ ਕੋਰਟ ‘ਚ ਸੋਮਵਾਰ ਨੂੰ ਕੀਤੀ ਜਾਵੇਗੀ। ਮਜੀਠੀਆ ਇਸ ਦੌਰਾਨ ਚੋਣਾਂ ਨੂੰ ਲੈ ਕੇ ਨਾਮਜ਼ਦਗੀ ਭਰ ਸਕਦੇ ਹਨ।

ਦੱਸ ਦੇਈਏ ਕਿ ਬੀਤੇ ਦਿਨੀਂ ਡਰੱਗ ਮਾਮਲੇ ਵਿੱਚ ਫਸੇ ਮਜੀਠੀਆ ਨੂੰ ਗ੍ਰਿਫ਼ਤਾਰ ਕਰਨ ਲਈ ਪੰਜਾਬ ਪੁਲਸ ਵਲੋਂ ਮਜੀਠੀਆ ਦੇ ਅੰਮ੍ਰਿਤਸਰ ਦੇ ਰਣਜੀਤ ਐਵੇਨਿਊ ਕਲੋਨੀ ਵਿਚ ਸਥਿਤ ਘਰ ਵਿਚ ਛਾਪੇਮਾਰੀ ਕੀਤੀ। ਪੁਲਸ ਮਜੀਠੀਆ ਨੂੰ ਗ੍ਰਿਫ਼ਤਾਰ ਕਰਨ ਵਿੱਚ ਨਾਕਾਮਯਾਬ ਰਹੀ ਸੀ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਬਿਕਰਮ ਮਜੀਠੀਆ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਖਾਰਜ ਕਰ ਦਿੱਤੀ ਸੀ ਪਰ ਨਾਲ ਹੀ ਤਿੰਨ ਦਿਨਾਂ ਲਈ ਗ੍ਰਿਫ਼ਤਾਰੀ ਨਾ ਕਰਨ ਦਾ ਆਦੇਸ਼ ਵੀ ਜਾਰੀ ਕੀਤਾ ਸੀ। ਹੁਣ ਸੁਪਰੀਮ ਕੋਰਟ ਪੁੱਜੇ ਮਜੀਠੀਆ ਨੂੰ ਵੱਡੀ ਰਾਹਤ ਮਿਲੀ ਹੈ ਤੇ ਸੋਮਵਾਰ ਤੱਕ ਗ੍ਰਿਫ਼ਤਾਰੀ ‘ਤੇ ਰੋਕ ਲਗਾ ਦਿੱਤੀ ਹੈ।

Related posts

ਹਾਈਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਝਟਕਾ! ਭਰਤੀ ਪ੍ਰਕਿਰਿਆ ‘ਤੇ ਲਾਈ ਰੋਕ

Bunty

ਸੂਬਾ ਸਰਕਾਰ ਨਕਲੀ ਬੀਜ਼ਾਂ, ਖਾਦਾਂ ਅਤੇ ਦਵਾਈਆਂ ਨੂੰ ਮੁਕੰਮਲ ਤੌਰ ਤੇ ਕਰੇਗੀ ਖ਼ਤਮ : ਕੁਲਦੀਪ ਸਿੰਘ ਧਾਲੀਵਾਲ

Bunty

ਰਾਜਪਾਲ ਨੇ ਦੇਸ਼ ਅਤੇ ਵਿਸ਼ਵ ਨੂੰ ਬਿਹਤਰ ਤੇ ਸ਼ਾਂਤੀਪੂਰਨ ਸਥਾਨ ਬਣਾਉਣ ਲਈ ਸਰਵ ਧਰਮ ਸੰਗਮ ਦੀ ਭਾਵਨਾ ਨੂੰ ਅਪਨਾਉਣ ਦੀ ਲੋੜ ’ਤੇ ਦਿੱਤਾ ਜ਼ੋਰ -ਸ਼੍ਰੀ ਗੁਲਾਬ ਚੰਦ ਕਟਾਰੀਆ

Bunty